ਧੁੰਦ ਕਰਕੇ ਵਾਪਰਿਆ ਅੱਤ ਦਾ ਹਾਦਸਾ, ਕਈਆਂ ਦੀਆਂ ਜਾਨਾਂ ਨੂੰ ਪਿਆ ਵਖਤ

ਸਰਦੀਆਂ ਦੇ ਮੌਸਮ ਵਿੱਚ ਅਕਸਰ ਸੜਕ ਹਾਦਸੇ ਵਾਪਰ ਜਾਂਦੇ ਹਨ। ਸਰਦੀਆਂ ਵਿੱਚ ਧੁੰਦ ਹੋਣ ਕਾਰਨ ਸਾਫ ਦਿਖਾਈ ਨਹੀਂ ਦਿੰਦਾ। ਫਿਰ ਵੀ ਕੁਝ ਲੋਕ ਧੁੰਦ ਵਿੱਚ ਵੀ ਤੇਜ਼ ਰਫਤਾਰ ਨਾਲ ਵਾਹਨ ਚਲਾਉਂਦੇ ਹਨ। ਜਿਸ ਕਾਰਨ ਵੱਡਾ ਹਾਦਸਾ ਵਾਪਰ ਜਾਂਦਾ ਹੈ। ਅਜਿਹੇ ਲੋਕ ਆਪਣੇ ਨਾਲ ਨਾਲ ਦੂਜਿਆਂ ਦੀ ਜਾਨ ਨੂੰ ਵੀ ਬਿਪਤਾ ਵਿੱਚ ਪਾ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਫਗਵਾੜੇ ਤੋਂ ਸਾਹਮਣੇ ਆਇਆ ਹੈ, ਜਿੱਥੇ ਧੁੰਦ ਦਾ ਕਹਿਰ ਹੋਣ ਕਾਰਨ ਕੁੱਝ ਗੱਡੀਆ ਦੀ ਆਪਸ ਵਿੱਚ ਟੱਕਰ ਹੋ ਗਈ।

ਇਸ ਕਾਰਨ ਇੱਕ ਵਿਅਕਤੀ ਨੂੰ ਸੱ ਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫਗਵਾੜੇ ਦੀ ਸ਼ੂਗਰ ਮਿੱਲ ਦੇ ਕੋਲ ਵਾਪਰਿਆ। ਜਿੱਥੇ ਇੱਕ ਗੰਨਿਆ ਨਾਲ ਭਰਿਆ ਟਰੈਕਟਰ ਆ ਰਿਹਾ ਸੀ। ਜਿਆਦਾ ਧੁੰਦ ਹੋਣ ਕਾਰਨ ਉਸ ਦੀ ਕਈ ਵਾਹਨਾਂ ਨਾਲ ਟੱਕਰ ਹੋ ਗਈ। ਦਲਜੀਤ ਸਿੰਘ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੁਕੇਰੀਆਂ ਤੋਂ ਨਾਨਕਸਰ ਜਾ ਰਹੇ ਸੀ।

ਜ਼ਿਆਦਾ ਧੁੰਦ ਹੋਣ ਕਾਰਨ ਟਰੈਕਟਰ-ਟਰਾਲੀ ਦੀ ਕਈ ਗੱਡੀਆਂ ਨਾਲ ਟੱਕਰ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਫੋਨ ਰਾਹੀਂ ਇਸ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੇ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ ਦੀ ਧੁੰਦ ਹੋਣ ਕਾਰਨ ਵਾਹਨਾਂ ਨਾਲ ਟੱਕਰ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਟਰੈਕਟਰ ਚਾਲਕ ਨੂੰ ਸੱ ਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ। ਜਿਸ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਹਾਦਸਾ ਜ਼ਿਆਦਾ ਧੁੰਦ ਹੋਣ ਕਾਰਨ ਵਾਪਰਿਆ। ਹਾਦਸੇ ਦੌਰਾਨ ਟਰੈਕਟਰ ਚਾਲਕ ਨੂੰ ਸੱ ਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਜਲੰਧਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *