ਕੱਲ੍ਹ ਰਾਤ ਹੋਇਆ ਪੰਜਾਬ ਦੇ ਇਸ ਪਿੰਡ ਚ ਵੱਡਾ ਕਾਂਡ, ਸਾਰੇ ਪੰਜਾਬ ਚ ਮਿੰਟਾਂ ਚ ਫੈਲੀ ਖਬਰ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਚ ਸ਼ਾਮ ਨੂੰ ਉਸ ਵੇਲੇ ਹਲਚਲ ਮਚ ਗਈ, ਜਦੋਂ ਮੋਟਰਸਾਈਕਲ ਸਵਾਰ ਕੋਈ ਨਾ ਮਲੂਮ ਵਿਅਕਤੀ ਪਿੰਡ ਦੇ ਚਰਨ ਦਾਸ ਨਾਮ ਦੇ ਵਿਅਕਤੀ ਤੇ ਗੋ ਲੀ ਆਂ ਚਲਾ ਕੇ ਦੌੜ ਗਏ। ਘਟਨਾ ਸਮੇਂ ਚਰਨ ਦਾਸ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ।ਮੋਟਰਸਾਈਕਲ ਸਵਾਰ ਆਏ ਅਤੇ ਘਟਨਾ ਨੂੰ ਅੰਜਾਮ ਦੇ ਕੇ ਤੁਰੰਤ ਉੱਥੋਂ ਖਿਸਕ ਗਏ। ਜਦੋਂ ਚਰਨ ਦਾਸ ਨੂੰ ਬਠਿੰਡਾ ਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਹ ਰਸਤੇ ਵਿਚ ਹੀ ਦਮ ਤੋੜ ਗਿਆ।

ਚਰਨ ਦਾਸ ਡੇਰਾ ਸਿਰਸਾ ਨਾਲ ਸਬੰਧਤ ਦੱਸਿਆ ਜਾਂਦਾ ਹੈ। ਜਾਣਕਾਰੀ ਮਿਲੀ ਹੈ ਕਿ ਚਰਨ ਦਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦਾ ਕੇਸ ਚੱਲ ਰਿਹਾ ਸੀ। ਇਸ ਸਮੇਂ ਉਹ ਜ਼ਮਾਨਤ ਉੱਤੇ ਆਇਆ ਹੋਇਆ ਸੀ। ਇਸ ਪਿੰਡ ਵਿੱਚ 2018 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦੀ ਘਟਨਾ ਵਾਪਰੀ ਸੀ। ਚਰਨ ਦਾਸ ਅਤੇ ਉਸ ਦੀ ਭਰਜਾਈ ਨੂੰ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕਦੇ ਸਮੇਂ ਗ੍ਰੰਥੀ ਸਿੰਘ ਨੇ ਦੇਖ ਲਿਆ ਸੀ।

ਜਿਸ ਕਰਕੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕੀਤਾ ਸੀ। ਇਸੇ ਸਿਲਸਿਲੇ ਵਿਚ ਚਰਨ ਦਾਸ ਤੇ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਚਰਨ ਦਾਸ ਦੀ ਜਾਨ ਜਾਣ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਅਫਸਰ ਪਿੰਡ ਵਿੱਚ ਪਹੁੰਚਣੇ ਸ਼ੁਰੂ ਹੋ ਗਏ। ਜ਼ਿਲ੍ਹਾ ਪੁਲਿਸ ਮੁਖੀ ਖ਼ੁਦ ਮੌਕੇ ਤੇ ਪਹੁੰਚੇ। ਪੁਲਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ। ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦਾ ਮਾਮਲਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਛਾਇਆ ਹੋਇਆ ਹੈ। ਇਸ ਸੰਬੰਧ ਵਿਚ ਸਿੱਖ ਸੰਗਤ ਵੱਲੋਂ ਧਰਨਾ ਵੀ ਲਗਾਇਆ ਗਿਆ ਸੀ। ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਬੇਅਦਬੀ ਦਾ ਮਾਮਲਾ ਅਜੇ ਵੀ ਹੱਲ ਨਹੀਂ ਹੋਇਆ। ਪੰਜਾਬ ਦੀ ਜਨਤਾ ਇਸ ਸੰਬੰਧ ਵਿੱਚ ਲੀਡਰਾਂ ਨੂੰ ਸਵਾਲ ਪੁੱਛਦੀ ਹੈ।

Leave a Reply

Your email address will not be published.