ਚੂੜੇ ਵਾਲੀ ਨੂੰ ਲੈ ਕੇ ਜਾ ਰਿਹਾ ਸੀ ਚੰਡੀਗੜ੍ਹ, ਵਾਪਰਿਆ ਭਾਣਾ, ਕਿਸੇ ਨਾਲ ਨਾ ਹੋਵੇ ਅਜਿਹਾ ਮਾੜਾ ਕੰਮ

ਨਵਾਂ ਸ਼ਹਿਰ ਵਿੱਚ ਇਕ ਮੋਟਰਸਾਈਕਲ ਅਤੇ ਟੂਰਿਸਟ ਕਾਰ ਦੀ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਟੱਕਰ ਇੰਨੀ ਜ਼ੋਰ ਨਾਲ ਵੱਜੀ ਕਿ ਮੋਟਰਸਾਈਕਲ ਵਾਲਾ ਨੌਜਵਾਨ ਥਾਂ ਤੇ ਹੀ ਢੇਰੀ ਹੋ ਗਿਆ। ਮੌਕੇ ਤੇ ਹਾਜ਼ਰ ਲੋਕਾਂ ਨੇ ਕਾਰ ਚਾਲਕ ਨੂੰ ਰੋਕ ਲਿਆ ਅਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਮਾਮਲਾ ਥਾਣਾ ਔੜ ਦੀ ਪੁਲੀਸ ਦੇ ਵਿਚਾਰ ਅਧੀਨ ਹੈ। ਹਾਦਸਾ ਮੱਲਪੁਰ ਪਿੰਡ ਦੇ ਨੇੜੇ ਹੋਇਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਪਰਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂ ਪਿੰਡ ਠੱਕਰਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਕਾਰ ਚਾਲਕ ਲਖਵੀਰ ਸਿੰਘ ਪੁੱਤਰ ਹਰਵਿੰਦਰ ਸਿੰਘ, ਖੁੱਡਾ ਅਲੀ ਸ਼ੇਰ, ਸੈਕਟਰ 11, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਉਹ ਪਿੰਡ ਅੱਪਰਾ ਤੋਂ ਸਵਾਰੀ ਲੈ ਕੇ ਚੰਡੀਗੜ੍ਹ ਜਾ ਰਿਹਾ ਸੀ। ਕਾਰ ਚਾਲਕ ਨੇ ਦੱਸਿਆ ਹੈ ਕਿ ਉਸ ਦੀ ਗੱਡੀ ਦੀ ਸਪੀਡ ਸਿਰਫ਼ 30-40 ਦੇ ਲਗਪਗ ਸੀ। ਮੋਟਰਸਾਈਕਲ ਸਵਾਰ ਬੜੀ ਤੇਜ਼ ਰਫ਼ਤਾਰ ਨਾਲ ਆਇਆ ਅਤੇ ਉਸ ਦੀ ਗੱਡੀ ਨਾਲ ਵੱਜ ਕੇ ਫੁੱਟਪਾਥ ਨਾਲ ਜਾ ਵੱਜਾ।

ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਥਾਣੇ ਵਿੱਚ ਐਂਮਬੂਲੈਂਸ 108 ਦੁਆਰਾ ਫੋਨ ਕਰਕੇ ਇਤਲਾਹ ਦਿੱਤੀ ਗਈ ਸੀ ਕਿ ਪਿੰਡ ਮੱਲਪੁਰ ਨੇੜੇ ਹਾਦਸਾ ਹੋਇਆ ਹੈ। ਉਨ੍ਹਾਂ ਨੂੰ ਮੁਨਸ਼ੀ ਨੇ ਜਾਣਕਾਰੀ ਦਿੱਤੀ ਅਤੇ ਉਹ ਮੌਕੇ ਤੇ ਪਹੁੰਚ ਗਏ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਜਾਨ ਜਾ ਚੁੱਕੀ ਸੀ। ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਤਕ ਸੁਨੇਹਾ ਪੁਚਾ ਦਿੱਤਾ ਹੈ ਅਤੇ ਮ੍ਰਿਤਕ ਦੇਹ ਨੂੰ ਐਂਮਬੂਲੈਂਸ ਰਾਹੀਂ ਨਵਾਂ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਜਮ੍ਹਾਂ ਕਰਵਾਇਆ ਗਿਆ ਹੈ।

ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਮ੍ਰਿਤਕ ਨੌਜਵਾਨ ਦੀ ਉਮਰ 27 ਸਾਲ ਦੇ ਲਗਪਭਗ ਹੈ। ਉਸ ਦੇ ਪਰਿਵਾਰ ਦੇ ਆਉਣ ਤੇ ਉਨ੍ਹਾਂ ਦੇ ਬਿਆਨ ਹਾਸਲ ਕੀਤੇ ਜਾਣਗੇ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਾਰ ਚਾਲਕ ਵੀ ਉਨ੍ਹਾਂ ਦੇ ਕੋਲ ਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *