ਸਰਕਾਰ ਨੇ ਇਹ ਸਾਰੇ ਸਕੂਲ ਇਕ ਹਫਤੇ ਲਈ ਕੀਤੇ ਬੰਦ, ਪੜ੍ਹੋ ਪੂਰਾ ਮਾਮਲਾ

ਅੱਜ ਕੱਲ੍ਹ ਦਿੱਲੀ ਵਿੱਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਗਿਆ ਹੈ। ਇੱਥੇ ਸਾਹ ਲੈਣਾ ਵੀ ਸੌਖਾ ਨਹੀਂ ਰਿਹਾ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਤੇ ਇਸ ਦਾ ਬਹੁਤ ਜ਼ਿਆਦਾ ਗਲਤ ਅਸਰ ਪੈ ਰਿਹਾ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਬਨਿਟ ਦੀ ਮੀਟਿੰਗ ਸੱਦੀ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

ਸਰਕਾਰੀ ਫ਼ੈਸਲੇ ਮੁਤਾਬਕ ਦਿੱਲੀ ਵਿੱਚ ਇਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਲਾਕਡਾਊਨ ਲਗਾ ਦਿੱਤਾ ਗਿਆ ਹੈ। ਕੋਈ ਵੀ ਵਿਦਿਆਰਥੀ ਸਕੂਲ ਨਹੀਂ ਜਾਵੇਗਾ। ਸਾਰੇ ਸਰਕਾਰੀ ਦਫ਼ਤਰ ਵੀ ਇਕ ਹਫ਼ਤੇ ਲਈ ਬੰਦ ਕਰ ਦਿੱਤੇ ਗਏ ਹਨ। ਸਰਕਾਰੀ ਮੁਲਾਜ਼ਮ ਆਪਣੇ ਘਰਾਂ ਤੋਂ ਹੀ ਕੰਮ ਕਰਨਗੇ। ਇਸ ਤੋਂ ਬਿਨਾਂ 14 ਨਵੰਬਰ ਤੋਂ 17 ਨਵੰਬਰ ਤਕ ਉਸਾਰੀ ਦੇ ਕੰਮ ਰੋਕ ਦਿੱਤੇ ਗਏ ਹਨ। ਇਨ੍ਹਾਂ ਦਿਨਾਂ ਵਿੱਚ ਕੋਈ ਵੀ ਨਿਰਮਾਣ ਕਾਰਜ ਨਹੀਂ ਕੀਤਾ ਜਾਵੇਗਾ।

ਇਹ ਫੈਸਲਾ ਸਰਕਾਰ ਨੇ ਆਮ ਜਨਤਾ ਦੀ ਸਿਹਤ ਤੇ ਬੁਰੇ ਪ੍ਰਭਾਵ ਪੈਣ ਤੋਂ ਰੋਕਣ ਲਈ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਅੱਜ ਕੱਲ੍ਹ ਦਿੱਲੀ ਦੀ ਹਵਾ ਬਹੁਤ ਜ਼ਿਆਦਾ ਪ੍ਰਦੂਸ਼ਤ ਹੋ ਚੁੱਕੀ ਹੈ। ਇਸ ਸੰਬੰਧੀ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਉਠਾਏ ਜਾ ਰਹੇ ਹਨ। ਜਿਸ ਕਰਕੇ ਕੇਜਰੀਵਾਲ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਇਸ ਸਮੇਂ ਦਿੱਲੀ ਦੀ ਹਵਾ ਸਾਹ ਲੈਣ ਦੇ ਯੋਗ ਨਹੀਂ ਹੈ।

Leave a Reply

Your email address will not be published. Required fields are marked *