ਹਰਿਮੰਦਰ ਸਾਹਿਬ ਅੰਦਰ ਹੋਈ ਬੇਅਦਵੀ ਦੀ ਕੋਸ਼ਿਸ਼, ਕੈਮਰੇ ਚ ਰਿਕਾਰਡ ਹੋਈ ਸਾਰੀ ਘਟਨਾ

ਇਹ ਮੰਦਭਾਗੀ ਖਬਰ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਆ ਰਹੀ ਹੈ, ਜਿੱਥੇ ਕਿਸੇ ਸਿਰਫਿਰੇ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਹਾਜ਼ਰ ਸੰਗਤ ਅਤੇ ਟਾਸਕ ਫੋਰਸ ਦੇ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ। ਇਸ ਘਟਨਾ ਤੋਂ ਸੰਗਤ ਵਿੱਚ ਰੋਸ ਪੈਦਾ ਹੋਣਾ ਕੁਦਰਤੀ ਸੀ। ਮਿਲੀ ਜਾਣਕਾਰੀ ਮੁਤਾਬਿਕ ਸੰਗਤ ਨੇ ਇਸ ਵਿਅਕਤੀ ਦੀ ਜਾਨ ਲੈ ਲਈ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਹੈ, ਉਸ ਸਮੇਂ ਦਰਬਾਰ ਸਾਹਿਬ ਵਿਚ ਰਹਿਰਾਸ ਸਾਹਿਬ ਦਾ ਪਾਠ ਹੋ ਰਿਹਾ ਸੀ।

ਇਸ ਵਿਅਕਤੀ ਨੇ ਛਾਲ ਮਾਰ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਸਾਰਾ ਮਾਮਲਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਿਆ ਹੈ। ਸੰਗਤ ਨੇ ਹਿਮਤ ਕਰਕੇ ਇਸ ਵਿਅਕਤੀ ਨੂੰ ਉਸੇ ਸਮੇਂ ਕਾਬੂ ਕਰ ਲਿਆ ਅਤੇ ਫੇਰ ਥੋੜੀ ਦੇਰ ਬਾਅਦ ਹੀ ਖ਼ਬਰ ਆਈ ਕਿ ਉਥੇ ਮੌਜੂਦ ਸੰਗਤ ਨੇ ਉਸ ਨੂੰ ਸਦਾ ਦੀ ਨੀਂਦ ਦੇ ਦਿੱਤੀ। ਇਹ ਵਿਅਕਤੀ ਕੌਣ ਸੀ? ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਇਸ ਦੇ ਨਾਲ ਹੋਰ ਕੌਣ ਸੀ?

ਅੰਮ੍ਰਿਤਸਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਦਰਬਾਰ ਸਾਹਿਬ ਕੰਪਲੈਕਸ ਵਿੱਚ ਅਨੇਕਾਂ ਹੀ ਕੈਮਰੇ ਹਨ। ਜਿਨ੍ਹਾਂ ਦੀ ਮਦਦ ਨਾਲ ਇਸ ਸ਼ਖ਼ਸ ਬਾਰੇ ਪਤਾ ਲਗਾਇਆ ਜਾ ਸਕਦਾ ਹੈ ਕਿ ਉਹ ਕਿਸ ਪਾਸੇ ਤੋਂ ਆਇਆ ਹੈ? ਅਸੀਂ ਜਾਣਦੇ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਨਾ ਤਾਂ ਪਹਿਲਾਂ ਵਾਲਾ ਹੀ ਮਸਲਾ ਹੱਲ ਹੋਇਆ ਹੈ ਅਤੇ ਨਾ ਹੀ ਅੱਗੇ ਤੋਂ ਵਾਪਰਨ ਵਾਲੀਆਂ ਘਟਨਾਵਾਂ ਰੁਕੀਆਂ ਹਨ।

ਲੰਬੇ ਸਮੇਂ ਤੋਂ ਸਿੱਖ ਸੰਗਤ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬੇਨਕਾਬ ਕਰਨ ਦੀ ਮੰਗ ਕਰ ਰਹੀ ਹੈ ਪਰ ਅਜੇ ਤੱਕ ਕੋਈ ਸਫ਼ਲਤਾ ਹਾਸਲ ਨਹੀਂ ਹੋਈ। ਹੁਣ ਨਵੀਂ ਵਾਪਰੀ ਘਟਨਾ ਨੇ ਫੇਰ ਸ਼ਰਧਾਲੂਆਂ ਦੇ ਹਿਰਦੇ ਵਲੂੰਧਰ ਦਿੱਤੇ ਹਨ। ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸ ਦਾ ਹੱਥ ਹੈ। ਪੰਜਾਬ ਵਿੱਚ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਤਰ੍ਹਾਂ ਦੀਆਂ ਹਰਕਤਾਂ ਕਾਰਨ ਮਾਹੌਲ ਹੋਰ ਵੀ ਵਿਗੜ ਸਕਦਾ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *