ਅੱਜ ਰਾਤ ਨੂੰ 12 ਵਜੇ ਤੋਂ ਬਾਅਦ ਨਹੀਂ ਕਰ ਸਕੋਗੇ ਪੰਜਾਬ ਚ ਆਹ ਕੰਮ, ਅੱਜ ਹੋ ਗਿਆ ਆਹ ਵੱਡਾ ਐਲਾਨ

ਜਿੱਥੇ ਪੰਜਾਬ ਸਰਕਾਰ ਤੋਂ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਹੁਣ ਪੰਜਾਬ ਰੋਡਵੇਜ਼, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪਨਬੱਸ ਦੇ ਕੱਚੇ ਡਰਾਈਵਰਾਂ ਕੰਡਕਟਰਾਂ ਨੇ ਵੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਪ੍ਰਤੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਅੱਜ ਰਾਤ 12 ਵਜੇ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਕਰਨ ਜਾ ਰਹੇ ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ ਲਗਪਗ 8 ਹਜ਼ਾਰ ਦੱਸੀ ਜਾ ਰਹੀ ਹੈ।

ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਮੰਨਕੇ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ 22 ਨਵੰਬਰ ਨੂੰ ਉਨ੍ਹਾਂ ਦੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਅੱਗੇ ਆਪਣੀਆਂ ਮੰਗਾਂ ਰੱਖੀਆਂ ਸਨ ਅਤੇ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਆਉਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਉਨ੍ਹਾਂ ਦਾ ਮਸਲਾ ਹੱਲ ਕਰ ਦਿੱਤਾ ਜਾਵੇਗਾ।

ਗੁਰਪ੍ਰੀਤ ਸਿੰਘ ਦੇ ਦੱਸਣ ਮੁਤਾਬਕ 1 ਦਸੰਬਰ ਨੂੰ ਕੈਬਨਿਟ ਦੀ ਮੀਟਿੰਗ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਕੈਬਨਿਟ ਨੇ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਨਹੀਂ ਵਿਚਾਰਿਆ। ਇਸ ਤੋਂ ਬਾਅਦ ਫੇਰ ਉਨ੍ਹਾਂ ਨੇ ਸਰਕਾਰ ਨੂੰ ਇਕ ਹਫ਼ਤੇ ਦਾ ਸਮਾਂ ਦੇ ਦਿੱਤਾ। ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਕਿਸੇ ਮੰਗ ਵੱਲ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ। ਜਿਸ ਤੋਂ ਨਿ ਰਾ ਸ਼ ਹੋ ਕੇ ਉਨ੍ਹਾਂ ਨੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਰਾਤ 12 ਵਜੇ ਤੋਂ ਚੱਕਾ ਜਾਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਿਚ 10 ਹਜ਼ਾਰ ਨਵੀਆਂ ਬੱਸਾਂ ਪਾਈਆਂ ਜਾਣ। ਪੰਜਾਬ ਰੋਡਵੇਜ਼, ਪੀ ਆਰ ਟੀ ਸੀ ਅਤੇ ਪਨਬੱਸ ਵਿੱਚ ਵੱਖ ਵੱਖ ਪੋਸਟਾਂ ਤੇ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਜਿਹੜੇ ਮੁਲਾਜ਼ਮ ਨੌਕਰੀ ਤੋਂ ਕੱਢੇ ਗਏ ਹਨ, ਉਨ੍ਹਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਨ੍ਹਾਂ ਵੱਲੋਂ ਚੱਕਾ ਜਾਮ ਰੱਖਿਆ ਜਾਵੇਗਾ। ਜੇਕਰ ਸਰਕਾਰ ਨੇ ਕੋਈ ਹੋਰ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਇਸ ਦਾ ਵੀ ਜਵਾਬ ਦਿੱਤਾ ਜਾਵੇਗਾ।

ਗੁਰਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਸਰਕਾਰ ਡੰਗ ਟਪਾਊ ਨੀਤੀ ਤੇ ਚੱਲ ਰਹੀ ਹੈ। ਸਰਕਾਰ ਦਾਅਵੇ ਕਰ ਰਹੀ ਹੈ ਕਿ 36 ਹਜ਼ਾਰ ਮੁਲਾਜ਼ਮ ਪੱਕੇ ਕੀਤੇ ਗਏ ਹਨ। ਇਹ ਮੁਲਾਜ਼ਮ ਕਿਨ੍ਹਾਂ ਵਿਭਾਗਾਂ ਵਿੱਚ ਪੱਕੇ ਕੀਤੇ ਗਏ ਹਨ? ਸਰਕਾਰ ਨੂੰ ਇਸ ਦੀਆਂ ਸੂਚੀਆਂ ਜਾਰੀ ਕਰਨੀਆਂ ਚਾਹੀਦੀਆਂ ਹਨ। ਇੱਥੇ ਦੱਸਣਾ ਬਣਦਾ ਹੈ ਕਿ ਕਿੰਨੇ ਹੀ ਸਰਕਾਰੀ ਮੁਲਾਜ਼ਮ ਬੱਸਾਂ ਵਿੱਚ ਸਫ਼ਰ ਕਰ ਕੇ ਦਫ਼ਤਰਾਂ ਵਿੱਚ ਪਹੁੰਚਦੇ ਹਨ। ਜੇਕਰ ਵੱਡੀ ਗਿਣਤੀ ਵਿੱਚ ਬੱਸਾਂ ਦੀ ਆਵਾਜਾਈ ਰੁਕ ਜਾਂਦੀ ਹੈ ਤਾਂ ਇਸ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੀ ਖਮਿਆਜ਼ਾ ਭੁਗਤਣਾ ਪਵੇਗਾ। ਸਰਕਾਰ ਇਸ ਚੱਕਾ ਜਾਮ ਦੇ ਸੰਬੰਧ ਵਿਚ ਕੀ ਫੈਸਲਾ ਲੈਂਦੀ ਹੈ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *