ਦਰਬਾਰ ਸਾਹਿਬ ਬੇਅਦਵੀ ਮਾਮਲੇ ਚ ਪੁਲਿਸ ਦਾ ਬਿਆਨ, ਕੌਣ ਸੀ ਇਹ ਕਾਰਾ ਕਰਨ ਵਾਲਾ ਪਾਪੀ?

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਕਾਰਨ ਹਰ ਸ਼ਰਧਾਲੂ ਦੇ ਮਨ ਨੂੰ ਠੇਸ ਲੱਗੀ ਹੈ। ਹਰ ਕਿਸੇ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਰਿਮੰਦਰ ਸਾਹਿਬ ਇਕੱਠੀ ਹੋ ਗਈ ਹੈ। ਇਸ ਮੌਕੇ ਪਹੁੰਚੇ ਪੁਲਿਸ ਅਧਿਕਾਰੀ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਕਰਨ ਆਇਆ ਸ਼ਖ਼ਸ ਹੁਣ ਦੁਨੀਆਂ ਵਿੱਚ ਨਹੀਂ ਰਿਹਾ। ਉਸ ਦੀ ਜਾਨ ਕਿਸ ਨੇ ਲਈ ਹੈ? ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਵਿਅਕਤੀ ਦੀ ਉਮਰ ਲਗਪਗ 30-35 ਸਾਲ ਸੀ।

ਉਨ੍ਹਾਂ ਦਾ ਕਹਿਣਾ ਹੈ ਕਿ ਸੀ ਸੀ ਟੀ ਵੀ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਅਜੇ ਪਤਾ ਨਹੀਂ ਲੱਗ ਸਕਿਆ ਕਿ ਇਹ ਵਿਅਕਤੀ ਕੌਣ ਹੈ ਅਤੇ ਕਿਥੋਂ ਦਾ ਰਹਿਣ ਵਾਲਾ ਹੈ? ਪੁਲਿਸ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿੱਤਾ ਹੈ ਕਿ ਸਭ ਕੁਝ ਸਾਹਮਣੇ ਆ ਜਾਵੇਗਾ ਪਰ ਜਾਂਚ ਲਈ ਕੁਝ ਸਮਾਂ ਚਾਹੀਦਾ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਰਵਾਜ਼ੇ ਭੰਨਣ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।

ਇਕ ਹੋਰ ਵਿਅਕਤੀ ਨੇ ਦੱਸਿਆ ਹੈ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਸਿਰ ਤੋਂ ਮੋਨਾ ਸੀ ਅਤੇ ਉਸ ਨੇ ਕੇਸਰੀ ਰੰਗ ਦਾ ਪਰਨਾ ਬੰਨ੍ਹਿਆ ਹੋਇਆ ਸੀ। ਜਦੋਂ ਰਹਿਰਾਸ ਸਾਹਿਬ ਦਾ ਪਾਠ ਹੋ ਰਿਹਾ ਸੀ ਤਾਂ ਇਹ ਨੌਜਵਾਨ ਵੀ ਸੰਗਤ ਦੇ ਵਿਚ ਸ਼ਾਮਿਲ ਸੀ। ਉੱਥੇ ਮੱਥਾ ਟੇਕਣ ਦੀ ਬਜਾਏ ਉਹ ਜੰਗਲਾ ਪਾਰ ਕਰ ਗਿਆ ਪਰ ਉਸ ਨੂੰ ਉਸੇ ਸਮੇਂ ਦਬੋਚ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਈ ਸ੍ਰੀ ਸਾਹਿਬ ਚੁੱਕ ਲਈ ਸੀ।

ਜਦੋਂ ਸੰਗਤ ਨੇ ਫੜ ਕੇ ਉਸ ਨੂੰ ਬਾਹਰ ਲਿਆਂਦਾ ਤਾਂ ਆਉਂਦੇ ਆਉਂਦੇ ਹੀ ਇਸ ਦੀ ਇੰਨੀ ਖਿੱਚ ਧੂਹ ਕਰ ਦਿੱਤੀ ਗਈ ਕਿ ਉਹ ਦਮ ਤੋੜ ਗਿਆ। ਉਨ੍ਹਾਂ ਦੇ ਦੱਸਣ ਮੁਤਾਬਕ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਪੋਸ ਟਮਾ ਰਟ ਮ ਕਰਵਾਇਆ ਜਾਵੇਗਾ। ਸਾਰੇ ਮਾਮਲੇ ਦੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *