ਮੋਟਰਸਾਈਕਲ ਤੇ ਆਏ ਮੁੰਡੇ ਕਰ ਗਏ ਵੱਡਾ ਕਾਂਡ, ਸਾਰੇ ਸ਼ਹਿਰ ਦੀ ਪੁਲਿਸ ਹੋਈ ਅਲਰਟ

ਗੁਰਦਾਸਪੁਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਦੁਕਾਨ ਤੇ ਗੋ ਲੀ ਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਦੋਨੋਂ ਵਿਅਕਤੀ ਮੌਕੇ ਤੋਂ ਭੱਜ ਹੋ ਗਏ। ਦੁਕਾਨ ਮਾਲਕਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ ਸੀ ਟੀ ਵੀ ਫੁਟੇਜ ਵੀ ਦੇਖੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਫੜ ਲਿਆ ਜਾਵੇ। ਛੱਜੂ ਰਾਮ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪ੍ਰਾਪਰਟੀ ਦਾ ਕੰਮ ਹੈ।

ਉਹ ਆਪਣੀ ਦੁਕਾਨ ਤੋਂ 5:10 ਵਜੇ ਰੋਟੀ ਖਾਣ ਲਈ ਘਰ ਗਏ ਸਨ ਅਤੇ ਦੁਕਾਨ ਤੇ ਉਨ੍ਹਾਂ ਕੋਲ ਕੰਮ ਕਰਦਾ ਇੱਕ ਲੜਕਾ ਸਾਗਰ ਅਤੇ ਇੱਕ ਹੋਰ ਵਿਅਕਤੀ ਮੌਜੂਦ ਸੀ। ਇਸ ਦੌਰਾਨ 2 ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਦੁਕਾਨ ਤੇ ਗੋ ਲੀ ਆਂ ਚਲਾ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਨੇ ਫੋਨ ਕਰਕੇ ਉਨ੍ਹਾਂ ਦੇ ਲੜਕੇ ਤੋਂ 15 ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਸ਼ਿਵਮ ਨਾਮਕ ਲੜਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਦੁਕਾਨ ਅੰਦਰ ਬੈਠਾ ਫੋਨ ਚਲਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੂੰ ਬਾਹਰੋਂ ਗੋ ਲੀ ਆਂ ਚੱਲਣ ਦੀ ਆਵਾਜ਼ ਆਈ। ਉਹ ਅਵਾਜ਼ ਸੁਣ ਕੇ ਬਾਹਰ ਆਇਆ ਤਾਂ 2-3 ਫਾ ਏ ਰ ਹੋਏ। ਇਸ ਦੌਰਾਨ ਉਹ ਤੁਰੰਤ ਭੱਜ ਕੇ ਅੰਦਰ ਚਲਾ ਗਿਆ। ਸ਼ਿਵਮ ਦਾ ਕਹਿਣਾ ਹੈ ਕਿ ਉਨ੍ਹਾਂ ਨੌਜਵਾਨਾਂ ਵੱਲੋਂ ਸ਼ੀਸ਼ੇ ਦਾ ਦਰਵਾਜ਼ਾ ਤੋੜ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਉਥੋਂ ਭੱਜ ਗਏ। ਉਨ੍ਹਾਂ ਦੇ ਮੂੰਹ ਬੰਨੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਾ ਹੋ ਸਕੀ।

ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ 5:13 ਵਜੇ ਵਾਪਰੀ। ਛੱਜੂ ਰਾਮ ਅਤੇ ਮਨੀਸ਼ ਨਾਮਕ ਵਿਅਕਤੀ ਜਿਨ੍ਹਾਂ ਦੀ ਸਤਿਗੁਰੂ ਪ੍ਰਾਪਰਟੀ ਨਾਮਕ ਦੁਕਾਨ ਹੈ। ਜਿਸ ਉੱਤੇ ਸ਼ਾਮ ਸਮੇਂ 2 ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋ ਲੀ ਆਂ ਚਲਾ ਦਿੱਤੀਆਂ। ਜਿਸ ਕਾਰਨ ਕੱਚ ਦਾ ਗੇਟ ਟੁੱਟ ਗਿਆ । ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਮੂੰਹ ਬੰਨੇ ਹੋਏ ਸਨ, ਜਿਸ ਕਰਕੇ ਉਨ੍ਹਾਂ ਦੀ ਪਹਿਚਾਣ ਨਹੀਂ ਹੋਈ। ਉਨ੍ਹਾਂ ਵੱਲੋਂ ਮੌਕੇ ਦੀ ਸੀ ਸੀ ਟੀ ਵੀ ਫੁਟੇਜ ਦੇਖੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.