ਪੁਲਿਸ ਵਾਲਿਆਂ ਘਰੋਂ ਚੁੱਕੀ ਔਰਤ? ਰਸਤੇ ਚ ਹੋਈ ਮੋਤ, ਫੇਰ ਪਰਿਵਾਰ ਨੇ ਆਹ ਦੇਖੋ ਕੀ ਕੀਤਾ

ਨਵਾਂ ਸ਼ਹਿਰ ਵਿੱਚ ਵਾਪਰੀ ਘਟਨਾ ਨੇ ਹਰ ਕਿਸੇ ਨੂੰ ਧੁਰ ਅੰਦਰ ਤਕ ਹਿਲਾ ਦਿੱਤਾ ਹੈ। ਇੱਥੇ ਜਿਸ ਤਰ੍ਹਾਂ ਦੇ ਦੋਸ਼ ਪੁਲਿਸ ਤੇ ਲੱਗ ਰਹੇ ਹਨ, ਕੀ ਪੁਲਿਸ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ? ਕੀ ਪੁਲਿਸ ਕਿਸੇ ਦੀ ਜਾਨ ਲੈ ਸਕਦੀ ਹੈ? ਮਿਲੀ ਜਾਣਕਾਰੀ ਮੁਤਾਬਿਕ ਲੋਕਾਂ ਦੇ ਧਰਨਾ ਦੇਣ ਤੇ ਪੁਲਿਸ ਨੇ 5 ਮੁਲਾਜ਼ਮਾਂ ਤੇ 302 ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਹੈ। ਇਕ ਵਿਅਕਤੀ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਇਕ ਔਰਤ ਨੂੰ ਘਰ ਤੋਂ ਚੁੱਕ ਲਿਆਏ ਸਨ।

ਉਨ੍ਹਾਂ ਦੇ ਦੱਸਣ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਵਿੱਚ ਇੱਕ ਮਹਿਲਾ ਮੁਲਾਜ਼ਮ ਵੀ ਸ਼ਾਮਲ ਸੀ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਫੜੀ ਗਈ ਔਰਤ ਕੋਲੋਂ ਕੋਈ ਗਲਤ ਸਾਮਾਨ ਵੀ ਬਰਾਮਦ ਨਹੀਂ ਹੋਇਆ। ਇਨ੍ਹਾਂ ਵਿਅਕਤੀਆਂ ਨੇ ਦੱਸਿਆ ਹੈ ਕਿ ਮੁਲਾਜ਼ਮ ਔਰਤ ਨੂੰ 2 ਤੋਂ ਢਾਈ ਵਜੇ ਦੇ ਦਰਮਿਆਨ ਚੁੱਕ ਕੇ ਲਿਆਏ ਸਨ ਅਤੇ ਇਕ ਘੰਟੇ ਦੇ ਅੰਦਰ ਅੰਦਰ ਔਰਤ ਦੀ ਜਾਨ ਲੈ ਲਈ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਤੇ ਔਰਤ ਨੂੰ ਕਰੰਟ ਲਗਾਉਣ ਦਾ ਦੋਸ਼ ਲਗਾਇਆ ਹੈ।

ਉਹ ਮੰਗ ਕਰ ਰਹੇ ਹਨ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਤੇ ਪਰਚਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਮੁ ਅੱ ਤ ਲ ਕੀਤਾ ਜਾਵੇ। ਇਹ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ। ਇਨ੍ਹਾਂ ਦੁਆਰਾ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸੀਨੀਅਰ ਪੁਲਿਸ ਅਫਸਰ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਮੌਕੇ ਤੇ ਪਹੁੰਚੇ ਸੀਨੀਅਰ ਪੁਲਿਸ ਅਫ਼ਸਰ ਦੇ ਦੱਸਣ ਮੁਤਾਬਕ ਜਿਨ੍ਹਾਂ ਮੁਲਜ਼ਮਾਂ ਦੇ ਇਨ੍ਹਾਂ ਵਿਅਕਤੀਆਂ ਨੇ ਨਾਮ ਲਿਖਾਏ ਹਨ, ਉਨ੍ਹਾਂ 5 ਮੁਲਾਜ਼ਮਾਂ ਤੇ 302 ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਨਾਲ ਵੀ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿਚ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸੀਨੀਅਰ ਪੁਲਿਸ ਅਫ਼ਸਰ ਨੇ ਪ੍ਰਦਰਸ਼ਨਕਾਰੀਆਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਇਹ ਮਾਮਲਾ ਅੱਗੇ ਕੀ ਰੁਖ਼ ਅਖ਼ਤਿਆਰ ਕਰਦਾ ਹੈ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਦੋਸ਼ਾਂ ਦੀ ਅਸਲ ਸੱਚਾਈ ਵੀ ਜਾਂਚ ਦਾ ਵਿਸ਼ਾ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *