ਕਨੇਡਾ ਚ ਘਰ ਬੈਠੇ ਪੰਜਾਬੀ ਮੁੰਡੇ ਨਾਲ ਜੱਗੋ ਤੇਰਵੀ, ਕੌਣ ਪਾਪੀ ਕਰ ਗਿਆ ਇੰਨਾ ਮਾੜਾ ਕੰਮ

ਟੋਰਾਂਟੋ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਦੱਸਿਆ ਜਾ ਗਿਆ ਕਿ ਕਿਸੇ ਵੱਲੋਂ ਨੌਜਵਾਨ ਦੀ ਜਾਨ ਲਈ ਗਈ ਹੈ। ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੋਸ਼ੀ ਨੂੰ ਫੜਨ ਵਿਚ ਉਨ੍ਹਾਂ ਦਾ ਸਹਿਯੋਗ ਦੇਣ। ਟਰਾਂਟੋ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਰੈੱਡ ਪਾਥ ਅਤੇ ਐਗਲਿੰਟਨ ਐਵਨਿਊ ਇਲਾਕੇ ਵਿੱਚੋਂ ਇਸ ਸਬੰਧੀ ਸੂਚਨਾ ਮਿਲੀ ਸੀ।

ਜਿਸ ਤੋਂ ਬਾਅਦ ਪੁਲੀਸ ਟੀਮ ਜਾਂਚ ਕਰਨ ਲਈ ਮੌਕੇ ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੇ ਪੁਲਿਸ ਨੂੰ ਘਰ ਦੇ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਪਰ ਕਿਸੇ ਤਰੀਕੇ ਨਾਲ ਪੁਲਿਸ ਟੀਮ ਘਰ ਦੇ ਅੰਦਰ ਦਾਖਲ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਘਰ ਦੇ ਅੰਦਰ ਇੱਕ ਮ੍ਰਿਤਕ ਦੇਹ ਪਈ ਦੇਖੀ। ਜਿਸ ਤੋਂ ਬਾਅਦ ਪੁਲੀਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸ ਟਮਾ ਰਟ ਮ ਲਈ ਭੇਜ ਦਿੱਤਾ ਅਤੇ ਉਹਨਾਂ ਵੱਲੋਂ ਮ੍ਰਿਤਕ ਦੇਹ ਦੀ ਪਹਿਚਾਣ ਕੀਤੀ ਜਾ ਰਹੀ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਦਾ ਨਾਮ ਇੰਦਰਪ੍ਰੀਤ ਸਿੰਘ ਮਾਂਗਟ ਉਮਰ 28 ਸਾਲ ਹੈ। ਜਿਸ ਦੀ ਪੋਸ ਟਮਾ ਰਟ ਮ ਰਿਪੋਰਟ ਆਉਣ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਕਿਸੇ ਵੱਲੋਂ ਉਸ ਦੀ ਜਾਨ ਲਈ ਗਈ ਹੈ। ਇਸ ਕਾਰਨ ਪੁਲੀਸ ਵੱਲੋਂ 30 ਸਾਲਾ ਥਿਓਡੋ ਰਾਮਜ਼ੀ ਨੂੰ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਨੂੰ ਇਸ ਸੰਬੰਧ ਵਿੱਚ ਕੋਈ ਵੀ ਜਾਣਕਾਰੀ ਹੋਵੇ ਤਾਂ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸੰਬੰਧ ਵਿਚ ਗੁਪਤ ਤਰੀਕੇ ਨਾਲ ਵੀ ਸੂਚਨਾ ਦਿੱਤੀ ਜਾ ਸਕਦੀ ਹੈ।

Leave a Reply

Your email address will not be published.