ਛੱਤ ਤੋਂ ਡਿੱਗੀ ਬਜ਼ੁਰਗ ਔਰਤ ਲੈ ਕੇ ਆਏ ਹਸਪਤਾਲ, ਅੱਗੇ ਡਾਕਟਰਾਂ ਦੀ ਕਰਤੂਤ ਦੇਖ ਪੈ ਗਿਆ ਪੰਗਾ

ਇਹ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਇਕ ਪਰਿਵਾਰ ਨੇ ਉਸ ਸਮੇਂ ਸਿਵਲ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਦੇ ਪਰਿਵਾਰ ਦੀ ਮੈਂਬਰ ਬਜ਼ੁਰਗ ਔਰਤ ਕੁਲਵੰਤ ਕੌਰ ਅੱਖਾਂ ਮੀਟ ਗਈ। ਛੱਤ ਤੋਂ ਡਿਗਣ ਕਾਰਨ ਕੁਲਵੰਤ ਕੌਰ ਤੇ ਸੱਟ ਲੱਗੀ ਸੀ। ਜੋ ਇਸ ਹਸਪਤਾਲ ਵਿੱਚ ਭਰਤੀ ਸੀ। ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕੀਤਾ ਸੀ ਪਰ ਰਸਤੇ ਵਿਚ ਹੀ ਭਾਣਾ ਵਾਪਰ ਗਿਆ। ਡਾਕਟਰਾਂ ਦੁਆਰਾ ਮਾਫ਼ੀ ਮੰਗ ਲਏ ਜਾਣ ਤੋਂ ਬਾਅਦ ਮਾਮਲਾ ਸੁਲਝ ਗਿਆ ਹੈ।

ਮਿ੍ਤਕਾ ਦੇ ਪਰਿਵਾਰ ਨਾਲ ਸਬੰਧਤ ਇਕ ਵਿਅਕਤੀ ਨੇ ਦੱਸਿਆ ਕਿ ਇਹ ਡਾਕਟਰਾਂ ਦੀ ਅਣਗਹਿਲੀ ਹੈ। ਉਨ੍ਹਾਂ ਦਾ ਇਹ ਘਾਟਾ ਪੂਰਾ ਨਹੀਂ ਹੋਣਾ, ਜੋ ਡਾਕਟਰਾਂ ਦੀ ਗਲਤੀ ਕਾਰਨ ਪਿਆ ਹੈ। ਇਸ ਵਿਅਕਤੀ ਦਾ ਕਹਿਣਾ ਹੈ ਕਿ ਡਾਕਟਰਾਂ ਨੂੰ ਆਪਣੀ ਗ਼ਲਤੀ ਮਹਿਸੂਸ ਹੋਈ ਹੈ। ਡਾਕਟਰ ਨੇ ਮਾਫੀ ਮੰਗ ਲਈ ਹੈ। ਇਸ ਵਿਅਕਤੀ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਹਸਪਤਾਲ ਵਿੱਚ ਨਾ ਆਇਆ ਜਾਵੇ। ਇਨ੍ਹਾਂ ਨੇ ਹੱਸਦਾ ਵੱਸਦਾ ਪਰਿਵਾਰ ਉਜਾੜ ਦਿੱਤਾ ਹੈ। ਡਾਕਟਰ ਨੇ ਜਾਣਕਾਰੀ ਦਿੱਤੀ ਹੈ

ਕਿ ਉਨ੍ਹਾਂ ਕੋਲ ਬਜ਼ੁਰਗ ਮਾਤਾ ਨੂੰ ਲਿਆਂਦਾ ਗਿਆ ਸੀ। ਜਿਨ੍ਹਾਂ ਦੇ ਛੱਤ ਤੋਂ ਡਿੱਗ ਜਾਣ ਕਾਰਨ ਛਾਤੀ ਵਿੱਚ ਸੱਟ ਲੱਗੀ ਸੀ। ਉਨ੍ਹਾਂ ਨੇ ਸਿਟੀ ਸਕੈਨ ਦੇ ਨਾਲ ਨਾਲ ਹੋਰ ਵੀ ਬਣਦੀ ਕਾਰਵਾਈ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਅਣਗਹਿਲੀ ਨਹੀਂ ਵਰਤੀ ਪਰ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਡਾਕਟਰੀ ਸਹਾਇਤਾ ਦਿੱਤੇ ਜਾਣ ਸਮੇਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਬਜ਼ੁਰਗ ਔਰਤ ਦੀ ਜਾਨ ਚਲੀ ਗਈ। ਜਿਨ੍ਹਾਂ ਦੇ ਪਰਿਵਾਰ ਦਾ ਜੀਅ ਚਲਾ ਗਿਆ, ਉਨ੍ਹਾਂ ਨੂੰ ਨਾਰਾਜ਼ਗੀ ਹੋਣੀ ਸੁਭਾਵਿਕ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਕੁਲਵੰਤ ਕੌਰ ਨਾਮ ਦੀ ਔਰਤ ਦੇ ਛੱਤ ਤੋਂ ਡਿੱਗ ਜਾਣ ਕਾਰਨ ਸੱਟ ਲੱਗੀ ਸੀ। ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਪਰ ਡਾਕਟਰ ਨੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ। ਪਰਿਵਾਰ ਵਾਲੇ ਉਨ੍ਹਾਂ ਨੂੰ ਸਿਮਰਨ ਹਸਪਤਾਲ ਲੈ ਆਏ। ਉਨ੍ਹਾਂ ਨੂੰ ਸਵੇਰ ਤੋਂ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਸੀ। ਬਾਅਦ ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਅੰਮ੍ਰਿਤਸਰ ਜਾਂਦੇ ਸਮੇਂ ਉਹ ਰਸਤੇ ਵਿੱਚ ਹੀ ਦਮ ਤੋੜ ਗਏ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਸ਼ਿਕਵਾ ਸੀ ਕਿ ਇਹ ਸਭ ਡਾਕਟਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਜਿਸ ਕਰਕੇ ਉਨ੍ਹਾਂ ਨੇ ਰੋਸ ਜ਼ਾਹਰ ਕੀਤਾ। ਸਮੂਹ ਡਾਕਟਰਾਂ ਦੀ ਟੀਮ ਨੇ ਗਲਤੀ ਮੰਨ ਲਈ ਹੈ। ਜਿਸ ਤੋਂ ਬਾਅਦ ਪਰਿਵਾਰ ਆਪਣੇ ਘਰ ਚਲਾ ਗਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਰਿਵਾਰ ਨੇ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੋਈ ਦਰਖਾਸਤ ਨਹੀਂ ਦਿੱਤੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *