ਤੇਜ਼ ਰਫਤਾਰ ਕਾਰ ਨੇ ਉਡਾਕੇ ਮਾਰਿਆ ਮੋਟਰਸਾਈਕਲ, ਬੰਦਾ ਮਾਰਕੇ ਕਾਰ ਛੱਡਕੇ ਭੱਜਿਆ ਡਰਾਇਵਰ

ਸੜਕਾਂ ਤੇ ਵਧਦੀ ਆਵਾਜਾਈ ਅਤੇ ਚਾਲਕਾਂ ਦੁਆਰਾ ਕੀਤੀ ਗਈ ਲਾਪ੍ਰਵਾਹੀ ਹਾਦਸਿਆਂ ਦਾ ਕਾਰਨ ਬਣਦੀ ਹੈ। ਹਰ ਕੋਈ ਇੱਕ ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਤੇਜ ਰਫਤਾਰ ਨਾਲ ਵਾਹਨ ਨੂੰ ਚਲਾਉਂਦਾ ਹੈ। ਹਰ ਕਿਸੇ ਨੂੰ ਇਕ ਦੂਸਰੇ ਨਾਲੋਂ ਕਾਹਲੀ ਹੈ ਅਤੇ ਇਹ ਕਾਹਲੀ ਹੀ ਕਈ ਵਾਰ ਵੱਡੇ ਨੁਕਸਾਨ ਦਾ ਕਾਰਨ ਬਣ ਜਾਂਦੀ ਹੈ। ਅਜਿਹੇ ਲੋਕ ਆਪਣੇ ਨਾਲ ਨਾਲ ਦੂਜਿਆਂ ਦੀ ਜਾਨ ਨੂੰ ਵੀ ਪੰਗੇ ਵਿੱਚ ਪਾ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ

ਜਿੱਥੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ 65 ਸਾਲਾ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਕੁ ਭਿ ਆ ਨ ਕ ਸੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਜਾਨ ਚਲੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਮੌਜੂਦਾ ਇਕ ਲੜਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਜਦੋਂ ਇਹ ਹਾਦਸਾ ਵਾਪਰਿਆ ਉਹ ਮੌਕੇ ਤੇ ਹੀ ਮੌਜੂਦ ਸੀ। ਉਨ੍ਹਾਂ ਨੇ ਦੇਖਿਆ ਕਿ ਕਾਰ ਬਹੁਤ ਹੀ ਤੇਜ਼ ਰਫ਼ਤਾਰ ਵਿੱਚ ਆ ਰਹੀ ਸੀ। ਇਸ ਦੌਰਾਨ ਹੀ ਮੋਟਰਸਾਈਕਲ ਸਵਾਰ ਵਿਅਕਤੀ ਨੇ ਗ਼ਲਤ ਪਾਸੇ ਨੂੰ ਮੋਟਰਸਾਈਕਲ ਮੋੜ ਦਿੱਤਾ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਲੜਕੇ ਦਾ ਕਹਿਣਾ ਹੈ ਕਿ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਰ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਮੌਕੇ ਤੇ ਰੁਕ ਨਾ ਸਕੀ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਨ੍ਹਾਂ ਨੇ ਘਟਨਾ ਸਥਾਨ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ-ਪੜਤਾਲ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਮਲਕੀਤ ਸਿੰਘ ਉਮਰ 65 ਸਾਲ ਦੀ ਮੌਕੇ ਤੇ ਹੀ ਜਾਨ ਚਲੀ ਗਈ। ਉਨ੍ਹਾਂ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਵਿੱਚ ਆ ਰਹੀ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ। ਦੌਰਾਨੇ ਤਫਤੀਸ ਜੋ ਵੀ ਸਾਹਮਣੇ ਆਵੇਗਾ ਉਸ ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.