ਖੇਤਾਂ ਚ ਕੰਮ ਕਰ ਰਹੇ ਬੰਦੇ ਦਾ ਕੀਤਾ ਸ਼ਿਕਾਰ, ਹਸਪਤਾਲ ਚ ਪਹੁੰਚਣ ਤੋਂ ਪਹਿਲਾਂ ਮੁੱਕ ਗਏ ਸਾਹ

ਆਦਮੀ ਨਾਲ ਕਦੋਂ ਕੀ ਵਾਪਰ ਜਾਵੇ ਕੁਝ ਕਿਹਾ ਨਹੀਂ ਜਾ ਸਕਦਾ। ਕਈ ਵਾਰ ਤਾਂ ਘਟਨਾ ਨੂੰ ਇਸ ਤਰੀਕੇ ਨਾਲ ਅੰਜਾਮ ਦਿੱਤਾ ਜਾਂਦਾ ਹੈ ਕਿ ਦੇਖਣ ਵਾਲੇ ਦੇ ਕੁਝ ਵੀ ਪੱਲੇ ਨਹੀਂ ਪੈਂਦਾ। ਮਾਮਲਾ ਟ੍ਰੇਸ ਕਰਨ ਲਈ ਪੁਲਿਸ ਨੂੰ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਥਾਣਾ ਟਾਂਡਾ ਦੇ ਪਿੰਡ ਨੰਗਲ ਫਰੀਦ ਵਿੱਚ ਵੀ ਕੁਝ ਇਸ ਤਰ੍ਹਾਂ ਦੀ ਹੀ ਘਟਨਾ ਵਾਪਰੀ ਹੈ। ਜਿਥੇ ਖੇਤਾਂ ਵਿੱਚ ਕੰਮ ਕਰਦੇ ਇੱਕ ਕਿਸਾਨ ਦੀ 2 ਨਾਮਲੂਮ ਵਿਅਕਤੀਆਂ ਨੇ ਜਾਨ ਲੈ ਲਈ।

ਕਿਸਾਨ ਦੀ ਉਮਰ 46 ਸਾਲ ਦੱਸੀ ਜਾਂਦੀ ਹੈ। ਮਾਮਲਾ ਪੁਲਿਸ ਦੇ ਵਿਚਾਰ ਅਧੀਨ ਹੈ। ਸੀਨੀਅਰ ਪੁਲਿਸ ਅਫ਼ਸਰ ਨੇ ਜਾਣਕਾਰੀ ਦਿੱਤੀ ਹੈ ਕਿ ਪਿੰਡ ਨੰਗਲ ਫਰੀਦਾਂ ਵਿੱਚ ਕਿਸਾਨ ਪਰਮਿੰਦਰ ਸਿੰਘ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। 2 ਨੌਜਵਾਨ ਆਈ 20 ਕਾਰ ਵਿੱਚ ਸਵਾਰ ਹੋ ਕੇ ਆਏ। ਇਨ੍ਹਾਂ ਨੌਜਵਾਨਾਂ ਦੇ ਮੂੰਹ ਢਕੇ ਹੋਏ ਸਨ। ਇਨ੍ਹਾਂ ਨੌਜਵਾਨਾਂ ਨੇ ਪਰਮਿੰਦਰ ਸਿੰਘ ਤੇ ਗੰ ਨ ਦੇ ਕਈ ਨਿਸ਼ਾਨੇ ਲਗਾ ਦਿੱਤੇ। ਸੀਨੀਅਰ ਪੁਲਿਸ ਅਫ਼ਸਰ ਦੇ ਦੱਸਣ ਮੁਤਾਬਕ ਪਰਮਿੰਦਰ ਸਿੰਘ ਤੇ 3 ਵਾਰ ਹੋਏ ਹਨ।

ਜਿਸ ਨਾਲ ਪਰਮਿੰਦਰ ਸਿੰਘ ਡਿੱਗ ਪਿਆ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਹ ਅੱਖਾਂ ਮੀਟ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਪਰਮਿੰਦਰ ਸਿੰਘ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਮਾਮਲੇ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾ ਸਕੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *