ਮੁੱਖ ਮੰਤਰੀ ਚੰਨੀ ਦਾ ਪੰਜਾਬੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ, ਹੁਣ ਸਿਰਫ 100 ਰੁਪਏ ਚ ਹੋਵੇਗਾ ਆਹ ਕੰਮ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਹੁਦਾ ਸੰਭਾਲੇ ਕੋਈ ਬਹੁਤਾ ਸਮਾਂ ਨਹੀਂ ਹੋਇਆ। ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦਾ ਧਿਆਨ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਲੱਗਾ ਹੋਇਆ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਫੇਰੀ ਪਾਈ

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ਕਈ ਅਹਿਮ ਐਲਾਨ ਕੀਤੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਇਕ ਲੱਖ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਸਫ਼ਾਈ ਸੇਵਕਾਂ ਅਤੇ ਦਰਜਾ 4 ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇਗਾ। ਉਨ੍ਹਾਂ ਨੇ ਜਨਤਾ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਮਾਫੀਆ ਰਾਜ ਨਹੀਂ ਰਹੇਗਾ। ਪਹਿਲਾਂ ਉਨ੍ਹਾਂ ਨੇ ਰੇਤ ਮਾਫੀਆ ਤੇ ਨਕੇਲ ਕਸੀ ਹੈ। ਰੇਤ ਦਾ ਰੇਟ ਸਾਢੇ 5 ਰੁਪਏ ਪ੍ਰਤੀ ਫੁੱਟ ਨਿਸ਼ਚਿਤ ਕਰ ਦਿੱਤਾ ਗਿਆ ਹੈ।

ਇਸ ਤੋਂ ਬਿਨਾਂ ਉਨ੍ਹਾਂ ਦੀ ਸਰਕਾਰ ਨੇ ਟਰਾਂਸਪੋਰਟ ਮਾਫੀਆ ਤੇ ਵੀ ਕਾਰਵਾਈ ਕਰਦੇ ਹੋਏ, ਅਨੇਕਾਂ ਬੱਸਾਂ ਜ਼ਬਤ ਕੀਤੀਆਂ ਹਨ। ਜੋ ਗਲਤ ਤਰੀਕੇ ਨਾਲ ਚੱਲ ਰਹੀਆਂ ਸਨ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦੇ ਰਹੇ ਹਨ। ਉਨ੍ਹਾ ਦਾ ਉਦੇਸ਼ ਹੈ ਕਿ ਕਿਸੇ ਵੀ ਗਲਤ ਵਿਅਕਤੀ ਨੂੰ ਨਾ ਬਖਸ਼ਿਆ ਜਾਵੇ। ਉਨ੍ਹਾਂ ਦੀ ਸਰਕਾਰ ਵੱਲੋਂ ਕੇਬਲ ਮਾਫੀਆ ਨੂੰ ਨੱਥ ਪਾਈ ਜਾ ਰਹੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਨਤਾ ਨੂੰ 100 ਰੁਪਏ ਵਿਚ ਕੇਬਲ ਦੇਖਣ ਨੂੰ ਮਿਲੇਗੀ।

ਕੇਬਲ ਮਾਫੀਆ ਦੀਆਂ ਮਨਮਾਨੀਆਂ ਨਹੀਂ ਚੱਲਣਗੀਆਂ। ਇਸ ਸਮੇਂ ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਆਪਣੀ ਸਰਕਾਰ ਤੇ ਹੀ ਵਰਦੇ ਨਜ਼ਰ ਆਏ। ਨਵਜੋਤ ਸਿੰਘ ਸਿੱਧੂ ਨੇ ਸ਼ਿਕਵਾ ਜਤਾਇਆ ਕਿ ਸਰਕਾਰ ਵੱਲੋਂ ਰੇਤ ਸਸਤੀ ਕਰ ਦੇਣ ਦੇ ਬਾਵਜੂਦ ਵੀ ਆਮ ਜਨਤਾ ਨੂੰ ਰੇਤ ਸਸਤੀ ਨਹੀਂ ਮਿਲ ਰਹੀ। ਉਨ੍ਹਾਂ ਨੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਵੀ ਲੰਬੇ ਹੱਥੀਂ ਲਿਆ।

Leave a Reply

Your email address will not be published. Required fields are marked *