ਬੱਚਿਆਂ ਨੂੰ ਬਚਾਉਂਦੇ ਸਮੇਂ, ਟਰੈਕਟਰ ਟਰਾਲੀ ਨਾਲ ਵਾਪਰਿਆ ਹਾਦਸਾ

ਫਗਵਾੜਾ ਵਿੱਚ ਉਸ ਸਮੇਂ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ, ਜਦੋਂ ਇਕ ਟਰੈਕਟਰ ਚਾਲਕ ਨੇ ਬੱਚਿਆਂ ਨੂੰ ਬਚਾਉਣ ਲਈ ਟਰੈਕਟਰ ਦੀ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਹਾਦਸੇ ਦੌਰਾਨ ਟਰੈਕਟਰ ਤਾਂ ਹਾ ਦ ਸਾ ਗ੍ਰ ਸ ਤ ਹੋ ਗਿਆ ਪਰ ਕਿਸੇ ਦਾ ਵੀ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਸੜਕ ਹਾਦਸਿਆਂ ਨਾਲ ਸਬੰਧਿਤ ਪਹਿਲਾਂ ਵੀ ਕਿੰਨੇ ਹੀ ਮਾਮਲੇ ਫਗਵਾੜਾ ਸ਼ਹਿਰ ਤੋਂ ਸਾਹਮਣੇ ਆਏ ਹਨ। ਮੌਜੂਦ ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਟਰੈਕਟਰ ਫਗਵਾੜੇ ਤੋਂ ਜਲੰਧਰ ਪਾਸੇ ਨੂੰ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਟਰੈਕਟਰ ਸਕੂਲ ਦੇ ਕੋਲੋਂ ਲੰਘਣ ਲੱਗਾ ਤਾਂ ਕੁਝ ਬੱਚੇ ਭੱਜ ਕੇ ਸੜਕ ਪਾਰ ਕਰਨ ਲੱਗੇ। ਟਰੈਕਟਰ ਚਾਲਕ ਨੇ ਬੱਚਿਆਂ ਨੂੰ ਬਚਾਉਣ ਲਈ ਇੱਕ ਦਮ ਟਰੈਕਟਰ ਦੀ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਬੱਚਿਆਂ ਅਤੇ ਡਰਾਈਵਰ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਵਿਅਕਤੀ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਇਕ ਹੋਰ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਏ ਦਿਨ ਸਕੂਲ ਦੇ ਬਾਹਰ ਅਜਿਹੇ ਹਾਦਸੇ ਵਾਪਰਦੇ ਹੀ ਰਹਿੰਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਪਾਰ ਕਰਨ ਲਈ ਕੋਈ ਕੱਟ ਨਹੀਂ ਹੈ। ਇਸ ਕਾਰਨ ਕੁਝ ਬੱਚੇ, ਬੱਚਿਆਂ ਦੇ ਮਾਪੇ ਅਤੇ ਆਟੋ ਵਾਲੇ ਬੱਚਿਆਂ ਨੂੰ ਸੜਕ ਪਾਰ ਕਰਵਾਉਦੇ ਹਨ। ਇਸੇ ਤਰਾਂ ਹੀ ਅੱਜ ਜਦੋਂ 5-6 ਬੱਚੇ ਦੌੜ ਕੇ ਸੜਕ ਪਾਰ ਕਰਨ ਲੱਗੇ ਤਾਂ ਟਰੈਕਟਰ ਚਾਲਕ ਨੇ ਇਕਦਮ ਬਰੇਕ ਲਗਾ ਦਿੱਤੀ। ਇਕ ਦਮ ਬ੍ਰੇਕ ਲੱਗਣ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਬਹੁਤ ਭਾਰੀ ਨੁਕਸਾਨ ਹੋਣ ਤੋਂ ਬਚ ਗਿਆ ਪਰ ਟਰੈਕਟਰ ਦਾ ਨੁਕਸਾਨ ਹੋ ਗਿਆ।

ਵਿਅਕਤੀ ਵਲੋਂ ਟਰੈਕਟਰ ਚਾਲਕ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਨੇ ਦੱਸਿਆ ਕਿ ਟਰੈਕਟਰ ਚਾਲਕ ਦਾ ਕਹਿਣਾ ਹੈ ਕਿ ਟਰੈਕਟਰ ਦਾ ਤਾਂ ਕੁਝ ਨਹੀਂ ਪਰ ਬੱਚਿਆਂ ਦਾ ਨੁਕਸਾਨ ਹੋਣ ਤੋਂ ਬਚ ਗਿਆ। ਵਿਅਕਤੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਮੌਕਾ ਦੇਖ ਚੁੱਕੀ ਹੈ। ਜਿਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਏ.ਐੱਸ.ਆਈ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਜਗ੍ਹਾ ਉਤੇ ਪਹਿਲਾਂ ਵੀ ਹਾਦਸੇ ਵਾਪਰ ਚੁੱਕੇ ਹਨ,

ਕਿਉਂਕਿ ਬੱਚੇ ਟੁੱਟੀ ਹੋਈ ਰੇਲਿੰਗ ਵਿੱਚੋਂ ਸੜਕ ਪਾਰ ਕਰਦੇ ਹਨ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਗੱਲ ਦਾ ਸਕੂਲ ਵਾਲਿਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ। ਉਹ ਬੱਚਿਆਂ ਨੂੰ ਸਕੂਲ ਵਿੱਚੋਂ ਹੀ ਉਨ੍ਹਾਂ ਦੀ ਘਰ ਤੱਕ ਪਹੁੰਚਾਉਣ। ਉਨ੍ਹਾਂ ਦਾ ਕਹਿਣਾ ਹੈ ਕਿ ਟਰੈਕਟਰ ਚਾਲਕ ਨੇ ਆਪਣਾ ਤਾਂ ਨੁਕਸਾਨ ਕਰਵਾ ਲਿਆ ਪਰ ਬੱਚਿਆਂ ਦੀ ਜਾਨ ਬਚਾਈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *