ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਤੇ ਖੇਤ ਮਜਦੂਰਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੇ ਹੋਏ ਨੁਕਸਾਨ ਦੇ ਸੰਬੰਧ ਵਿਚ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ 5 ਹਜ਼ਾਰ ਰੁਪਏ ਹੋਰ ਵਧਾ ਕੇ ਦੇਣ ਦਾ ਐਲਾਨ ਕੀਤਾ ਹੈ। ਪਹਿਲਾਂ ਸਰਕਾਰ ਨੇ ਪ੍ਰਤੀ ਏਕੜ 13.200 ਰੁਪਏ ਦੇਣ ਦਾ ਐਲਾਨ ਕੀਤਾ ਸੀ। ਜਿਸ ਵਿੱਚੋਂ 12,000 ਰੁਪਏ ਕਿਸਾਨਾਂ ਨੂੰ ਮਿਲਣੇ ਸਨ ਅਤੇ ਇਸ ਦਾ 10 ਫੀਸਦੀ 1200 ਰੁਪਏ ਖੇਤ ਮਜ਼ਦੂਰਾਂ ਨੂੰ ਮਿਲੇ ਸਨ। ਹੁਣ ਸਰਕਾਰ ਨੇ ਕਿਸਾਨਾਂ ਨੂੰ ਮਿਲਣ ਵਾਲੀ ਰਕਮ 17,000 ਰੁਪਏ ਕਰ ਦਿੱਤੀ ਹੈ

ਅਤੇ ਇਸ ਦਾ 10 ਫ਼ੀਸਦੀ 1700 ਰੁਪਏ ਖੇਤ ਮਜ਼ਦੂਰਾਂ ਨੂੰ ਦਿੱਤੇ ਜਾਣਗੇ। ਇਸ ਤਰ੍ਹਾਂ ਹੁਣ ਸਰਕਾਰ ਵੱਲੋਂ 18,700 ਰੁਪਏ ਦਿੱਤੇ ਜਾਣਗੇ। ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਦੱਖਣ ਵਿੱਚ ਮਾਲਵਾ ਪੱਟੀ ਦੇ ਇਲਾਕੇ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦਾ ਬਹੁਤ ਨੁਕਸਾਨ ਕੀਤਾ ਸੀ। ਜਿਸ ਕਰਕੇ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਦੀ ਮੰਗ ਤੇ ਇਸ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ, ਕਿਉਂਕਿ ਇਸ ਮੁਆਵਜ਼ੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੁਝ ਨਾ ਕੁਝ ਆਰਥਿਕ ਲਾਭ ਜ਼ਰੂਰ ਹੋਵੇਗਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਮੁਆਵਜ਼ੇ ਦੀ ਰਕਮ ਜਲਦੀ ਹੀ ਕਿਸਾਨਾਂ ਤੇ ਮਜ਼ਦੂਰਾਂ ਤੱਕ ਪਹੁੰਚ ਜਾਵੇਗੀ।

Leave a Reply

Your email address will not be published. Required fields are marked *