ਸੁਖਬੀਰ ਬਾਦਲ ਨੂੰ ਲੱਗਾ ਵੱਡਾ ਝਟਕਾ, ਅਮਿਤ ਸ਼ਾਹ ਨੇ ਕਰਤਾ ਆਹ ਕੰਮ

ਜਿਉਂ ਜਿਉਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਤਿਉਂ ਤਿਉਂ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਰਾਜਨੀਤਕ ਪਾਰਟੀਆਂ ਨੇ ਇੱਕ ਦੂਸਰੀ ਪਾਰਟੀ ਦੇ ਬੰਦੇ ਆਪਣੇ ਨਾਲ ਜੋੜਨੇ ਸ਼ੁਰੂ ਕਰ ਦਿੱਤੇ ਹਨ। ਕੇਂਦਰ ਵਿੱਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਇਸ ਸਮੇਂ ਜ਼ਿਆਦਾ ਸਿੱਖ ਚਿਹਰਿਆਂ ਦੀ ਜ਼ਰੂਰਤ ਹੈ। ਜਿਸ ਕਰਕੇ ਇਸ ਪਾਰਟੀ ਨੇ ਇਸ ਉਦੇਸ਼ ਦੀ ਪੂਰਤੀ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਭਾਰਤੀ ਜਨਤਾ ਪਾਰਟੀ ਦੀਆਂ ਨਜ਼ਦੀਕੀਆਂ ਵਧਦੀਆਂ ਜਾ ਰਹੀਆਂ ਹਨ।

ਹੁਣ ਇਸੇ ਸਿਲਸਿਲੇ ਵਿਚ ਉਨ੍ਹਾਂ ਨੇ ਆਪਣੀ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਇਕ ਵੱਡੇ ਚਿਹਰੇ ਨੂੰ ਆਪਣੇ ਨਾਲ ਜੋੜ ਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿੱਚ ਵੱਡੇ ਅਹੁਦੇ ਤੇ ਰਹੇ ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਨਾਲ ਝਟਕਾ ਲੱਗਾ ਹੈ।

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਚਿਹਰਾ ਸੀ। ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਕੀ ਅਸਰ ਪਵੇਗਾ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਜ਼ਰੂਰ ਦੇ ਦਿੱਤਾ ਹੈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਦੁਆਰਾ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਨਾਲ ਬੇਵਫ਼ਾਈ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਵੀ ਨਸੀਹਤ ਦਿੱਤੀ ਜਾ ਰਹੀ ਹੈ ਕਿ ਜਿਹੜੇ ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਨਿਭਾ ਸਕੇ,

ਉਹ ਭਾਰਤੀ ਜਨਤਾ ਪਾਰਟੀ ਨਾਲ ਕਿਵੇਂ ਨਿਭਾਉਣਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਸੀ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਹਰਜੀਤ ਗਰੇਵਾਲ ਇਸ ਨੂੰ ਮਨਜਿੰਦਰ ਸਿੰਘ ਸਿਰਸਾ ਦੁਆਰਾ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਚੁੱਕਿਆ ਗਿਆ ਕਦਮ ਦੱਸ ਰਹੇ ਹਨ। ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹੋਣ ਕਾਰਨ ਇਸ ਸਮੇਂ ਨੂੰ ਪਾਰਟੀਆਂ ਬਦਲਣ ਦੀ ਰੁੱਤ ਕਿਹਾ ਜਾ ਸਕਦਾ ਹੈ। ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਕਿਹੜੇ ਕਿਹੜੇ ਨੇਤਾ ਇੱਕ ਦੂਸਰੀ ਪਾਰਟੀ ਦੀ ਕਿਸ਼ਤੀ ਵਿਚ ਸਵਾਰ ਹੁੰਦੇ ਹਨ?

Leave a Reply

Your email address will not be published.