ਮਿਸ ਯੂਨੀਵਰਸ ਹਰਨਾਜ਼ ਸੰਧੂ ਪਹੁੰਚੀ ਮੁੰਬਈ, ਹੋਇਆ ਪੂਰਾ ਜ਼ਬਰਦਸਤ ਸਵਾਗਤ

ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਦੇਸ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੀ ਹਰਨਾਜ਼ ਕੌਰ ਸੰਧੂ ਭਾਰਤ ਪਹੁੰਚ ਚੁੱਕੀ ਹੈ। ਜਿਨ੍ਹਾਂ ਦਾ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਉਨ੍ਹਾਂ ਦੇ ਪ੍ਰਸੰਸਕ ਉਨ੍ਹਾਂ ਦੇ ਸਵਾਗਤ ਲਈ ਪਹੁੰਚੇ। ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਕੁਮੈਟਾਂ ਦੇ ਜ਼ਰੀਏ ਖੂਬ ਪਿਆਰ ਅਤੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

ਮੌਕੇ ਤੇ ਮੌਜੂਦ ਲੋਕਾਂ ਵੱਲੋਂ ਜਿਸ ਤਰੀਕੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਹਰਨਾਜ਼ ਸੰਧੂ ਵੱਲੋਂ ਵੀ ਹੱਥ ਜੋੜ ਕੇ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਕਬੂਲਿਆ ਗਿਆ। ਦੱਸ ਦੇਈਏ ਬੁੱਧਵਾਰ ਦੀ ਰਾਤ ਨੂੰ ਹਰਨਾਜ਼ ਸੰਧੂ ਮੁੰਬਈ ਪਹੁੰਚੀ। ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਤੇ ਪ੍ਰਸ਼ੰਸਕ ਮੁੰਬਈ ਏਅਰਪੋਰਟ ਤੇ ਪਹੁੰਚੇ। ਲੋਕਾਂ ਵੱਲੋਂ ਉਨ੍ਹਾਂ ਦਾ ਖੂਬ ਸਵਾਗਤ ਕੀਤਾ ਗਿਆ। ਜਿੰਨਾ ਪਿਆਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਸਵਾਗਤ ਵਿੱਚ ਜਾਹਿਰ ਕੀਤਾ।

ਉਨ੍ਹਾਂ ਹੀ ਪਿਆਰ ਉਨ੍ਹਾਂ ਵੱਲੋਂ ਆਪਣੇ ਪ੍ਰਸ਼ੰਸ਼ਕਾਂ ਲਈ ਜਤਾਇਆ ਗਿਆ। ਕਿਹਾ ਜਾ ਰਿਹਾ ਹੈ ਕਿ ਜਦੋਂ ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਭਾਰਤ ਦੀ ਧਰਤੀ ਉੱਤੇ ਪੈਰ ਰੱਖਿਆ ਤਾਂ ਉਨ੍ਹਾਂ ਨੇ ਹੱਥ ਵਿਚ ਕੇਸਰੀ ਤਿਰੰਗਾ ਫੜਨ ਉਪਰੰਤ “ਚੱਕ ਤੇ ਫੱਟੇ” ਬੋਲਿਆ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਸਵਾਗਤ ਲਈ ਮੁੰਬਈ ਏਅਰਪੋਰਟ ਤੇ ਪਹੁੰਚੇ, ਉਥੇ ਹੀ ਪੁਲੀਸ ਪ੍ਰਸ਼ਾਸਨ ਵੀ ਉਨ੍ਹਾਂ ਦੀ ਸੁਰੱਖਿਅਤ ਲਈ ਤਾਇਨਾਤ ਸੀ। ਜਾਣਕਾਰੀ ਮੁਤਾਬਿਕ ਹਰਨਾਜ਼ ਸੰਧੂ ਦਾ ਕਹਿਣਾ ਹੈ

ਕਿ ਉਨ੍ਹਾਂ ਦੇ ਦਿਲ ਵਿਚ ਸਾਰਿਆਂ ਲਈ ਪਿਆਰ ਅਤੇ ਸਤਿਕਾਰ ਭਰਿਆ ਹੋਇਆ ਹੈ। ਜਿਨ੍ਹਾਂ ਨੇ ਉਨ੍ਹਾਂ ਦੇ ਇੱਥੇ ਪਹੁੰਚਣ ਤੱਕ ਵਿਸ਼ਵਾਸ ਜਤਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮੁਕਾਮ ਉੱਤੇ ਪਹੁੰਚ ਕੇ ਵੀ ਅਜਿਹਾ ਮਾਹੌਲ ਸਿਰਜਣਾ ਚਾਹੁੰਦੀ ਹੈ। ਜਿਸ ਵਿੱਚ ਔਰਤਾਂ ਦੀ ਸਿਹਤ ਅਤੇ ਸਫਾਈ ਬਾਰੇ ਚਿੰਤਾਵਾਂ ਪ੍ਰਗਟ ਕਰਨ ਵਿੱਚ ਸਹਿਜ ਮਹਿਸੂਸ ਕੀਤਾ ਜਾਵੇ।

Leave a Reply

Your email address will not be published. Required fields are marked *