ਲੁਧਿਆਣਾ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਨੇ ਚੁੱਕ ਲਿਆ ਗਲਤ ਕਦਮ

ਲੁਧਿਆਣੇ  ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 25 ਸਾਲਾ ਵਿਆਹੁਤਾ ਵੱਲੋਂ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਗਈ, ਪਰ ਜਾਣਕਾਰੀ ਮੁਤਾਬਿਕ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਲੜਕੀ ਦੀ ਜਾਨ ਲੈਣ ਦੇ ਦੋਸ਼ ਲਗਾਏ ਜਾ ਰਹੇ ਹਨ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਫਤੀਸ ਜਾਰੀ ਕਰ ਦਿੱਤੀ ਗਈ ਹੈ। ਮ੍ਰਿਤਕਾ ਦੇ ਭਰਾ ਧਰਮਿੰਦਰ ਸਿੰਘ ਵਾਸੀ ਚੰਡੀਗੜ੍ਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਉਨ੍ਹਾਂ ਦੀ ਭੈਣ ਨੇ ਖੁਦ ਜਾਨ ਨਹੀਂ ਦਿੱਤੀ, ਸਗੋਂ ਕਿਸੇ ਵੱਲੋਂ ਉਸ ਦੀ ਜਾਨ ਲੈ ਲਈ ਗਈ ਹੈ। ਕਿਉਂਕਿ ਇਸ ਸਬੰਧ ਵਿਚ ਉਨ੍ਹਾਂ ਨੂੰ ਕਿਸੇ ਨੇ ਫੋਨ ਰਾਹੀਂ ਸੂਚਨਾ ਦਿੱਤੀ ਸੀ। ਜਿਸ ਦੀ ਉਨ੍ਹਾਂ ਕੋਲ ਰਿਕਾਰਡਿੰਗ ਵੀ ਹੈ। ਧਰਮਿੰਦਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭੈਣ ਦਾ ਸਹੁਰਾ ਪਰਿਵਾਰ ਉਸ ਨੂੰ ਦਹੇਜ ਲਈ ਤੰ ਗ ਪ੍ਰੇ ਸ਼ਾ ਨ ਕਰਦਾ ਰਹਿੰਦਾ ਸੀ। ਜਿਸ ਕਰਕੇ ਉਸ ਦੇ ਘਰ ਵਿੱਚ ਬਹਿਸ ਵੀ ਹੁੰਦੀ ਰਹਿੰਦੀ ਸੀ। ਇਸ ਕਾਰਨ ਉਨ੍ਹਾਂ ਦੀ ਭੈਣ 6 ਮਹੀਨੇ ਉਨ੍ਹਾਂ ਕੋਲ ਪੇਕੇ ਘਰ ਵੀ ਰਹੀ।

ਸਮਝੌਤਾ ਹੋਣ ਤੇ ਉਨ੍ਹਾਂ ਨੇ ਆਪਣੀ ਭੈਣ ਨੂੰ ਉਸ ਦੇ ਸਹੁਰੇ ਘਰ ਭੇਜ ਦਿੱਤਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਦੀ ਭੈਣ ਦੇ ਵਿਆਹ ਨੂੰ 3 ਸਾਲ ਹੋ ਗਏ ਹਨ ਅਤੇ ਉਸ ਕੋਲ 2 ਸਾਲ ਦੀ ਛੋਟੀ ਬੱਚੀ ਵੀ ਹੈ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਲਈ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ ਇਤਲਾਹ ਮਿਲੀ ਸੀ ਕਿ ਰਾਜਵਿੰਦਰ ਕੌਰ ਦੀ ਜਾਨ ਚਲੀ ਗਈ ਹੈ।

ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਹੋਰ ਜਾਣਕਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *