ਸਿੱਧੂ ਮੂਸੇ ਵਾਲੇ ਨੇ ਕਰ ਦਿੱਤਾ ਵੱਡਾ ਐਲਾਨ, ਸਾਰਾ ਪੰਜਾਬ ਰਹਿ ਗਿਆ ਦੇਖਦਾ

ਸਾਰੀਆਂ ਹੀ ਰਾਜਨੀਤਕ ਪਾਰਟੀਆਂ ਅਜਿਹੇ ਵਿਅਕਤੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਵਿੱਚ ਹਨ। ਜਿਹੜੇ 2022 ਵਿੱਚ ਪਾਰਟੀ ਨੂੰ ਵਿਧਾਨ ਸਭਾ ਦੀ ਸੀਟ ਜਿੱਤ ਕੇ ਦੇ ਸਕਣ। ਅਜਿਹੇ ਵਿੱਚ ਹੀ ਪੰਜਾਬ ਕਾਂਗਰਸ ਪਾਰਟੀ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਸਿੱਧੂ ਮੁਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਹੱਥ ਮੰਨਿਆ ਜਾਂਦਾ ਹੈ।

ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਿਹਾਇਸ਼ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ ਨੇ ਸਿੱਧੂ ਮੂਸੇਵਾਲਾ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਸਿੱਧੂ ਮੂਸੇਵਾਲਾ ਨੂੰ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲਾ ਸ਼ਖ਼ਸ ਦੱਸਦੇ ਹੋਏ

ਇਸ ਦਿਨ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਕ੍ਰਾਂਤੀਕਾਰੀ ਦਿਨ ਦੱਸਿਆ। ਨਵਜੋਤ ਸਿੱਧੂ ਨੇ ਮੂਸੇਵਾਲਾ ਨੂੰ ਵਿਧਾਨ ਸਭਾ ਦੀ ਟਿਕਟ ਦੇਣ ਦੀ ਗੱਲ ਆਖੀ। ਇਸ ਤਰ੍ਹਾਂ ਹੀ ਹਰੀਸ਼ ਚੌਧਰੀ ਨੇ ਵੀ ਸਿੱਧੂ ਮੂਸੇਵਾਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਨੇ ਕਿਸਾਨ ਅੰਦੋਲਨ ਦੌਰਾਨ ਵੱਡਾ ਰੋਲ ਅਦਾ ਕੀਤਾ। ਸਿੱਧੂ ਮੂਸੇਵਾਲਾ ਪੰਜਾਬ ਦੇ ਜ਼ਿਲ੍ਹਾ ਮਾਨਸਾ ਨਾਲ ਸਬੰਧ ਰੱਖਦਾ ਹੈ। ਇਸ ਲਈ ਉਮੀਦ ਕੀਤੀ ਜਾਂਦੀ ਹੈ ਕਿ ਉਸ ਨੂੰ ਮਾਨਸਾ ਜਾਂ ਮੌੜ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਦਿੱਤੀ ਜਾਵੇਗੀ।

ਸਿੱਧੂ ਮੂਸੇਵਾਲੇ ਦਾ ਪੂਰਾ ਨਾਮ ਸ਼ੁਭਦੀਪ ਸਿੰਘ ਸਿੱਧੂ ਹੈ। ਉਸ ਦੀ ਉਮਰ 28 ਸਾਲ ਹੈ। ਉਸ ਦਾ ਜਨਮ 17 ਜੂਨ 1993 ਨੂੰ ਹੋਇਆ। ਸਿੱਧੂ ਮੂਸੇਵਾਲਾ ਇੱਕ ਪੜ੍ਹਿਆ ਲਿਖਿਆ ਇਨਸਾਨ ਹੈ। ਉਸ ਨੇ ਇਲੈਕਟ੍ਰੀਕਲ ਇੰਜਨੀਅਰਿੰਗ ਦੀ ਡਿਗਰੀ ਕੀਤੀ ਹੋਈ ਹੈ। ਉਸ ਦਾ ਪਿਤਾ ਇਕ ਸੇਵਾਮੁਕਤ ਫੌਜੀ ਹੈ ਅਤੇ ਮਾਂ ਮੂਸੇਵਾਲਾ ਪਿੰਡ ਦੀ ਸਰਪੰਚ ਹੈ। ਸਿੱਧੂ ਮੂਸੇਵਾਲਾ ਆਪਣੇ ਗਾਣਿਆਂ ਕਾਰਨ ਅਕਸਰ ਹੀ ਵਿਵਾਦਾਂ ਵਿਚ ਰਿਹਾ ਹੈ। ‘ਜੱਟੀ ਜਿਉਣੇ ਮੌੜ ਦੀ ਬੰਦੂਕ ਵਰਗੀ’ ਗਾਣੇ ਤੇ ਬਹੁਤ ਵਿਵਾਦ ਹੋਇਆ ਸੀ

ਅਤੇ ਮੂਸੇਵਾਲੇ ਨੇ ਮਾਫੀ ਵੀ ਮੰਗੀ ਸੀ। ਉਸ ਤੇ ਦੋਸ਼ ਲੱਗਦੇ ਹਨ ਕਿ ਉਹ ਭੜਕਾਉਣ ਵਾਲੇ ਗਾਣੇ ਗਾਉਂਦਾ ਹੈ ਅਤੇ ਨੌਜਵਾਨਾਂ ਵਿੱਚ ਗਰੁੱਪਬਾਜ਼ੀ ਨੂੰ ਉਤਸ਼ਾਹਿਤ ਕਰਦਾ ਹੈ। ਇਸ ਸਭ ਦੇ ਬਾਵਜੂਦ ਵੀ ਉਸ ਦੇ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਹਨ। ਸਿੱਧੂ ਮੂਸੇਵਾਲੇ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਕਿੰਨਾ ਫਾਇਦਾ ਹੁੰਦਾ ਹੈ? ਇਹ ਤਾਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਹੀ ਪਤਾ ਲੱਗੇਗਾ।

Leave a Reply

Your email address will not be published.