ਮੌਸਮ ਨੂੰ ਲੈ ਕੇ ਆਈ ਵੱਡੀ ਖਬਰ, ਜਾਣੋ ਕਿੱਥੇ ਕਿੱਥੇ ਪੈ ਸਕਦਾ ਹੈ ਮੀਂਹ

ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਹੁਣ ਤਕ ਜੋ ਹਲਕੀ ਠੰਢ ਸੀ, ਇਸ ਵਿੱਚ ਵਾਧਾ ਹੋਣ ਲੱਗਾ ਹੈ। ਅਗਲੇ ਦਿਨਾਂ ਵਿਚ ਮੌਸਮ ਵਿਚ ਤਬਦੀਲੀ ਹੋਣ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤਕ ਦੱਖਣੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਉੱਤਰੀ ਭਾਰਤ ਵਿਚ ਵੀ ਦੇਖਿਆ ਜਾਵੇਗਾ ਅਤੇ ਉੱਤਰੀ ਭਾਰਤ ਵਿੱਚ ਠੰਢ ਹੋਰ ਵਧੇਗੀ। ਉੱਤਰ ਪੂਰਬ ਤੋਂ ਲੈ ਕੇ ਮੱਧ ਭਾਰਤ ਤਕ ਮੀਂਹ ਪੈਣ ਦੇ ਆਸਾਰ ਬਣੇ ਹਨ। ਜਿਸ ਨਾਲ ਅੱਧੇ ਤੋਂ ਵੱਧ ਭਾਰਤ ਪ੍ਰਭਾਵਤ ਹੋਵੇਗਾ।

ਜੇਕਰ ਉੱਤਰੀ ਭਾਰਤ ਦੇ ਮੈਦਾਨੀ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਮੀਂਹ ਦੀ ਸੰਭਾਵਨਾ ਤਾਂ ਨਹੀਂ ਪਰ ਠੰਢ ਵਧ ਜਾਵੇਗੀ। ਠੰਢੀਆਂ ਅਤੇ ਖੁਸ਼ਕ ਹਵਾਵਾਂ ਆਪਣਾ ਅਸਰ ਦਿਖਾਉਣਗੀਆਂ। 20 ਅਤੇ 21 ਨਵੰਬਰ ਨੂੰ ਪਹਾੜੀ ਖੇਤਰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪੱਛਮੀ ਗੜਬੜੀ ਵਾਲਾ ਮਾਹੌਲ ਬਣਨ ਸਦਕਾ ਇੱਥੇ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਅਸਰ ਕਾਰਨ ਮੈਦਾਨੀ ਇਲਾਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਭਾਗਾਂ ਵਿੱਚ ਠੰਡੀਆਂ ਅਤੇ ਖੁਸ਼ਕ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿੱਚ ਕਮੀ ਆਵੇਗੀ।

19, 20 ਅਤੇ 21 ਨਵੰਬਰ ਨੂੰ ਪੂਰੇ ਮਹਾਰਾਸ਼ਟਰ ਵਿੱਚ ਮੀਂਹ ਦੇਖਿਆ ਜਾਵੇਗਾ। ਇਸ ਤੋਂ ਬਿਨਾਂ ਉੜੀਸਾ, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਵੀ ਹਲਕੇ ਮੀਂਹ ਦੀ ਸੰਭਾਵਨਾ ਹੈ। ਜੇਕਰ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਮੌਸਮ ਖੁਸ਼ਕ ਹੀ ਰਹੇਗਾ। ਜਦਕਿ ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ।

Leave a Reply

Your email address will not be published. Required fields are marked *