ਰੇਤੇ ਦੇ ਟਿੱਪਰ ਹੇਠਾਂ ਦੱਬਿਆ ਸਾਈਕਲ ਸਵਾਰ, ਗਰੀਬ ਦੀ ਹੋਈ ਮੋਤ, ਸੜਕਾਂ ਤੇ ਰੁਲੇ ਰੋਟੀ ਵਾਲਾ ਡੱਬਾ

ਅੱਜ ਕੱਲ ਲੋਕ ਇੰਨੀ ਤੇਜ਼ ਰਫਤਾਰ ਨਾਲ ਵਾਹਨ ਚਲਾਉਂਦੇ ਹਨ ਕਿ ਅੱਗੇ ਪਿੱਛੇ ਆ ਰਹੇ ਛੋਟੇ ਮੋਟੇ ਵਾਹਨਾਂ ਨੂੰ ਤਾਂ ਦੇਖਦੇ ਹੀ ਨਹੀਂ। ਜਦਕਿ ਸਾਨੂੰ ਤੇਜ਼ ਰਫ਼ਤਾਰ ਨਾਲ ਵਾਹਨ ਨਹੀਂ ਚਲਾਉਣੇ ਚਾਹੀਦੇ, ਕਿਉਂਕਿ ਇਸ ਨਾਲ ਵੱਡੇ ਹਾਦਸੇ ਵਾਪਰ ਜਾਂਦੇ ਹਨ। ਫਿਰ ਵੀ ਕੁਝ ਲੋਕ ਇਨ੍ਹਾਂ ਗੱਲਾਂ ਨੂੰ ਅਣਦੇਖਾ ਕਰ ਦਿੰਦੇ ਹਨ। ਜਿਸ ਕਾਰਨ ਕਈ ਤਰ੍ਹਾਂ ਦੇ ਨੁਕਸਾਨ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੱਸਿਆ ਜਾ ਰਿਹਾ ਹੈ

ਕਿ ਇਕ ਤੇਜ਼ ਰਫਤਾਰ ਟਰੱਕ ਨੇ ਸੜਕ ਪਾਰ ਕਰ ਰਹੇ ਇੱਕ 60 ਸਾਲਾ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਜਾਨ ਚਲੀ ਗਈ। ਸੰਨੀ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਗੁਰਚਰਨ ਸਿੰਘ ਉਮਰ 60 ਸਾਲ ਭਾਦਲੇ ਦਾ ਰਹਿਣ ਵਾਲਾ ਹੈ। ਸੰਨੀ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ ਸਕਿਉਰਟੀ ਗਾਰਡ ਦਾ ਕੰਮ ਕਰਦਾ ਸੀ। ਗੁਰਚਰਨ ਸਿੰਘ ਆਪਣੇ ਸਾਈਕਲ ਤੇ ਸਵਾਰ ਹੋ ਕੇ ਸੜਕ ਪਾਰ ਕਰਨ ਲੱਗਾ

ਤਾਂ ਪਿੱਛੋਂ ਇੱਕ ਟਰੱਕ ਉਸ ਦੇ ਉਪਰ ਚੜ੍ਹ ਗਿਆ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਜਾਨ ਚਲੀ ਗਈ। ਜਸਵੀਰ ਕੌਰ ਨਾਮਕ ਔਰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਘਰ ਸੜਕ ਦੇ ਨਾਲ ਹੀ ਹੈ ਜਦੋਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਚਰਨ ਸਿੰਘ ਸੜਕ ਪਾਰ ਕਰਨ ਲੱਗਾ ਸੀ, ਜਿਸ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਜਿਸ ਕਾਰਨ ਗੁਰਚਰਨ ਸਿੰਘ ਦੀ ਮੌਕੇ ਤੇ ਹੀ ਜਾਨ ਚਲੀ ਗਈ।

ਜਸਵੀਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਨਤਾ ਨੂੰ ਅਪੀਲ ਹੈ ਕਿ ਵਾਹਨ ਨੂੰ ਹਮੇਸ਼ਾ ਹੌਲੀ ਚਲਾਉਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲਾਤ ਦੇਖ ਕੇ ਇੰਜ ਲਗਦਾ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਵਿੱਚ ਸੀ। ਜਿਸ ਨੇ ਅੱਗੇ ਸਾਈਕਲ ਤੇ ਆ ਰਹੇ ਵਿਅਕਤੀ ਨੂੰ ਨਹੀਂ ਦੇਖਿਆ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.