ਮੋਟਰਸਾਈਕਲ ਤੇ ਬੈਠੇ ਨੂੰ ਚੁੱਕ ਕੇ ਲੈ ਗਈ ਮੋਤ, ਸਾਰਾ ਮਾਮਲਾ ਸੀ.ਸੀ.ਟੀ.ਵੀ ਚ ਹੋਇਆ ਕੈਦ

ਫਗਵਾੜੇ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਕਾਰ ਨੇ ਮੋਟਰਸਾਈਕਲ ਸਵਾਰ 45 ਸਾਲਾ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਉਪਰੰਤ ਹੀ ਵਿਅਕਤੀ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਪਰਚਾ ਦਰਜ ਕਰ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਵਿਅਕਤੀ ਸੜਕ ਪਾਰ ਕਰਨ ਲੱਗਾ ਸੀ। ਇਸ ਦੌਰਾਨ ਹੀ ਵਿਅਕਤੀ ਨੂੰ ਇਕ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ।

ਮ੍ਰਿਤਕ ਚਰਨਜੀਤ ਸਿੰਘ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਭਰਾ ਰਾਤ ਦੇ 8-30 ਵਜੇ ਦੇ ਕਰੀਬ ਕਿਸੇ ਪ੍ਰੋਗਰਾਮ ਤੋਂ ਆਪਣੇ ਪਲਾਟੀਨਾ ਮੋਟਰਸਾਇਕਲ ਤੇ ਸਵਾਰ ਹੋ ਕੇ ਘਰ ਆ ਰਿਹਾ ਸੀ। ਇਸ ਦੌਰਾਨ ਹੀ ਇੱਕ ਆਲਟੋ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਚਰਨਜੀਤ ਦੇ ਸਿਰ ਅਤੇ ਲੱਤ ਉਤੇ ਸੱਟਾਂ ਲੱਗੀਆਂ ਅਤੇ ਉਸ ਦੀ ਜਾਨ ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਉਸ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸੜਕ ਪਾਰ ਕਰਨ ਲੱਗਾ ਸੀ। ਜਿਸ ਨੂੰ ਇੱਕ ਅਲਟੋ ਕਾਰ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਵੱਲੋਂ ਪਰਚਾ ਦਰਜ ਕਰ ਕੇ ਮ੍ਰਿਤਕ ਦੇਹ ਨੂੰ ਪੋ ਸ ਟ ਮਾ ਰ ਟ ਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਲਟੋ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਪਰ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *