ਚੰਨੀ ਦੇ ਕਰੀਬੀ ਲੀਡਰ ਨਾਲ ਵੱਡੀ ਜੱਗੋਂ ਤੇਰਵੀ, ਸਾਰੇ ਪੰਜਾਬ ਚ ਫੈਲੀ ਦਹਸ਼ਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਤੋਂ ਇਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਸਾਬਕਾ ਸਰਪੰਚ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਇਹ ਮਾਮਲਾ ਮੋਰਿੰਡਾ ਵਿਚ ਪੈਂਦੇ ਪਿੰਡ ਉਧਮਪੁਰ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਸਾਬਕਾ ਸਰਪੰਚ ਅਵਤਾਰ ਸਿੰਘ 7 ਵਜੇ ਦੇ ਕਰੀਬ ਦੁੱਧ ਪਾਉਣ ਲਈ ਡੇਅਰੀ ਗਏ ਸਨ।

ਇਸ ਦੌਰਾਨ ਉਨ੍ਹਾਂ ਨੂੰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ। ਜਿਸ ਕਾਰਨ ਅਵਤਾਰ ਸਿੰਘ ਦੀ ਹਾਲਤ ਗੰਭੀਰ ਹੋ ਗਈ ਅਤੇ ਉਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਅਵਤਾਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੈਂਡਮਾਰਟੇਗੇਜ ਬੈਂਕ ਵਿੱਚ ਡਾਇਰੈਕਟਰ ਵਜੋਂ ਚੁਣਿਆ ਗਿਆ ਸੀ।

ਅਵਤਾਰ ਸਿੰਘ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਵਤਾਰ ਸਿੰਘ 8 ਵਜੇ ਤੋਂ ਪਹਿਲਾਂ ਦੁੱਧ ਪਾਉਣ ਲਈ ਗਏ ਸੀ। 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਗੇਟ ਦੇ ਅੱਗੇ ਹੀ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਉਹ ਰਸੋਈ ਵਿੱਚ ਕੰਮ ਕਰ ਰਹੇ ਸੀ ਜਦੋਂ ਉਨ੍ਹਾਂ ਨੇ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ ਤੁਰੰਤ ਹੀ ਭੱਜ ਕੇ ਬਾਹਰ ਆਈ। ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ। ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਅਵਤਾਰ ਸਿੰਘ ਸਵੇਰ ਸਮੇਂ ਦੁੱਧ ਪਾਉਣ ਲਈ ਗਏ ਸੀ। ਇਸ ਦੌਰਾਨ ਹੀ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉੱਤੇ ਫਾ ਇ ਰਿੰ ਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੀ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਉਥੇ ਪਹੁੰਚ ਕੇ ਉਨ੍ਹਾਂ ਦੀ ਮੋਤ ਹੋ ਗਈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਜੋ ਵੀ ਸਾਹਮਣੇ ਆ ਰਿਹਾ ਹੈ। ਉਸ ਉਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *