ਸਾਬਕਾ ਸਰਪੰਚ ਦੇ ਪਰਿਵਾਰ ਨਾਲ ਵੱਡੀ ਜੱਗੋ ਤੇਰਵੀ, ਘਰ ਆ ਕੇ ਔਰਤਾਂ ਤੇ ਚਲਾਈਆਂ ਗੋ-ਲੀ-ਆਂ

ਫਿਰੋਜ਼ਪੁਰ ਦੇ ਇੱਕ ਪਿੰਡ ਆਲੇਵਾਲ ਜਖਰਾਵਾਂ ਵਿਖੇ ਉਸ ਸਮੇਂ ਦ ਹਿ ਸ਼ ਤ ਦਾ ਮਾਹੌਲ ਬਣ ਗਿਆ। ਜਦੋਂ ਇਕ ਧਿਰ ਵੱਲੋਂ ਪੈਸਿਆਂ ਦੇ ਲੈਣ ਦੇਣ ਕਾਰਨ ਦੂਜੀ ਧਿਰ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪਰਿਵਾਰਿਕ ਮੈਂਬਰਾਂ ਵੱਲੋਂ ਘਰ ਤੋਂ ਭੱਜ ਕੇ ਆਪਣੀ ਜਾਨ ਬਚਾਈ ਗਈ। ਪਰਿਵਾਰ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੀ ਨਿਗਰਾਨੀ ਵਿੱਚ ਲਿਆ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਪਰਿਵਾਰਿਕ ਮੈਂਬਰ ਲਖਵੀਰ ਸਿੰਘ ਲੱਖਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਭਰਾ ਨੇ ਆਪਣੀ ਸਰਪੰਚੀ ਸਮੇਂ ਕਿਸੇ ਨੂੰ 3 ਲੱਖ ਰੁਪਏ ਦਿੱਤੇ ਸਨ। ਅੱਜ ਜਦੋ ਉਨ੍ਹਾਂ ਨੇ ਉਸ ਵਿਅਕਤੀ ਨੂੰ ਪੈਸੇ ਵਾਪਿਸ ਕਰਨ ਲਈ ਕਿਹਾ ਤਾ ਹਰਨਾਮ ਅਤੇ ਮੁਖਾ ਦੋਨੋਂ ਉਨ੍ਹਾਂ ਦੇ ਭਰਾ ਨੂੰ ਅ ਪ ਸ਼ ਬ ਦ ਬੋਲਣ ਲੱਗੇ ਅਤੇ ਫੋਨ ਰਾਹੀਂ ਧਮਕੀਆਂ ਦੇਣ ਲੱਗੇ। ਜਿਸ ਤੋਂ ਬਾਅਦ ਉਹ ਘਰ ਅੰਦਰ ਦਾਖਲ ਹੋਏ ਅਤੇ ਫਾ ਇ ਰਿੰ ਗ ਕਰ ਕਰਨ ਲੱਗੇ। ਲਖਬੀਰ ਸਿੰਘ ਨੇ ਦੱਸਿਆ ਕਿ ਉਹ ਸਾਰੇ ਖੇਤਾਂ ਵਿਚ ਕੰਮ ਕਰਨ ਗਏ ਸੀ।

ਉਨ੍ਹਾਂ ਦੀਆਂ ਔਰਤਾਂ ਘਰ ਵਿੱਚ ਇਕੱਲੀਆਂ ਸਨ। ਜਿਸ ਕਰਕੇ ਉਨ੍ਹਾਂ ਦੀ ਭਰਜਾਈ ਪਰਮਜੀਤ ਨੂੰ ਗੋਲੀ ਲੱਗੀ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਲਿਆ ਗਿਆ ਹੈ। ਪੀੜਤ ਔਰਤ ਪਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਨ੍ਹਾਂ ਦਾ ਜੇਠ ਸਰਪੰਚ ਬਣਿਆ ਹੋਇਆ ਸੀ। ਉਦੋਂ ਉਨ੍ਹਾਂ ਨੇ ਕਿਸੇ ਨੂੰ ਪੈਸੇ ਦਿੱਤੇ ਸਨ। ਜਦੋਂ ਉਨ੍ਹਾਂ ਵਿਅਕਤੀਆਂ ਤੋਂ ਪੈਸੇ ਵਾਪਸ ਲੈਣ ਦੀ ਗੱਲ ਹੋਈ ਤਾਂ ਉਨ੍ਹਾਂ ਵੱਲੋਂ ਘਰ ਅਤੇ ਗੋ ਲੀ ਆਂ ਚਲਾ ਦਿੱਤੀਆਂ ਗਈਆਂ।

ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੇਵ ਸਿੰਘ ਸਰਪੰਚ ਵਾਸੀ ਆਲੇਵਾਲ ਜਖਰਾਂਵਾਂ ਦਾ ਪਿੰਡ ਦੇ ਹੀ ਹਰਨਾਮ ਸਿੰਘ ਪੁੱਤਰ ਪਿਸ਼ਾਵਰ ਸਿੰਘ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਇਸ ਕਾਰਨ ਦੋਨੋਂ ਧਿਰਾਂ ਵਿਚਕਾਰ ਆਪਸੀ ਬਹਿਸ ਵੀ ਹੋਈ। ਇਸ ਦੌਰਾਨ ਪਿਸ਼ਾਵਰ ਸਿੰਘ ਆਪਣੇ ਨਾਲ 10-11 ਬੰਦੇ ਲੈ ਕੇ ਗੁਰਦੇਵ ਸਿੰਘ ਦੇ ਘਰ ਪਹੁੰਚਿਆ। ਇਹ ਸਾਰੇ ਵਿਅਕਤੀ ਆਈ ਟਵੰਟੀ, ਕਰੇਟਾ ,ਅਰਜਨ ਅਤੇ ਫੋਰਡ ਰਾਹੀਂ ਉਨ੍ਹਾਂ ਦੇ ਘਰ ਪਹੁੰਚੇ।

ਜਿਨ੍ਹਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਘਰਦਿਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਡਾਕਟਰ ਆਗਿਆਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਇਕ ਮਰੀਜ਼ ਪਰਮਜੀਤ ਕੌਰ ਆਈ ਸੀ। ਜਿਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਦਿੱਤੀ ਗਈ। ਜੋ ਖਤਰੇ ਤੋਂ ਬਾਹਰ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *