ਕੇਜਰੀਵਾਲ ਤੇ ਭੜਕੀ ਮਨੀਸ਼ਾ ਗੁਲਾਟੀ, ਜਾਣੋ ਕਿਹੜੀ ਗੱਲ ਨੂੰ ਲੈ ਕੇ ਭਖਿਆ ਮਾਮਲਾ

2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਮਹਿਲਾ ਵੋਟਰ ਵੀ ਬਹੁਤ ਜ਼ਿਆਦਾ ਹਨ। ਇਸ ਲਈ ਰਾਜਨੀਤਕ ਪਾਰਟੀਆਂ ਵੱਲੋਂ ਮਹਿਲਾ ਵੋਟਰਾਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਔਰਤਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਔਰਤਾਂ ਨੂੰ 1 ਹਜਾਰ ਰੁਪਏ ਪ੍ਰਤੀ ਮਹੀਨਾ ਦੇਣਗੇ।

ਇਸ ਤੋਂ ਬਿਨਾ ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਦੀ ਵੀ ਗੱਲ ਕੀਤੀ ਹੈ। ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਔਰਤਾਂ ਦੀਆਂ ਵੋਟਾਂ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੀਆਂ ਹਨ। ਹੁਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਪਾਈ ਗਈ ਹੈ। ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਰਾਜਨੀਤਕ ਪਾਰਟੀਆਂ ਔਰਤਾਂ ਨੂੰ ਉਨ੍ਹਾਂ ਦੀ ਸੁਰੱਖਿਆ, ਕਮਾਈ ਅਤੇ ਨੌਕਰੀ ਆਦਿ ਦੀ ਗਾਰੰਟੀ ਦੇਣ। ਔਰਤਾਂ ਨੂੰ ਮੁਫ਼ਤ ਦੀਆਂ ਚੀਜ਼ਾਂ ਦਾ ਲਾਲਚ ਨਾ ਦਿੱਤਾ ਜਾਵੇ।

ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਔਰਤਾਂ ਦੇ ਸਵੈਮਾਣ ਨੂੰ 1000 ਰੁਪਏ ਨਾਲ ਨਾ ਮਾਪਿਆ ਜਾਵੇ। ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ, ਸਿੱਖਿਆ ਦਿੱਤੀ ਜਾਵੇ ਅਤੇ ਸੁਰੱਖਿਆ ਦਿੱਤੀ ਜਾਵੇ। ਮਹਿਲਾ ਕਮਿਸ਼ਨ ਸਵੇਰ ਤੋਂ ਸ਼ਾਮ ਤਕ ਔਰਤਾਂ ਦੇ ਹੰਝੂ ਪੂੰਝਦਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਔਰਤਾਂ ਦੀਆਂ ਕੀ ਮੰਗਾਂ ਹਨ? ਮਨੀਸ਼ਾ ਗੁਲਾਟੀ ਦੇ ਦੱਸਣ ਮੁਤਾਬਕ ਨਾ ਤਾਂ ਔਰਤਾਂ ਨੂੰ 1000 ਰੁਪਏ ਦੀ ਜ਼ਰੂਰਤ ਹੈ ਅਤੇ ਨਾ ਹੀ ਮੁਹੱਲਾ ਕਲੀਨਿਕਾਂ ਦੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਨੂੰ ਪੱਕੇ ਕੀਤਾ ਜਾਵੇ।

ਜਨਤਾ ਦੀ ਹਸਪਤਾਲਾਂ ਤਕ ਪਹੁੰਚ ਬਣਾਈ ਜਾਵੇ। ਉਹ ਔਰਤਾਂ ਨੂੰ ਦੱਸਣਗੇ ਕਿ ਉਨ੍ਹਾਂ ਦੀਆਂ ਵੋਟਾਂ ਦਾ ਹੱਕਦਾਰ ਕੌਣ ਹੈ? ਮਨੀਸ਼ਾ ਗੁਲਾਟੀ ਨੇ ਰਾਜਨੀਤਕ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਚੋਣ ਮੈਨੀਫੈਸਟੋ ਬਣਾਉਣ ਤੋਂ ਪਹਿਲਾਂ ਉਨ੍ਹਾਂ ਕੋਲ ਬੈਠ ਕੇ ਔਰਤਾਂ ਦੀਆਂ ਮੰਗਾਂ ਦੀ ਜਾਣਕਾਰੀ ਹਾਸਲ ਕੀਤੀ ਜਾਵੇ। ਉਹ ਦੱਸਣਗੇ ਕਿ ਔਰਤਾਂ ਦੇ ਕੀ ਮਸਲੇ ਹਨ ਅਤੇ ਕੀ ਮੰਗਾਂ ਹਨ? ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਔਰਤਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸੁਰੱਖਿਆ ਦੀ ਜ਼ਰੂਰਤ ਹੈ, ਨਾ ਕਿ ਇੱਕ ਹਜ਼ਾਰ ਰੁਪਏ ਦੀ। ਪੂਰੀ ਜਾਣਕਾਰੀ ਲਈ ਦੇਖੋ ਆਹ ਵੀਡੀਓ

Leave a Reply

Your email address will not be published. Required fields are marked *