ਨਾਮੀ ਕਬੱਡੀ ਖਿਡਾਰੀ ਦੀ ਮੋਤ ਨਾਲ ਛਾਇਆ ਮਾਤਮ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਨ ਸ਼ਿ ਆਂ ਵਿਰੁੱਧ ਚਲ ਰਹੀ ਮੁਹਿੰਮ ਦੇ ਚੱਲਦਿਆਂ ਪੁਲਿਸ ਨੇ ਆਪਣਾ ਸ਼ਿਕੰਜਾ ਕੱਸਿਆ ਹੋਇਆ ਹੈ ਪਰ ਫਿਰ ਵੀ ਕਿਤੇ ਨਾ ਕਿਤੇ ਅੱਜ ਵੀ ਅਮਲ ਦਾ ਧੰਦਾ ਸ਼ਰੇਆਮ ਹੋ ਰਿਹਾ ਹੈ। ਜਿਸ ਦੀ ਵਰਤੋਂ ਕਾਰਨ ਲਗਾਤਾਰ ਨੌਜਵਾਨਾਂ ਦੀ ਮੋਤ ਹੋ ਰਹੀ ਹੈ। ਤਾਜ਼ਾ ਮਾਮਲਾ ਬਰਨਾਲਾ ਵਿਚ ਪੈਂਦੇ ਪਿੰਡ ਚੂੰਘਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਬੱਡੀ ਦੇ ਖਿਡਾਰੀ ਦੀ ਅਮਲ ਦੀ ਵਰਤੋਂ ਕਰਨ ਕਾਰਨ ਜਾਨ ਚਲੀ ਗਈ। ਜਿਸ ਕਾਰਨ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣ ਗਿਆ।

ਮ੍ਰਿਤਕ ਗੁਰਵਿੰਦਰ ਸਿੰਘ ਦੇ ਚਾਚਾ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਆਪਣੀਆਂ 2 ਸਕੀਆਂ ਭੈਣਾਂ ਦਾ ਇਕਲੌਤਾ ਭਰਾ ਸੀ। ਜੋ 6-7 ਸਾਲ ਤੋਂ ਕਬੱਡੀ ਖੇਡਦਾ ਆ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਦੇ ਸਿਰ ਤੇ ਹੀ ਪੂਰਾ ਘਰ ਚੱਲਦਾ ਸੀ ਅਤੇ ਇਨ੍ਹਾਂ ਦੇ ਸਿਰ ਉੱਤੇ 7-8 ਲੱਖ ਦਾ ਕਰਜ਼ਾ ਸੀ। ਜਿਸ ਕਾਰਨ ਉਹ ਅਮਲ ਦੀ ਵਰਤੋਂ ਕਰਨ ਲੱਗਾ।

ਉਨ੍ਹਾਂ ਵੱਲੋਂ ਇਸ ਸਭ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਕਿ ਅਮਲ ਤੇ ਰੋਕ ਲਗਾਈ ਜਾ ਚੁੱਕੀ ਹੈ ਪਰ ਇਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉਹਨਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਪਰਿਵਾਰ ਦੀ ਬਣਦੀ ਮ ਦ ਦ ਕੀਤੀ ਜਾਵੇ। ਪਰਿਵਾਰਕ ਮੈਂਬਰ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਘਰ ਦਾ ਇਕਲੌਤਾ ਕਮਾਊ ਲੜਕਾ ਸੀ।

ਜਿਸ ਉੱਤੇ 7-8 ਲੱਖ ਦੇ ਕਰੀਬ ਕਰਜ਼ਾ ਸੀ। ਇਸ ਕਾਰਨ ਉਨ੍ਹਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜਾ ਮਾਫ ਕੀਤਾ ਜਾਵੇ ਅਤੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ। ਉਨ੍ਹਾਂ ਵੱਲੋਂ ਸਰਕਾਰ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਲ ਤ ਸ ਕ ਰਾਂ ਉੱਤੇ ਸ ਖ਼ ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਘਰ ਦਾ ਚਿਰਾਗ ਨਾ ਬੁਝੇ।

Leave a Reply

Your email address will not be published. Required fields are marked *