ਕਿਸਾਨਾਂ ਲਈ ਸਭ ਤੋਂ ਵੱਡੀ ਖੁਸ਼ਖਬਰੀ, ਪੈਣ ਲੱਗ ਗਏ ਭੰਗੜੇ, ਹੋ ਗਿਆ ਐਲਾਨ

ਤਾਜ਼ਾ ਖ਼ਬਰ ਦਿੱਲੀ ਤੋਂ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਹਿਮਤੀ ਲਗਪਗ ਬਣ ਚੁੱਕੀ ਹੈ। ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਤੇ ਮਾਮਲੇ ਦਰਜ ਹੋਏ ਸਨ ਅਤੇ ਐੱਮ.ਐੱਸ.ਪੀ ਆਦਿ ਦੇ ਮੁੱਦੇ ਤੇ ਦੋਵੇਂ ਧਿਰਾਂ ਸਹਿਮਤ ਹੋ ਗਈਆਂ ਹਨ। ਇੱਥੇ ਦੱਸਣਾ ਬਣਦਾ ਹੈ ਕਿ 3 ਖੇਤੀ ਕਾਨੂੰਨ ਤਾਂ ਸਰਕਾਰ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਇਸ ਤੋਂ ਬਿਨਾਂ ਐੱਮ.ਐੱਸ.ਪੀ ਆਦਿ ਮੁੱਦਿਆਂ ਤੇ ਮਾਮਲਾ ਅਟਕਿਆ ਹੋਇਆ ਸੀ।

ਹੁਣ ਇਨ੍ਹਾਂ ਮੁੱਦਿਆਂ ਤੇ ਵੀ ਦੋਵੇਂ ਧਿਰਾਂ ਆਪਸ ਵਿਚ ਸਹਿਮਤ ਹੋ ਗਈਆਂ ਹਨ। ਸਰਕਾਰ ਵੱਲੋਂ ਕੀਤੀ ਗਈ ਪੇਸ਼ਕਸ਼ ਤੇ ਸੰਯੁਕਤ ਕਿਸਾਨ ਮੋਰਚੇ ਨੇ ਸਹਿਮਤੀ ਜਤਾਈ ਹੈ। ਕਿਸਾਨ ਆਗੂ ਚਾਹੁੰਦੇ ਹਨ ਕਿ ਸਰਕਾਰ ਇਹ ਐਲਾਨ ਲਿਖਤੀ ਰੂਪ ਵਿੱਚ ਕਰ ਦੇਵੇ। ਕੱਲ੍ਹ 9 ਦਸੰਬਰ ਨੂੰ 12 ਵਜੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਬਾਅਦ ਮੋਰਚੇ ਵਿੱਚ ਸ਼ਾਮਲ ਕਿਸਾਨ ਆਪਣੇ ਆਪਣੇ ਘਰਾਂ ਨੂੰ ਵਾਪਸ ਆ ਸਕਦੇ ਹਨ।

ਇੱਥੇ ਦੱਸਣਾ ਬਣਦਾ ਹੈ ਕਿ ਆਪਣੀਆਂ ਮੰਗਾਂ ਦੇ ਹੱਕ ਵਿਚ ਕਿਸਾਨ 26 ਨਵੰਬਰ 2020 ਤੋਂ ਦਿੱਲੀ ਵਿਖੇ ਵੱਖ ਵੱਖ ਥਾਵਾਂ ਤੇ ਧਰਨਾ ਲਗਾਈ ਬੈਠੇ ਹਨ। ਇਸ ਮੋਰਚੇ ਨੂੰ ਚਲਦੇ ਇਕ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਸਮੇਂ ਦੌਰਾਨ ਕਈ ਉਤਰਾਅ ਚੜ੍ਹਾਅ ਆਏ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਕਈ ਵਾਰ ਗੱਲਬਾਤ ਵੀ ਹੋਈ ਪਰ ਕੋਈ ਸਾਰਥਕ ਹੱਲ ਨਹੀਂ ਸੀ ਨਿਕਲ ਸਕਿਆ। ਹੁਣ ਦੋਵੇਂ ਧਿਰਾਂ ਲਗਪਗ ਆਪਸ ਵਿਚ ਸਹਿਮਤ ਹੋ ਚੁੱਕੀਆਂ ਹਨ।

ਉਮੀਦ ਕੀਤੀ ਜਾ ਰਹੀ ਹੈ ਕਿ ਕੱਲ 9 ਦਸੰਬਰ ਨੂੰ 12 ਵਜੇ ਦੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਜਾਵੇ। ਹੁਣ ਸਭ ਦੀਆਂ ਨਜ਼ਰਾਂ ਕੱਲ੍ਹ 12 ਵਜੇ ਦੀ ਮੀਟਿੰਗ ਤੇ ਲੱਗੀਆਂ ਹੋਈਆਂ ਹਨ। ਸਰਕਾਰ ਦੀ ਇਸ ਪੇਸ਼ਕਸ਼ ਤੋਂ ਬਾਅਦ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਵੱਡਾ ਸੰਘਰਸ਼ ਕਰਨਾ ਪਿਆ ਹੈ।

Leave a Reply

Your email address will not be published. Required fields are marked *