ਆਮ ਆਦਮੀ ਪਾਰਟੀ ਨੂੰ ਮਿਲੇਗਾ ਨਵਾਂ ਜਰਨੈਲ ? ਗ੍ਰੇਟ ਖਲੀ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ 20 ਨਵੰਬਰ ਦੀ ਪੰਜਾਬ ਫੇਰੀ ਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਟਵੀਟ ਕਰਕੇ ਡਬਲਯੂ।ਡਬਲਯੂ।ਈ ਚੈਂਪੀਅਨ ਦ ਗ੍ਰੇਟ ਖਲੀ ਨਾਲ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਤਸਵੀਰ ਦੇ ਨਾਲ ਲਿਖਿਆ ਹੈ ਕਿ ਉਨ੍ਹਾਂ ਨੇ ਇਕੱਠੇ ਹੋ ਕੇ ਬਹੁਤ ਸਾਰੇ ਕੰਮ ਕਰਨੇ ਹਨ। ਕੇਜਰੀਵਾਲ ਲਿਖਦੇ ਹਨ, ਗਰੇਟ ਖਲੀ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਮ ਉੱਚਾ ਕੀਤਾ ਹੈ।

ਉਨ੍ਹਾਂ ਦੀ ਗਰੇਟ ਖਲੀ ਨਾਲ ਮੁਲਾਕਾਤ ਹੋਈ ਹੈ। ਗ੍ਰੇਟ ਖਲੀ ਨੇ ਉਨ੍ਹਾਂ ਦੀ ਪਾਰਟੀ ਦੁਆਰਾ ਦਿੱਲੀ ਵਿੱਚ ਕੀਤੇ ਗਏ ਕੰਮਾਂ ਦੀ ਪ੍ਰਸੰਸਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਵਿੱਚ ਵੀ ਮਿਲ ਕੇ ਕੰਮ ਕਰਨੇ ਹਨ। ਕੇਜਰੀਵਾਲ ਦੇ ਇਸ ਟਵੀਟ ਤੋਂ ਜਾਪਦਾ ਹੈ ਕਿ ਗ੍ਰੇਟ ਖਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਅਜੇ ਤਕ ਇਸ ਸੰਬੰਧੀ ਗ੍ਰੇਟ ਖਲੀ ਦਾ ਕੋਈ ਬਿਆਨ ਨਹੀਂ ਆਇਆ। 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸਾਰੀਆਂ ਪਾਰਟੀਆਂ ਆਪਣੇ ਪਰ ਤੋਲ ਰਹੀਆਂ ਹਨ।

ਇੱਕ ਦੂਸਰੀ ਪਾਰਟੀ ਦੇ ਨੇਤਾਵਾਂ ਨੂੰ ਆਪਣੇ ਨਾਲ ਮਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਕਨਸੋਆਂ ਆ ਰਹੀਆਂ ਸਨ ਕਿ ਸੋਨੂੰ ਸੂਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਸੋਨੂੰ ਸੂਦ ਨੇ ਇਸ ਸਬੰਧੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਨਹੀਂ ਜਾ ਰਹੇ। ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਵੱਲੋਂ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣਾਂ ਵਿੱਚ ਹਿੱਸਾ ਲਿਆ ਜਾਵੇਗਾ। ਸੋਨੂ ਸੂਦ ਨੇ ਇਹ ਨਹੀਂ ਸੀ ਦੱਸਿਆ ਕਿ ਉਨ੍ਹਾਂ ਦੀ ਭੈਣ ਨੇ ਕਿਸ ਪਾਰਟੀ ਵੱਲੋਂ ਚੋਣਾਂ ਵਿੱਚ ਹਿੱਸਾ ਲੇਣਾ ਹੈ।

ਸੋਨੂੰ ਸੂਦ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਪਿਛਲੇ ਦਿਨੀਂ ਨੇੜਤਾ ਦੇਖੀ ਗਈ। ਹੁਣ ਅੰਦਾਜੇ ਲਗਾਏ ਜਾ ਰਹੇ ਹਨ ਕਿ 20 ਨਵੰਬਰ ਦੀ ਅਰਵਿੰਦ ਕੇਜਰੀਵਾਲ ਦੀ ਫੇਰੀ ਸਮੇਂ ਮਾਲਵਿਕਾ ਸੂਦ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਸਕਦੇ ਹਨ। ਗ੍ਰੇਟ ਖਲੀ ਦੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਵਾਲੇ ਪੰਜਾਬ ਦੀ ਜਨਤਾ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਦੱਸ ਕੇ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ।

Leave a Reply

Your email address will not be published. Required fields are marked *