ਦੇਖੋ ਕਿਵੇਂ ਪੁਲਿਸ ਦੀ ਵਰਦੀ ਚ ਆਏ, ਲੁੱਟ ਕੇ ਲੈ ਗਏ ਬੈੰਕ, ਮੈਡਮਾਂ ਦੇ ਸੁੱਕੇ ਸਾਹ

ਮਾੜੇ ਅਨਸਰ ਕਦੇ ਵੀ ਸੁਧਰ ਨਹੀਂ ਸਕਦੇ, ਕਿਉਂਕਿ ਉਨ੍ਹਾਂ ਦਾ ਕੰਮ ਹੀ ਗਲਤ ਤਰੀਕੇ ਨਾਲ ਪੈਸਾ ਕਮਾਉਣਾ ਹੁੰਦਾ ਹੈ। ਅਜਿਹੇ ਲੋਕ ਚੋਰੀ ਕਰਨ ਦੇ ਲਈ ਨਿੱਤ ਨਵੇਂ ਤਰੀਕੇ ਲੱਭ ਹੀ ਲੈਂਦੇ ਹਨ। ਅਜਿਹੇ ਲੋਕ ਇਸ ਢੰਗ ਨਾਲ ਚੋਰੀਆਂ ਕਰਦੇ ਹਨ ਜਿਵੇਂ ਕਿ ਇਨ੍ਹਾਂ ਦੇ ਮਨਾਂ ਵਿੱਚ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਹੀ ਨਹੀਂ ਅਤੇ ਅਜਿਹੇ ਮਾਮਲਿਆਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੀ ਦੇਖਣ ਨੂੰ ਮਿਲ ਰਿਹਾ ਹੈ। ਜਦਕਿ ਪੁਲਿਸ ਵੱਲੋਂ ਕਿੰਨੇ ਹੀ ਅਜਿਹੇ ਅਨਸਰਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਫਿਰ ਵੀ ਅਜਿਹੇ ਲੋਕ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ 2 ਲੁਟੇਰਿਆਂ ਜਿੰਨਾ ਦੇ ਮੂੰਹ ਬੰਨੇ ਹੋਏ ਸਨ। ਉਨਾਂ ਵੱਲੋਂ ਐਚ.ਡੀ.ਐਫ.ਸੀ ਬੈਂਕ ਦੀ ਸ਼ਾਖਾ ਵਿੱਚੋਂ ਚੋਰੀ ਕੀਤੀ ਗਈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਰਿਕਾਰਡ ਹੋ ਗਈ। ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਟੀਮ ਵੱਲੋਂ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਦੇਖੀ ਜਾ ਰਹੀ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੂਚਨਾ ਮਿਲਣ ਉਪਰੰਤ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ 2 ਵਿਅਕਤੀ ਬੈਂਕ ਵਿੱਚ ਚੋਰੀ ਕਰਨ ਲਈ ਆਏ। ਜਿਨ੍ਹਾਂ ਦੀ ਉਮਰ 35-40 ਦੇ ਕਰੀਬ ਸੀ ਅਤੇ ਉਨ੍ਹਾਂ ਵਿਅਕਤੀਆਂ ਦੇ ਮੂੰਹ ਬੰਨੇ ਹੋਏ ਸੀ। ਦੋਨੋਂ ਵਿਅਕਤੀ 3-18 ਵਜੇ ਦੇ ਕਰੀਬ ਬੈਂਕ ਦੇ ਅੰਦਰ ਦਾਖਲ ਹੋਏ। ਜਿਸ ਤੋਂ ਬਾਅਦ ਦੋਨਾਂ ਵਿਅਕਤੀਆਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੈ ਚੋਰੀ ਵਾਲੇ 2 ਵਿਅਕਤੀ ਸਨ ਜਿਨ੍ਹਾਂ ਵਿੱਚੋਂ ਇਕ ਨੇ ਹੈੱਡ ਕਾਂਸਟੇਬਲ ਰੈਂਕ ਦੀ ਪੁਲਿਸ ਦੀ ਵਰਦੀ ਪਾਈ ਹੋਈ ਸੀ ਅਤੇ ਦੂਜੇ ਨੇ ਪੱਗ ਬੰਨ੍ਹੀ ਹੋਈ ਸੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਰਿਕਾਰਡ ਹੋ ਗਈ।  ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿਅਕਤੀਆਂ ਵੱਲੋਂ ਬੈਂਕ ਵਿੱਚੋਂ 50 ਲੱਖ ਦੇ ਕਰੀਬ ਚੋਰੀ ਕੀਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਸੀ.ਸੀ.ਟੀ.ਵੀ ਫੁਟੇਜ ਦੇਖੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਵੱਲੋਂ ਦੋ ਸ਼ੀ ਆਂ ਨੂੰ ਫੜਨ ਲਈ ਸ਼ਹਿਰ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਦੋ ਸ਼ੀ ਆਂ ਨੂੰ ਟਰੇਸ ਕਰਕੇ ਜਲਦ ਹੀ ਫੜ ਲਿਆ ਜਾਵੇਗਾ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ  ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *