ਕਲਯੁਗੀ ਪਤੀ ਨੇ ਬੇਗਾਨੀ ਔਰਤ ਪਿੱਛੇ ਕਰਤਾ ਵੱਡਾ ਕਾਂਡ, ਪਤਨੀ ਨੂੰ ਦਿੱਤੀ ਦਿਲ ਦਹਲਾਉ ਮੋਤ

ਗ੍ਰਹਿਸਤੀ ਜੀਵਨ ਦੌਰਾਨ ਰੱਖੇ ਕਿਸੇ ਨਾਲ ਪ੍ਰੇਮ ਸੰਬੰਧ ਪਰਿਵਾਰ ਨੂੰ ਬਰਬਾਦ ਕਰਨ ਦਾ ਕਾਰਨ ਬਣਦੇ ਹਨ। ਤਪਾ ਮੰਡੀ ਨੇਡ਼ੇ ਰਾਮਪੁਰਾ ਸਦਰ ਥਾਣੇ ਅਧੀਨ ਪੈਂਦੇ ਪਿੰਡ ਮਹਿਰਾਜ ਵਿਖੇ ਲਵਪ੍ਰੀਤ ਕੌਰ ਨਾਮ ਦੀ ਵਿਆਹੁਤਾ ਦੀ ਜਾਨ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਪਤੀ, ਸੱਸ ਅਤੇ ਸਹੁਰੇ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਆਪਣੀ ਧੀ ਲਵਪ੍ਰੀਤ ਕੌਰ ਦੀ ਜਾਨ ਲੈ ਲੈਣ ਦੇ ਦੋਸ਼ ਲਗਾਏ ਹਨ।

ਘਟਨਾ ਦੇ ਪਿੱਛੇ ਕਾਰਨ ਲਵਪ੍ਰੀਤ ਕੌਰ ਦੇ ਪਤੀ ਬਾਦਲ ਸਿੰਘ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸੰਬੰਧਾਂ ਨੂੰ ਦੱਸਿਆ ਜਾ ਰਿਹਾ ਹੈ। ਲਵਪ੍ਰੀਤ ਕੌਰ ਦੇ ਪੇਕੇ ਤਪਾ ਮੰਡੀ ਨੇੜਲੇ ਪਿੰਡ ਤਾਜੋਕੇ ਵਿਖੇ ਹਨ। ਉਸ ਦਾ ਪਿਤਾ ਗੇਜਾ ਸਿੰਘ ਪੁੱਤਰ ਛੋਟਾ ਸਿੰਘ ਤਪਾ ਮੰਡੀ ਦੇ ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਵਿਖੇ ਗ੍ਰੰਥੀ ਸਿੰਘ ਦੀ ਡਿਊਟੀ ਕਰਦਾ ਹੈ। ਗੇਜਾ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਲਗਭਗ 3 ਸਾਲ ਪਹਿਲਾਂ ਆਪਣੀ ਧੀ ਦਾ ਵਿਆਹ ਪਿੰਡ ਮਹਿਰਾਜ ਦੇ ਬਾਦਲ ਸਿੰਘ

ਪੁੱਤਰ ਮੇਜਰ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਨ੍ਹਾਂ ਦੀ ਧੀ ਲਵਪ੍ਰੀਤ ਕੌਰ ਦਾ ਸਹੁਰਾ ਪਰਿਵਾਰ ਉਸ ਦੀ ਖਿੱਚ ਧੂਹ ਕਰਨ ਲੱਗਾ। ਇਸ ਪਿੱਛੇ ਕਾਰਨ ਉਨ੍ਹਾਂ ਨੇ ਬਾਦਲ ਸਿੰਘ ਦੇ ਕਿਸੇ ਹੋਰ ਔਰਤ ਨਾਲ ਪ੍ਰੇਮ ਸਬੰਧਾਂ ਨੂੰ ਦੱਸਿਆ ਹੈ। ਮ੍ਰਿਤਕਾ ਲਵਪ੍ਰੀਤ ਕੌਰ ਇਕ ਬੱਚੀ ਦੀ ਮਾਂ ਵੀ ਸੀ। ਗੇਜਾ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਧੀ ਦਾ ਗਲਾ ਦਬਾ ਕੇ ਉਸ ਦੀ ਜਾਨ ਲਈ ਗਈ ਹੈ। ਮ੍ਰਿਤਕਾ ਦੇ ਸਹੁਰੇ ਪਰਿਵਾਰ ਨੇ ਪੇਕੇ ਪਰਿਵਾਰ ਨੂੰ ਫੋਨ ਕਰ ਦਿੱਤਾ

ਕਿ ਉਸ ਨੂੰ ਕਰੰਟ ਲੱਗ ਗਿਆ ਹੈ। ਜਿਸ ਕਰਕੇ ਉਹ ਆਪਣੇ ਪਿੰਡ ਦੀ ਪੰਚਾਇਤ ਲੈ ਕੇ ਆਪਣੀ ਧੀ ਦੇ ਸਹੁਰੇ ਪਹੁੰਚੇ। ਇਸ ਤੋਂ ਬਾਅਦ ਗੇਜਾ ਸਿੰਘ ਨੇ ਪੁਲਿਸ ਨੂੰ ਮਾਮਲੇ ਦੀ ਇਤਲਾਹ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਪੁਲਿਸ ਨੇ ਗੇਜਾ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮ੍ਰਿਤਕਾ ਲਵਪ੍ਰੀਤ ਕੌਰ ਦੇ ਪਤੀ, ਸੱਸ ਅਤੇ ਸਹੁਰੇ ਤੇ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.