ਪੰਜਾਬੀਓ ਕਰ ਲਓ ਤਿਆਰੀਆਂ, ਬਾਰਿਸ਼ ਨੂੰ ਲੈ ਕੇ ਆ ਗਈ ਵੱਡੀ ਖਬਰ

ਸਰਦੀ ਵਧਣ ਲੱਗੀ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ ਪੈਣ ਦੀਆਂ ਪ੍ਰਸਥਿਤੀਆਂ ਬਣ ਰਹੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਵੇਗੀ। ਮੌਸਮ ਵਿਭਾਗ ਨੇ ਇਸ ਸੰਬੰਧੀ ਜਨਤਾ ਨੂੰ ਚੌਕਸ ਕੀਤਾ ਹੈ। ਬੀਤੀ ਰਾਤ ਮਨਾਲੀ ਇਲਾਕੇ ਵਿੱਚ ਬਰਫ਼ਬਾਰੀ ਸ਼ੁਰੂ ਹੋ ਚੁੱਕੀ ਹੈ। ਮੁਲਕ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦਾ ਮਾਹੌਲ ਬਣ ਚੁੱਕਾ ਹੈ। ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਠੰਢ ਵਿੱਚ ਵਾਧਾ ਹੋਵੇਗਾ ਅਤੇ ਧੁੰਦ ਵੀ ਪਵੇਗੀ।

ਪਹਾੜੀ ਇਲਾਕਿਆਂ ਵਿੱਚ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਭਾਗਾਂ ਵਿੱਚ ਅਜੇ ਤਾਪਮਾਨ ਵਿਚ ਬਹੁਤੀ ਗਿਰਾਵਟ ਨਹੀਂ ਆਵੇਗੀ ਪਰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੀ ਸੰਭਾਵਨਾ ਬਣੀ ਹੋਈ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ 2 ਦਸੰਬਰ ਨੂੰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਗਰਜ ਚਮਕ ਨਾਲ ਛਿੱਟੇ ਪੈਣ ਦੀ ਉਮੀਦ ਜਤਾਈ ਹੈ।

3 ਅਤੇ 4 ਤਰੀਕ ਨੂੰ ਆਂਧਰਾ ਪ੍ਰਦੇਸ਼ ਦੇ ਉੱਤਰ ਤਟੀ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਹੀ 4 ਅਤੇ 5 ਤਾਰੀਖ ਨੂੰ ਤੱਟਵਰਤੀ ਉੜੀਸਾ ਅਤੇ ਪੱਛਮੀ ਬੰਗਾਲ ਵਿਚ ਭਾਰੀ ਮੀਂਹ ਦੇ ਅੰਦਾਜ਼ੇ ਲਗਾਏ ਜਾ ਰਹੇ ਹਨ। ਜੇਕਰ ਬਹੁਤ ਭਾਰੀ ਮੀਂਹ ਦੀ ਗੱਲ ਕੀਤੀ ਜਾਵੇ ਤਾਂ 4 ਦਸੰਬਰ ਨੂੰ ਤੱਟਵਰਤੀ ਉੜੀਸਾ ਵਿੱਚ ਅਤੇ 2 ਦਸੰਬਰ ਨੂੰ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿਚ ਬਹੁਤ ਭਾਰੀ ਮੀਂਹ ਦੀ ਉਮੀਦ ਹੈ।

Leave a Reply

Your email address will not be published.