ਭਾਰਤ ਤੋਂ ਕਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ, ਕਨੇਡਾ ਦਾ ਜਹਾਜ ਚੜਨ ਦੇ ਚਾਹਵਾਨ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਭਾਰਤੀ ਵੈਕਸੀਨ ਕੋਵੈਕਸੀਨ ਨੂੰ ਮਾਨਤਾ ਦੇ ਦਿੱਤੀ ਹੈ। ਪਹਿਲਾਂ ਕੋਵੈਕਸੀਨ ਨੂੰ ਕਨੇਡਾ ਵਿਚ ਮਾਨਤਾ ਨਹੀਂ ਸੀ। ਇੱਥੇ ਫਾਈਜ਼ਰ, ਮੋਡਾਨਾ, ਐਸਟਰਾਜ਼ੈਨਿਕਾ ਅਤੇ ਜੌਹਨਸਨ ਐਂਡ ਜੌਹਨਸਨ ਆਦਿ ਨੂੰ ਹੀ ਮਾਨਤਾ ਸੀ। ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਭਾਰਤੀ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਕਿਉਂਕਿ ਵੀਜ਼ਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੈਨੇਡਾ ਜਾਣ ਦੀ ਇਜਾਜ਼ਤ ਨਹੀਂ ਸੀ ਮਿਲ ਰਹੀ।

ਸਰਕਾਰ ਨੇ ਐਲਾਨ ਕੀਤਾ ਹੈ ਕਿ 15 ਜਨਵਰੀ ਤੋਂ ਬਾਅਦ ਸਿਰਫ ਉਨ੍ਹਾਂ ਨਾਗਰਿਕਾਂ ਨੂੰ ਹੀ ਕੈਨੇਡਾ ਵਿੱਚ ਆਉਣ ਦੀ ਆਗਿਆ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਣ। ਮੌਜੂਦਾ ਸਮੇਂ ਅੰਤਰਰਾਸ਼ਟਰੀ ਵਿਦਿਆਰਥੀਆਂ, ਕੈਨੇਡੀਅਨ ਨਾਗਰਿਕਾਂ, ਪਰਮਾਨੈਂਟ ਰੈਜ਼ੀਡੈਂਟਸ ਦੇ ਪਰਿਵਾਰਕ ਮੈਂਬਰਾਂ, ਟਰੱਕ ਡਰਾਈਵਰਾਂ ਅਤੇ ਵਰਕ ਪਰਮਿਟ ਵਾਲਿਆਂ ਤੇ ਇਹ ਸ਼ਰਤ ਲਾਗੂ ਨਹੀਂ ਹੁੰਦੀ। ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਭਾਰਤੀ ਨਾਗਰਿਕਾਂ ਨੇ ਕੋਵੈਕਸੀਨ ਲਗਵਾਈ ਹੈ,

ਉਹ ਵੀ 30 ਨਵੰਬਰ ਤੋਂ ਕੈਨੇਡਾ ਆ ਸਕਣਗੇ। ਜਿਹੜੇ ਕੈਨੇਡੀਅਨ ਨਾਗਰਿਕ,ਪਰਮਾਨੈਂਟ ਰੈਜ਼ੀਡੈਂਟਸ ਅਤੇ ਮੂਲ ਰੂਪ ਵਿਚ ਕੈਨੇਡਾ ਦੇ ਰਹਿਣ ਵਾਲੇ ਲੋਕ 72 ਘੰਟੇ ਤੋਂ ਘੱਟ ਸਮੇਂ ਲਈ ਕਨੇਡਾ ਤੋਂ ਅਮਰੀਕਾ ਦਾ ਚੱਕਰ ਲਗਾਉਂਦੇ ਹਨ। ਉਨ੍ਹਾਂ ਨੂੰ ਵੀ ਕੈਨੇਡਾ ਵਾਪਸੀ ਤੇ ਨੈਗੇਟਿਵ ਰਿਪੋਰਟ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਨ੍ਹਾਂ ਲੋਕਾਂ ਨੂੰ ਸ਼ਿਕਵਾ ਸੀ ਕਿ ਉਨ੍ਹਾਂ ਨੂੰ ਫਾਲਤੂ ਖ਼ਰਚਾ ਕਰਨਾ ਪੈ ਰਿਹਾ ਹੈ। ਕੈਨੇਡਾ ਦੇ ਸਿਹਤ ਵਿਭਾਗ ਦੁਆਰਾ ਹਾਲਾਤਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ

ਅਤੇ ਜ਼ਰੂਰਤ ਪੈਣ ਤੇ ਪਾਬੰਦੀਆਂ ਸਖ਼ਤ ਵੀ ਕੀਤੀਆਂ ਜਾ ਸਕਦੀਆਂ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਨੇਡਾ ਵਿੱਚ ਕੋਵਿਡ ਦੇ ਮਾਮਲੇ ਵਧ ਰਹੇ ਹਨ। ਜਿਸ ਕਰਕੇ ਕੈਨੇਡਾ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ 15 ਜਨਵਰੀ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਹੀ ਕੈਨੇਡਾ ਆਉਣ ਦੀ ਆਗਿਆ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਣ।

Leave a Reply

Your email address will not be published. Required fields are marked *