ਭਰੇ ਬਜਾਰ ਦੁਕਾਨ ਚ ਵੱਡੀ ਜੱਗੋ ਤੇਰਵੀ, ਸਕਿੰਟਾਂ ਚ ਸਭ ਨੂੰ ਪੈ ਗਈਆਂ ਭਾਜੜਾਂ

ਕਈ ਵਾਰ ਬੈਠੇ ਬਠਾਏ ਇਨਸਾਨ ਨੂੰ ਅਜਿਹੀ ਬਿਪਤਾ ਛਿੜ ਜਾਂਦੀ ਹੈ। ਜਿਸ ਬਾਰੇ ਸੋਚਿਆ ਵੀ ਨਹੀਂ ਹੁੰਦਾ। ਇਸ ਤਰ੍ਹਾਂ ਹੀ ਬਟਾਲਾ ਵਿਖੇ ਲੋਕਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਚਾਨਕ ਹੀ ਇਕ ਕਰਿਆਨਾ ਸਟੋਰ ਨੂੰ ਅੱਗ ਲੱਗ ਗਈ। ਇਸ ਕਾਰਨ ਸਟੋਰ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਜੂਦਾ ਲੋਕਾਂ ਵੱਲੋਂ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ। ਕਿਸੇ ਕਾਰਨ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੇਟ ਹੋ ਗਈਆਂ।

ਜਿਸ ਕਾਰਨ ਅੱਗ ਇਕ ਵਿਕਰਾਲ ਰੂਪ ਲੈ ਚੁੱਕੀ ਸੀ। ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਆਂਢੀ ਨੇ ਫੋਨ ਰਾਹੀਂ ਇਸ ਸਬੰਧੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ ਅਤੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ। ਚਾਰ ਵਾਰ ਫੋਨ ਕਰਨ ਤੇ ਜਦੋਂ ਫਾਇਰਬ੍ਰਿਗੇਡ ਦਾ ਨੰਬਰ ਨਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਰਾਹੀਂ ਦਿੱਤੀ। ਜਿਸ ਵਿੱਚ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਸਥਾਨ ਦਾ ਸਾਰਾ ਪਤਾ ਵੀ ਦਿੱਤਾ,

ਪਰ ਫਿਰ ਵੀ ਫਾਇਰ ਬ੍ਰਿਗੇਡ ਦੀਆਂ ਗਡੀਆਂ ਘਟਨਾ ਸਥਾਨ ਉੱਤੇ ਨਾ ਪਹੁੰਚੀਆਂ। ਵਿਅਕਤੀ ਦਾ ਕਹਿਣਾ ਹੈ ਕਿ ਜਦੋਂ ਇਨ੍ਹਾਂ ਸਭ ਕੁਝ ਕਰਨ ਦੇ ਬਾਵਜੂਦ ਵੀ ਗੱਡੀਆਂ ਨਾ ਪਹੁੰਚੀਆਂ ਤਾਂ ਕੁਝ ਵਿਅਕਤੀ ਜਾ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਨਾਲ ਲੈ ਕੇ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਲਈ ਪ੍ਰਸ਼ਾਸ਼ਨ ਜਿੰਮੇਵਾਰ ਹੈ, ਕਿਉਂਕਿ ਜੇਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਜਾਂਦੀਆਂ ਤਾਂ ਅੱਗ ਤੇ ਕਾਬੂ ਪਾਇਆ ਜਾ ਸਕਦਾ ਸੀ। ਮੌਜੂਦਾ ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਜਦੋ ਕਰਿਆਨਾ ਸਟੋਰ ਨੂੰ ਅੱਗ ਲੱਗੀ ਤਾਂ ਉਨ੍ਹਾਂ ਵੱਲੋਂ 4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਫੋਨ ਕੀਤਾ ਗਿਆ। ਫੋਨ ਨਾ ਲੱਗਣ ਤੇ ਉਹ ਖੁਦ ਜਾ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਨਾਲ ਲੈ ਕੇ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੱਡੀਆਂ 4 ਵਜੇ ਘਟਨਾ ਸਥਾਨ ਉੱਤੇ ਪਹੁੰਚ ਗਈਆਂ ਸਨ। ਜਿਸ ਤੋਂ ਬਾਅਦ 3 ਘੰਟੇ ਬੀਤ ਚੁੱਕੇ ਸਨ ਪਰ ਅੱਗ ਤੇ ਕਾਬੂ ਨਾ ਪਾਇਆ ਗਿਆ। ਉਨ੍ਹਾਂ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸ਼ਨ ਕੋਲ਼ ਕੋਈ ਵੀ ਸੁਵਿਧਾ ਨਹੀਂ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *