ਪੰਜਾਬੀਓ ਕਰ ਲਓ ਤਿਆਰੀਆਂ, ਮੌਸਮ ਨੂੰ ਲੈ ਕੇ ਆ ਗਈ ਵੱਡੀ ਖਬਰ

ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਅਜੇ ਮੱਠੀ ਮੱਠੀ ਠੰਢ ਪੈ ਰਹੀ ਹੈ, ਜੋ ਦਿਨ ਪ੍ਰਤੀ ਦਿਨ ਵਧ ਰਹੀ ਹੈ। ਹੁਣ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਰਦੀ ਵਿੱਚ ਵਾਧਾ ਹੋਵੇਗਾ। ਅਗਲੇ 2 ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਜਿਸ ਕਰਕੇ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਵੀ ਥੱਲੇ ਆ ਸਕਦਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਠੰਢ ਦਾ ਪ੍ਰਭਾਵ ਵਧੇਗਾ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉੱਤਰ ਪੱਛਮ ਵੱਲੋਂ ਠੰਢੀਆਂ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੱਛਮੀ ਹਿਮਾਲਾ ਖੇਤਰ ਵਿੱਚ ਕੋਈ ਪੱਛਮੀ ਗੜਬੜੀ ਵਾਲਾ ਮਾਹੌਲ ਬਣਨ ਦੀ ਉਮੀਦ ਨਹੀਂ ਹੈ। ਜਿਸ ਕਰ ਕੇ ਮੀਂਹ ਵੀ ਨਹੀਂ ਪਵੇਗਾ ਪਰ ਠੰਢੀਆਂ ਹਵਾਵਾਂ ਦੇ ਚੱਲਣ ਕਾਰਨ ਠੰਢ ਵਿੱਚ ਵਾਧਾ ਹੋਵੇਗਾ। ਇਸ ਠੰਡ ਦਾ ਅਸਰ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿਚ ਦੇਖਿਆ ਜਾਵੇਗਾ। ਇਸ ਤੋਂ ਬਿਨਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਵੀ ਸਰਦੀ ਦਾ ਅਸਰ ਵਧੇਗਾ।

ਹੁਣ ਤਕ ਠੰਢ ਜ਼ਿਆਦਾ ਨਹੀਂ ਸੀ ਪੈ ਰਹੀ ਪਰ ਅਗਲੇ 2 ਦਿਨਾਂ ਵਿੱਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਰਕੇ ਮੌਸਮ ਵਿਭਾਗ ਨੇ ਪਹਿਲਾਂ ਹੀ ਚੌਕਸ ਰਹਿਣ ਦੀ ਚੇਤਾਵਨੀ ਦਿੱਤੀ ਹੈ। ਹੁਣ ਠੰਡ ਆਉਣ ਵਾਲੇ ਸਮੇਂ ਵਿਚ ਆਪਣਾ ਕੀ ਰੂਪ ਦਿਖਾਉਂਦੀ ਹੈ, ਇਹ ਤਾਂ ਆਉਣ ਵਾਲੇ ਸਮੇਂ ਵਿਚ ਹੀ ਪਤਾ ਲੱਗ ਸਕੇਗਾ।

Leave a Reply

Your email address will not be published. Required fields are marked *