ਖੁਸ਼ੀ ਖੁਸ਼ੀ ਦੋਹਤੀ ਦੇ ਵਿਆਹ ਚ ਜਾ ਰਿਹਾ ਸੀ ਨਾਨਾ, ਰਸਤੇ ਚ ਮੋਤ ਕਰ ਰਹੀ ਸੀ ਉਡੀਕਾਂ

ਕਈ ਵਾਰ ਇਨਸਾਨ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਨੇ ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਹੁੰਦਾ। ਅਜਿਹਾ ਇੱਕ ਹਾਦਸਾ ਦਿਲਬਾਗ ਸਿੰਘ ਨਾਮਕ ਵਿਅਕਤੀ ਨਾਲ ਵਾਪਰਿਆ ਜੋ ਕਿ ਮਲੋਟ ਨੇੜਲੇ ਪਿੰਡ ਦਾਨੇਵਾਲ ਦਾ ਰਹਿਣ ਵਾਲਾ ਸੀ ਅਤੇ ਆਪਣੀ ਦੋਹਤੀ ਦੇ ਵਿਆਹ ਤੇ ਆਪਣੀ ਭੈਣ ਅਤੇ ਭਾਣਜੇ ਨਾਲ ਅਬੋਹਰ ਦੇ ਪਿੰਡ ਸੁਬੇਗ ਪੱਟੀ  ਜਾ ਰਿਹਾ ਸੀ। ਰਸਤੇ ਵਿੱਚ ਸੜਕ ਹਾਦਸਾ ਵਾਪਰਨ ਕਾਰਨ ਉਸ ਦੀ ਮੌਕੇ ਤੇ ਹੀ ਜਾਨ ਚਲੀ ਗਈ ਅਤੇ ਉਨ੍ਹਾਂ ਦੀ ਭੈਣ ਅਤੇ ਭਾਣਜੇ ਨੂੰ ਜ਼ ਖ ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ।

ਸਵਰਨ ਸਿੰਘ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਜੀਜਾ ਦਿਲਬਾਗ ਸਿੰਘ ਆਪਣੀ ਦੋਹਤੀ ਦੇ ਵਿਆਹ ਤੇ ਜਾ ਰਹੇ ਸਨ। ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਭੈਣ ਅਤੇ ਭਾਣਜਾ ਵੀ ਸੀ। ਇਹ ਤਿੰਨੋਂ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਜਿਨ੍ਹਾਂ ਦੀ ਕਾਰ ਇੱਕ ਟਰੱਕ ਤੋਂ ਪਿੱਛੇ ਜਾ ਰਹੀ ਸੀ। ਸਵਰਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਕਿਸੇ ਤੋਂ ਪਤਾ ਲੱਗਾ ਉਨ੍ਹਾਂ ਦੇ ਜੀਜਾ ਦੀ ਕਾਰ ਇੱਕ ਟਰੱਕ ਦੇ ਪਿੱਛੇ ਜਾ ਰਹੀ ਸੀ।

ਇਸ ਦੌਰਾਨ ਪਿੱਛੇ ਤੋਂ ਆ ਰਹੇ ਕੈਂਟਰ ਨੇ ਉਨ੍ਹਾਂ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਟਰੱਕ ਦੇ ਥੱਲੇ ਵੜ ਗਈ। ਇਸ ਹਾਦਸੇ ਦੌਰਾਨ ਹੀ ਦਿਲਬਾਗ ਸਿੰਘ ਦੀ ਮੌਕੇ ਤੇ ਹੀ ਜਾਨ ਚਲੀ ਗਈ ਅਤੇ ਉਨ੍ਹਾਂ ਦੀ ਭੈਣ ਤੇ ਭਾਣਜੇ ਨੂੰ ਵੀ ਸੱਟਾਂ ਲੱਗੀਆਂ। ਜਿਸ ਕਾਰਨ ਉਨ੍ਹਾਂ ਨੂੰ ਵੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਗੰ ਭੀ ਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ 7-30 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਹਾਦਸੇ ਦੌਰਾਨ ਦਿਲਬਾਗ ਸਿੰਘ ਦੀ ਮੌਕੇ ਤੇ ਹੀ ਜਾਨ ਚਲੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੈਂਟਰ ਡਰਾਈਵਰ ਕੈਂਟਰ ਨੂੰ ਛੱਡ ਕੇ ਮੌਕੇ ਤੇ ਹੀ ਫਰਾਰ ਹੋ ਗਿਆ। ਉਨ੍ਹਾਂ ਵੱਲੋਂ ਮੁਕੱਦਮਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *