ਪਤਨੀ ਤੇ ਬੱਚਿਆਂ ਨਾਲ ਸਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਰਭਜਨ ਸਿੰਘ, ਦੇਖੋ ਤਸਵੀਰਾਂ

ਅੰਮ੍ਰਿਤਸਰ ਸਿਫ਼ਤੀ ਦਾ ਘਰ। ਇੱਥੇ ਪਵਿੱਤਰ ਸਥਾਨ ਹਰਿਮੰਦਰ ਸਾਹਿਬ ਦੀ ਮਹੱਤਤਾ ਬਿਆਨ ਕਰਨ ਤੋਂ ਬਾਹਰ ਹੈ। ਹਰ ਕਿਸੇ ਦੇ ਮਨ ਵਿੱਚ ਇਸ ਸਥਾਨ ਦੇ ਦਰਸ਼ਨ ਕਰਨ ਦੀ ਇੱਛਾ ਰਹਿੰਦੀ ਹੈ। ਇਥੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਇੱਥੇ ਸਰਬੱਤ ਦੇ ਭਲੇ ਦੀ ਅਰਦਾਸ ਹੁੰਦੀ ਹੈ। ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵੀ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਲਈ ਪਹੁੰਚੇ। ਭਾਵੇਂ ਉਹ ਅਨੇਕਾਂ ਵਾਰ ਅੰਮ੍ਰਿਤਸਰ ਆਏ ਹੋਣ ਪਰ ਦਰਬਾਰ ਸਾਹਿਬ ਪਹੁੰਚਣ ਦਾ ਉਨ੍ਹਾਂ ਨੂੰ ਪਹਿਲੀ ਵਾਰ ਮੌਕਾ ਮਿਲਿਆ।

ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਜੋ ਸਕੂਨ ਮਿਲਿਆ, ਉਹ ਕਹਿਣ ਸੁਣਨ ਤੋਂ ਪਰ੍ਹੇ ਸੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਭਜਨ ਸਿੰਘ ਜਿਸ ਮੁਕਾਮ ਤੇ ਪਹੁੰਚੇ ਹਨ, ਉਹ ਇਸ ਨੂੰ ਵਾਹਿਗੁਰੂ ਦੀ ਕਿਰਪਾ ਮੰਨਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੋ ਵਾਹਿਗੁਰੂ ਨੂੰ ਮਨਜ਼ੂਰ ਹੈ, ਉਹ ਹੁੰਦਾ ਹੈ। ਹਰਭਜਨ ਸਿੰਘ ਇਹ ਵੀ ਮੰਨਦੇ ਹਨ ਕਿ ਜੇਕਰ ਉਸ ਵਾਹਿਗੁਰੂ ਨੂੰ ਮਨਜ਼ੂਰ ਹੋਇਆ ਤਾਂ ਉਹ ਸੂਬਾ ਜਾਂ ਕੇਂਦਰ ਦੀ ਰਾਜਨੀਤੀ ਵਿੱਚ ਵੀ ਆ ਸਕਦੇ ਹਨ।

ਕ੍ਰਿਕਟਰ ਦੇ ਤੌਰ ਤੇ ਹਰਭਜਨ ਸਿੰਘ ਨੇ ਵੱਡਾ ਰੁਤਬਾ ਹਾਸਲ ਕੀਤਾ ਹੈ। ਹੋ ਸਕਦਾ ਹੈ ਰਾਜਨੀਤੀ ਵਿੱਚ ਵੀ ਉਹ ਉੱਚਾ ਮੁਕਾਮ ਹਾਸਲ ਕਰ ਲੈਣ। ਉਹ ਰਾਜਨੀਤੀ ਵਿਚ ਆਉਂਦੇ ਹਨ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ ਪਰ 2019 ਦੀਆਂ ਪਾਰਲੀਮੈਂਟ ਚੋਣਾਂ ਵਿੱਚ ਉਨ੍ਹਾਂ ਦੇ ਨਾਮ ਦੀ ਚਰਚਾ ਜ਼ਰੂਰ ਹੁੰਦੀ ਰਹੀ ਹੈ। ਹਰਭਜਨ ਮਾਨ ਦਾ ਮੰਨਣਾ ਹੈ ਕਿ ਓਮੀਕਰੋਨ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇ ਕਿ ਜਨਤਾ ਦਾ ਨੁਕਸਾਨ ਨਾ ਹੋਵੇ। ਇਸ ਤੋਂ ਬਿਨਾਂ ਸਾਨੂੰ ਸਾ ਵ ਧਾ ਨੀ ਆਂ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *