ਇਸ ਜਗ੍ਹਾ ਸਕੂਲ ਚ ਪੈ ਗਈਆਂ ਭਾਜੜਾਂ, ਸਾਰਾ ਪੰਜਾਬ ਕਰ ਰਿਹਾ ਬੱਚਿਆਂ ਲਈ ਅਰਦਾਸਾਂ

ਕਰੋਨਾ ਦੀ ਦੂਜੀ ਲਹਿਰ ਖ਼ਤਮ ਹੋਣ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਕਿੰਨੀ ਦੇਰ ਵਿੱਦਿਅਕ ਅਦਾਰੇ ਬੰਦ ਰਹੇ। ਸਰਕਾਰੀ ਦਫ਼ਤਰਾਂ ਵਿੱਚ ਵੀ ਹਾਜ਼ਰੀ ਪੂਰੀ ਨਹੀਂ ਸੀ। ਹੁਣ ਵੀ ਸਰਕਾਰ ਨੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਸਕੂਲ ਖੋਲ੍ਹਣ ਦੀ ਆਗਿਆ ਦਿੱਤੀ ਹੋਈ ਹੈ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਜ਼ਿਲ੍ਹਾ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਵੜਿੰਗ ਖੇੜਾ ਦੇ ਸਰਕਾਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਾ ਤੋਂ ਆਈ ਖਬਰ ਨੇ ਸਿਹਤ ਵਿਭਾਗ ਵਿਚ ਹੜਕੰਪ ਜਿਹਾ ਮਚਾ ਦਿੱਤਾ।

ਇੱਥੇ ਵੀਰਵਾਰ ਨੂੰ ਕੀਤੇ ਗਏ ਕਰੋਨਾ ਟੈਸਟਾਂ ਦੌਰਾਨ ਅੱਠਵੀਂ ਜਮਾਤ ਦਾ ਇੱਕ ਵਿਦਿਆਰਥੀ ਕਰੋਨਾ ਪਾਜ਼ੀਟਿਵ ਆਇਆ। ਜਿਸ ਕਰਕੇ ਫੇਰ ਸਾਰੇ ਹੀ ਸਟਾਫ ਅਤੇ ਵਿਦਿਆਰਥੀਆਂ ਦੇ ਟੈਸਟ ਕੀਤੇ ਗਏ। ਇਸ ਤੋਂ ਬਾਅਦ 13 ਹੋਰ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਆ ਗਏ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਹੁਣ ਤੱਕ 18,799 ਵਿਅਕਤੀ ਕੋਰੋਨਾ ਦੀ ਲਪੇਟ ਵਿੱਚ ਆਏ ਹਨ। ਜਿਨ੍ਹਾਂ ਵਿੱਚੋਂ 18,260 ਵਿਅਕਤੀ ਤੰਦਰੁਸਤ ਹੋ ਚੁੱਕੇ ਹਨ।

524 ਵਿਅਕਤੀ ਜਾਨ ਗਵਾ ਚੁੱਕੇ ਹਨ ਅਤੇ ਇਸ ਸਮੇਂ 15 ਮਾਮਲੇ ਐਕਟਿਵ ਹਨ। ਸੂਬੇ ਭਰ ਵਿੱਚ ਸਿਹਤ ਵਿਭਾਗ ਵੱਲੋਂ ਵੱਖ ਵੱਖ ਵਿਅਕਤੀਆਂ ਦੇ ਟੈਸਟ ਲਏ ਜਾਂਦੇ ਹਨ। ਇਸ ਤੋਂ ਬਿਨਾਂ ਵੈਕਸੀਨ ਵੀ ਲਗਾਈ ਜਾ ਰਹੀ ਹੈ। ਮੁਲਕ ਵਿੱਚ ਹੁਣ ਤੱਕ ਵੱਡੀ ਗਿਣਤੀ ਵਿੱਚ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ। ਹਰ ਪਾਸੇ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਵਿੱਚ ਆਮ ਵਾਂਗ ਕੰਮ ਹੋਣ ਲੱਗਾ ਹੈ ਪਰ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਇਸ ਸਕੂਲ ਤੋਂ ਆਈ ਖਬਰ ਨੇ ਸਿਹਤ ਵਿਭਾਗ ਨੂੰ ਹੋਰ ਚੌਕਸ ਕਰ ਦਿੱਤਾ ਹੈ।

Leave a Reply

Your email address will not be published. Required fields are marked *