ਗਰੀਬ ਦੀ ਜੇ.ਸੀ.ਬੀ ਹੇਠਾਂ ਆਉਣ ਨਾਲ ਹੋਈ ਮੋਤ, ਲਾਸ਼ ਦੀ ਹਾਲਤ ਦੇਖ ਪੱਤਰਕਾਰ ਵੀ ਕੰਬ ਗਏ

ਨਕੋਦਰ ਦੇ ਨਾਲ ਲੱਗਦੇ ਪਿੰਡ ਮਹੂਵਾਲ ਵਿਖੇ ਇਕ ਇਟਾਂ ਦੇ ਭੱਠੇ ਉੱਤੇ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਜੇ.ਸੀ.ਬੀ ਮਸ਼ੀਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਅਕਤੀ ਦੀ ਜਾਨ ਚਲੀ ਗਈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਲਈ ਗੁਹਾਰ ਲਗਾਈ ਜਾ ਰਹੀ ਹੈ ਅਤੇ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਿੱਟੂ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਭੱਠ ਉੱਤੇ ਕੰਮ ਕਰ ਰਹੇ ਸੀ। ਇਸ ਦੌਰਾਨ ਭੱਠੇ ਉੱਤੇ ਇੱਕ ਜੇ.ਸੀ.ਬੀ ਚਾਲਕ ਮਸ਼ੀਨ ਨੂੰ ਪਿੱਛੇ ਕਰ ਰਿਹਾ ਸੀ।

ਬਿੱਟੂ ਦਾ ਕਹਿਣਾ ਹੈ ਕਿ ਜਦੋਂ ਜੇ.ਸੀ.ਬੀ ਚਾਲਕ ਮਸ਼ੀਨ ਨੂੰ ਪਿੱਛੇ ਕਰ ਰਿਹਾ ਸੀ। ਉਸ ਸਮੇਂ ਉਨ੍ਹਾਂ ਦਾ ਤਾਇਆ ਵੀ ਪਿੱਛੇ ਖੜ੍ਹਾ ਸੀ। ਜਿਸ ਕਾਰਨ ਮਸ਼ੀਨ ਦਾ ਟਾਇਰ ਉਨ੍ਹਾਂ ਦੇ ਤਾਏ ਦੇ ਸਿਰ ਉੱਤੇ ਚੜ੍ਹ ਗਿਆ ਅਤੇ ਉਨ੍ਹਾਂ ਦੀ ਜਾਨ ਚਲੀ ਗਈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸੈਣੀ ਪਾਲ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਨ੍ਹਾਂ ਨੂੰ ਸੁਨੀਲ ਨੇ ਫ਼ੋਨ ਰਾਹੀਂ ਇਸ ਸਬੰਧੀ ਸੂਚਨਾ ਦਿੱਤੀ ਕਿ ਭੱਠ ਉੱਤੇ ਇੱਕ ਹਾਦਸਾ ਵਾਪਰ ਗਿਆ ਹੈ।

ਜਿਸ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ। ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਸਥਾਨ ਉੱਤੇ ਪਹੁੰਚੇ। ਜਿੱਥੇ ਏ.ਐੱਸ.ਆਈ ਬਲਵਿੰਦਰ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਸੈਣੀਪਾਲ ਦਾ ਕਹਿਣਾ ਹੈ ਕਿ ਮਸ਼ੀਨ ਵਾਲਾ ਆਪਣੀ ਗਲਤੀ ਮੰਨਣ ਨੂੰ ਤਿਆਰ ਹੀ ਨਹੀਂ। ਉਨ੍ਹਾਂ ਦੀ ਪ੍ਰਸ਼ਾਸਨ ਨੂੰ ਬੇਨਤੀ ਹੈ ਕਿ ਇਹ ਪ੍ਰਵਾਸੀ ਮਜ਼ਦੂਰ ਲੰਮੇ ਸਮੇਂ ਤੋਂ ਇੱਥੇ ਕੰਮ ਕਰਦੇ ਆ ਰਹੇ ਹਨ। ਇਸ ਕਰਕੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਨਕੋਦਰ ਸਿਟੀ

ਥਾਣਾ ਮੁਖੀ ਅਮਨ ਸੈਣੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 65 ਸਾਲਾ ਚੰਦਰਪਾਲ ਨਾਮਕ ਵਿਅਕਤੀ ਦੀ ਜੇ.ਸੀ.ਬੀ ਮਸ਼ੀਨ ਨਾਲ ਹੋਏ ਹਾਦਸੇ ਦੌਰਾਨ ਜਾਨ ਚਲੀ ਗਈ। ਉਨ੍ਹਾਂ ਵੱਲੋਂ ਮ੍ਰਿਤਕ ਦੇਹ ਨੂੰ ਪੋ ਸ ਟ ਮਾ ਰ ਟ ਮ ਲਈ ਭੇਜ ਦਿੱਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *