ਵੱਡੀ ਕੋਠੀ ਅੰਦਰ ਪਈ ਮਿਲੀ 2 ਬੱਚਿਆਂ ਦੇ ਪਿਓ ਦੀ ਲਾਸ਼, ਸਾਰੇ ਮੁਹੱਲੇ ਚ ਫੈਲੀ ਸਨਸਨੀ

ਜਲੰਧਰ ਸ਼ਹਿਰ ਦੀ ਮਾਡਲ ਕਲੋਨੀ ਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕੋਠੀ ਵਿੱਚੋਂ ਇੱਕ ਵਿਅਕਤੀ ਦੀ ਮ੍ਰਿਤਕ ਦੇਹ ਮਿਲੀ ਹੈ। ਇਸ ਤੋਂ ਬਾਅਦ ਪੂਰੀ ਕਲੋਨੀ ਵਿਚ ਦਹਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੰਮੇ ਸਮੇਂ ਤੋਂ ਇਸ ਕੋਠੀ ਵਿੱਚ ਇੱਕਲਾ ਹੀ ਰਹਿੰਦਾ ਸੀ। ਉਸ ਦੀ ਦਾਰੂ ਦੀ ਆਦਤ ਤੋਂ ਪ੍ਰੇ-ਸ਼ਾ-ਨ ਹੋ ਕੇ ਉਸ ਦੇ ਬੱਚੇ ਅਤੇ ਪਤਨੀ ਉਸ ਨੂੰ ਛੱਡ ਕੇ ਚਲੇ ਗਏ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਹ ਉਥੋਂ ਕੁਝ ਸਮਾਂ ਪਹਿਲਾਂ ਹੋਰ ਪਾਸੇ ਚਲਾ ਗਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਆਪਣੀ ਪਤਨੀ ਤੇ ਬੱਚਿਆਂ ਨਾਲ ਇਥੇ ਹੀ ਰਹਿੰਦਾ ਸੀ। ਜੋ ਕਿ ਦਾਰੂ ਪੀ ਕੇ ਆਪਣੀ ਪਤਨੀ ਅਤੇ ਬੱਚਿਆਂ ਨਾਲ ਜਿਆਦਾ ਸਮਾਂ ਬ ਹ ਸ ਕਰਦਾ ਰਹਿੰਦਾ ਸੀ। ਇਸ ਕਾਰਨ ਉਸ ਦੇ ਬੱਚੇ ਅਤੇ ਪਤਨੀ ਉਸ ਨੂੰ ਛੱਡ ਕੇ ਚਲੇ ਗਏ।

ਇਸ ਤੋਂ ਬਾਅਦ ਉਹ ਲਗਭਗ 4 ਸਾਲਾਂ ਤੋਂ ਇਕੱਲਾ ਹੀ ਇੱਥੇ ਰਹਿ ਰਿਹਾ ਸੀ। ਬਿਆਨ ਕਰਤਾ ਮੁਤਾਬਿਕ ਉਨ੍ਹਾਂ ਨੂੰ ਉਨ੍ਹਾਂ ਦੀ ਭੂਆ ਨੇ ਫੋਨ ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਹ ਨਾਲ ਦੀ ਨਾਲ ਘਟਨਾ ਸਥਾਨ ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਕੋਠੀ ਨੰ 28 ਮਾਡਲ ਕਲੋਨੀ ਵਿੱਚ ਇੱਕ ਮ੍ਰਿਤਕ ਦੇਹ ਪਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਘਟਨਾ ਸਥਾਨ ਤੇ ਪਹੁੰਚੇ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਿਖਿਲ ਬੱਗਾ ਉਰਫ ਸੋਨੂੰ ਪੁੱਤਰ ਅਸ਼ਵਨੀ ਕੁਮਾਰ ਉਮਰ 43 ਸਾਲ ਵਜੋਂ ਹੋਈ ਹੈ। ਉਨ੍ਹਾਂ ਨੂੰ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਉਹ ਦਾ-ਰੂ ਪੀਣ ਦਾ ਆਦੀ ਸੀ। ਉਨ੍ਹਾਂ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *