ਗੁਰਪੁਰਬ ਮੌਕੇ ਕਿਸਾਨਾਂ ਨੂੰ ਮੋਦੀ ਦਾ ਵੱਡਾ ਤੋਹਫ਼ਾ, ਸਾਰੇ ਪੰਜਾਬ ਚ ਭੰਗੜੇ ਪੈਣੇ ਹੋ ਗਏ ਸ਼ੁਰੂ

ਇਸ ਸਮੇਂ ਦੀ ਵੱਡੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਭਾਸ਼ਣ ਦੀ ਹੈ, ਜਿਸ ਵਿਚ ਉਨ੍ਹਾਂ ਨੇ ਅੱਜ ਤਿੰਨ ਖੇਤੀ ਕਾ-ਨੂੰ-ਨਾਂ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਕਲਿਆਣ ਲਈ, ਖਾਸ ਕਰ ਛੋਟੇ ਕਿਸਾਨਾਂ ਦੇ ਕਲਿਆਣ ਲਈ, ਦੇਸ਼ ਦੇ ਖੇਤੀ ਖੇਤਰ ਦੇ ਹਿੱਤ ਵਿੱਚ, ਦੇਸ਼ ਦੇ ਹਿੱਤ ਵਿੱਚ, ਗ਼ਰੀਬ ਦੇ ਹਿੱਤ ਵਿਚ, ਚੰਗੀ ਨੀਅਤ ਨਾਲ ਇਹ ਖੇਤੀ ਕਾਨੂੰਨ ਲੈ ਕੇ ਆਈ ਸੀ ਪਰ ਉਹ ਇੰਨੀ ਗੱਲ ਪੂਰਾ ਜ਼ੋਰ ਲਾਉਣ ਦੇ ਬਾਅਦ ਵੀ ਕੁਝ ਕਿਸਾਨਾਂ ਨੂੰ ਸਮਝਾ ਨਹੀਂ ਪਾਏ।

ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨਾਂ ਦਾ ਇੱਕ ਵਰਗ ਹੀ ਭਾਵੇਂ ਵਿਰੋਧ ਕਰ ਰਿਹਾ ਸੀ ਪਰ ਫਿਰ ਵੀ ਇਹ ਮੋਦੀ ਸਰਕਾਰ ਲਈ ਜ਼ਰੂਰੀ ਸੀ। ਖੇਤੀ ਮਾਹਿਰਾਂ ਵਿਗਿਆਨੀਆਂ ਅਤੇ ਹੋਰ ਕਈ ਕਿਸਾਨਾਂ ਨੇ ਵੀ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਝਾਉਣ ਦੀ ਵਾਰ ਵਾਰ ਕੋਸ਼ਿਸ਼ ਕੀਤੀ। ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਕਾ-ਨੂੰ-ਨ ਉਨ੍ਹਾਂ ਦੇ ਫਾਇਦੇ ਵਿੱਚ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਵੀ ਵੱਖ ਵੱਖ ਤਰੀਕਿਆਂ ਨਾਲ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਕਾਨੂੰਨ ਉਨ੍ਹਾਂ ਦੇ ਫਾਇਦੇ ਲਈ ਹੀ ਹਨ।

ਇਸ ਦੌਰਾਨ ਸਰਕਾਰ ਅਤੇ ਕਿਸਾਨਾਂ ਵਿਚਕਾਰ ਕਈ ਵਾਰ ਗੱਲਬਾਤ ਵੀ ਹੁੰਦੀ ਰਹੀ। ਸਰਕਾਰ ਕਿਸਾਨਾਂ ਦੀ ਗੱਲ ਨੂੰ ਸਮਝਦੀ ਰਹੀ। ਇਨ੍ਹਾਂ ਖੇਤੀ ਕਾ-ਨੂੰ-ਨਾਂ ਦੀਆਂ ਜਿਹੜੀਆਂ ਗੱਲਾਂ ਤੇ ਕਿਸਾਨਾਂ ਨੂੰ ਇ-ਤ-ਰਾ-ਜ਼ ਸੀ, ਸਰਕਾਰ ਉਨ੍ਹਾਂ ਨੂੰ ਬਦਲਣ ਤੇ ਵੀ ਤਿਆਰ ਹੋ ਗਈ। 2 ਸਾਲ ਤਕ ਸਰਕਾਰ ਦੁਆਰਾ ਇਨ੍ਹਾਂ ਕਾ-ਨੂੰ-ਨਾਂ ਨੂੰ ਸ-ਸ-ਪੈਂ-ਡ ਕਰਨ ਦਾ ਵੀ ਪ੍ਰਸਤਾਵ ਰੱਖਿਆ ਗਿਆ। ਇਸੇ ਦੌਰਾਨ ਇਹ ਮਾਮਲਾ ਮਾਣਯੋਗ ਸੁਪਰੀਮ ਕੋਰਟ ਵਿਚ ਵੀ ਚਲਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਗੱਲਾਂ ਦੇਸ਼ ਵਾਸੀਆਂ ਦੇ ਸਾਹਮਣੇ ਹਨ।

ਇਸ ਲਈ ਉਹ ਇਨ੍ਹਾਂ ਦੇ ਵਿਸਥਾਰ ਵਿਚ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾਣਾ ਚਾਹੀਦਾ। ਉਹ ਅੱਜ ਸਾਰੇ ਦੇਸ਼ ਨੂੰ ਦੱਸਣ ਆਏ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ 3 ਖੇਤੀ ਕਾ-ਨੂੰ-ਨਾਂ ਨੂੰ ਵਾਪਿਸ ਲੈਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅਖੀਰ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਵਿੱਚ ਉਹ ਇਨ੍ਹਾਂ ਕਾ-ਨੂੰ-ਨਾਂ ਨੂੰ ਵਾਪਿਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਨਗੇ।

Leave a Reply

Your email address will not be published. Required fields are marked *