ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਨਵੀਂ ਲਿਸਟ, ਜਾਣੋ ਤੁਹਾਡੇ ਹਲਕੇ ਚੋਂ ਕੌਣ ਹੈ ਆਪ ਦਾ ਉਮੀਦਵਾਰ

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ ਜਿਵੇਂ ਨਜ਼ਦੀਕ ਆ ਰਹੀਆਂ ਹਨ, ਤਿਵੇਂ ਤਿਵੇਂ ਹੀ ਰਾਜਨੀਤਿਕ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਵੱਖਰੇ ਵੱਖਰੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਹਰ ਕੋਈ ਜਨਤਾ ਨੂੰ ਲਾਲਚ ਦੇ ਕੇ ਆਪਣੇ ਵੱਲ ਕਰਨਾ ਚਾਹੁੰਦਾ ਹੈ। ਚੋਣਾਂ ਜਿੱਤਣ ਲਈ ਹਰ ਰਾਜਨੀਤਕ ਪਾਰਟੀ ਵੱਖੋ ਵੱਖਰੇ ਤਰੀਕੇ ਨਾਲ ਆਪਣਾ ਜ਼ੋਰ ਲਗਾ ਰਹੀ ਹੈ। ਪੰਜਾਬ ਵਿੱਚ ਦੂਜੀ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜਨ ਜਾ ਰਹੀ ਆਮ ਆਦਮੀ ਪਾਰਟੀ ਨੇ ਹੁਣੇ ਥੋੜ੍ਹੀ ਦੇਰ ਪਹਿਲਾਂ ਇਕ ਸੂਚੀ ਜਾਰੀ ਕੀਤੀ ਹੈ।

ਇਹ ਸੂਚੀ ਉਨ੍ਹਾਂ ਵਿਅਕਤੀਆਂ ਦੀ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸੂਚੀ ਵਿੱਚ ਪਹਿਲਾ ਨਾਮ ਪਠਾਨਕੋਟ ਤੋਂ ਵਿਭੂਤੀ ਸ਼ਰਮਾ ਦਾ ਹੈ। ਉਨ੍ਹਾਂ ਤੋਂ ਬਾਅਦ ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਿਹਗਡ਼੍ਹ ਚੂਡ਼ੀਆਂ ਤੋਂ ਬਲਬੀਰ ਸਿੰਘ ਪਨੂੰ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ, ਅੰਮ੍ਰਿਤਸਰ ਦੱਖਣੀ ਤੋਂ ਡਾ ਇੰਦਰਬੀਰ ਸਿੰਘ ਨਿੱਝਰ,

ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਕਰਤਾਰਪੁਰ ਤੋਂ ਡੀ ਸੀ ਪੀ ਬਲਕਾਰ ਸਿੰਘ, ਸ਼ਾਮ ਚੁਰਾਸੀ ਤੋਂ ਡਾ ਰਵਜੋਤ, ਨਵਾਂ ਸ਼ਹਿਰ ਤੋਂ ਲਲਿਤ ਮੋਹਾਨ ਬੱਲੂ ਪਾਠਕ, ਖਰੜ ਤੋਂ ਅਨਮੋਲ ਗਗਨ ਮਾਨ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਜ਼ੀਰਾ ਤੋਂ ਨਰੇਸ਼ ਕਟਾਰੀਆ, ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਫ਼ਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ,

ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌਡ਼ਾਮਾਜਰਾ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ, ਗਿੱਲ ਹਲਕੇ ਤੋਂ ਜੀਵਨ ਸਿੰਘ ਸੰਗੋਵਾਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੇ ਗੁਰਲਾਲ ਘਨੌਰ, ਭਦੌੜ ਤੋਂ ਲਾਭ ਸਿੰਘ ਉਗੋਕੇ, ਭੋਆ ਤੋਂ ਲਾਲ ਚੰਦ ਕਟਾਰੂ ਚੱਕ, ਜੰਡਿਆਲਾ ਤੋਂ ਹਰਭਜਨ ਸਿੰਘ ਈਟੀਓ ਨੂੰ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਇਸ ਸੂਚੀ ਵਿੱਚ ਕੁੱਲ 30 ਉਮੀਦਵਾਰਾਂ ਦੇ ਨਾਮ ਤੇ ਮੋਹਰ ਲਗਾਈ ਹੈ। ਇਸ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਹ ਦੂਜੀ ਸੂਚੀ ਹੈ।

Leave a Reply

Your email address will not be published. Required fields are marked *