ਮੋਦੀ ਸਰਕਾਰ ਨੇ ਸੁਣਾਇਆ ਵੱਡਾ ਫੈਸਲਾ, ਮੁੱਖ ਮੰਤਰੀ ਚੰਨੀ ਨੇ ਵੀ ਕੀਤਾ ਸਵਾਗਤ

ਆਖ਼ਰ ਲੋਕਾਂ ਦੀ ਅਰਦਾਸ ਪੂਰੀ ਹੋਈ ਅਤੇ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਹੈ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਮੋਦੀ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਦੱਸਿਆ ਹੈ। ਇਥੇ ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਕੋਰੋਨਾ ਦੇ ਚਲਦੇ ਮਾਰਚ ਮਹੀਨੇ ਤੋਂ ਜਦੋਂ ਮੁਲਕ ਵਿੱਚ ਲਾਕਡਾਊਨ ਲੱਗਿਆ ਸੀ

ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੰਦ ਕਰ ਦਿੱਤਾ ਗਿਆ ਸੀ। ਹੁਣ ਕੇਂਦਰ ਸਰਕਾਰ ਨੇ 17 ਨਵੰਬਰ ਤੋਂ ਇਹ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।

ਉਨ੍ਹਾਂ ਨੇ ਲਾਂਘਾ ਖੋਲ੍ਹੇ ਜਾਣ ਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ 18 ਨਵੰਬਰ ਨੂੰ ਪਹਿਲਾ ਜਥਾ ਇਸ ਕਾਰੀਡੋਰ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ। ਇਸ ਜਥੇ ਵਿੱਚ ਪੰਜਾਬ ਕੈਬਨਿਟ ਦੀ ਪੂਰੀ ਟੀਮ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੱਸਣ ਮੁਤਾਬਕ ਕ ਰੋ ਨਾ ਦਾ ਪ੍ਰਭਾਵ ਹੋਣ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਦੇਰ ਨਾਲ ਖੁੱਲ੍ਹਿਆ ਹੈ।

ਕ ਰੋ ਨਾ ਕਾਰਨ ਹੀ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। 19 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜੋ ਦੁਨੀਆਂ ਭਰ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਨੇ ਇਸ ਸਬੰਧੀ ਇਕ ਚੰਗਾ ਕਦਮ ਚੁੱਕਿਆ ਹੈ। ਕੇਂਦਰ ਦੇ ਇਸ ਕਦਮ ਦੀ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਲਾਘਾ ਕੀਤੀ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *