ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ, ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ

ਕੈਨੇਡਾ ਸਰਕਾਰ ਦੁਆਰਾ ਵੱਧ ਤੋਂ ਵੱਧ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੀ ਆਰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਪਰਵਾਸੀਆਂ ਵਿਚ ਕੌਮਾਂਤਰੀ ਵਿਦਿਆਰਥੀਆਂ ਤੋਂ ਬਿਨਾਂ ਉਹ ਲੋਕ ਵੀ ਸ਼ਾਮਲ ਹਨ, ਜਿਹੜੇ ਗ਼ਲਤ ਤਰੀਕੇ ਨਾਲ ਕੈਨੇਡਾ ਵਿੱਚ ਰਹਿ ਰਹੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 13 ਨੁਕਾਤੀ ਇਕ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਮੁਲਕ ਦੇ ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਇਹ 13 ਆਦੇਸ਼ ਦਰਜ ਹਨ।

ਪ੍ਰਧਾਨ ਮੰਤਰੀ ਨੇ ਲਿਖਿਆ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਪੜ੍ਹਨ ਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਇਹ ਵਿਦਿਆਰਥੀ ਮੁਲਕ ਦੀ ਆਰਥਿਕਤਾ ਨੂੰ ਵੀ ਹੁਲਾਰਾ ਦਿੰਦੇ ਹਨ। ਜਿਹੜੇ ਵਿਅਕਤੀ ਆਪਣੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬਚਾਅ ਲਈ ਸਮਾਜਿਕ ਜਥੇਬੰਦੀਆਂ ਬਣਾਈਆਂ ਹੋਈਆਂ ਹਨ, ਜਸਟਿਨ ਟਰੂਡੋ ਨੇ ਅਜਿਹੇ ਵਿਅਕਤੀਆਂ ਲਈ ਮੁਲਕ ਵਿੱਚ ਵਸੇਬੇ ਦੇ ਪ੍ਰਬੰਧ ਕਰਨ ਲਈ ਆਖਿਆ ਹੈ।

ਅਫ਼ਗ਼ਾਨਿਸਤਾਨ ਵਿੱਚ ਜਿਹੜੇ ਵਿਅਕਤੀ ਆਪਣੀ ਜਾਨ ਬਚਾਉਣ ਦੇ ਚੱਕਰ ਵਿੱਚ ਹਨ, ਉਨ੍ਹਾਂ ਨੂੰ ਉਥੋਂ ਕੱਢ ਕੇ ਸੁਰੱਖਿਅਤ ਕੈਨੇਡਾ ਵਿੱਚ ਪਹੁੰਚਾਇਆ ਜਾਵੇ। ਇਸ ਤੋਂ ਬਿਨਾਂ ਜਿਹੜੇ ਭਾਈਚਾਰੇ ਘੱਟ ਗਿਣਤੀ ਵਿੱਚ ਹਨ ਜਾਂ ਜਿਨ੍ਹਾਂ ਪੱਤਰਕਾਰਾਂ ਦੀ ਜ਼ਿੰਦਗੀ ਸੁਰੱਖਿਅਤ ਨਹੀਂ ਹੈ, ਉਨ੍ਹਾਂ ਵਿਅਕਤੀਆਂ ਦੇ ਰਹਿਣ ਲਈ ਵੀ ਕੈਨੇਡਾ ਵਿੱਚ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਜਸਟਿਨ ਟਰੂਡੋ ਮੁਤਾਬਕ ਕੋਰੋਨਾ ਕਾਲ ਦੌਰਾਨ ਅਰਜ਼ੀਆਂ ਇਕੱਠੀਆਂ ਹੋ ਜਾਣ ਕਾਰਨ ਜੋ ਪ੍ਰੋਸੈਸਿੰਗ ਵਿੱਚ ਦੇਰੀ ਹੋ ਰਹੀ ਹੈ। ਉਸ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ।

ਜਸਟਿਨ ਟਰੂਡੋ ਚਾਹੁੰਦੇ ਹਨ ਕਿ ਜਿਹੜੇ ਲੋਕ ਆਪਣੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਜਿੰਨੀ ਦੇਰ ਕਿਸੇ ਦੀ ਪੀ ਆਰ ਦੀ ਅਰਜ਼ੀ ਦਾ ਨਿਪਟਾਰਾ ਨਹੀਂ ਹੋ ਜਾਂਦਾ, ਓਨੀ ਦੇਰ ਤੱਕ ਆਰਜ਼ੀ ਤੌਰ ਤੇ ਬੱਚਿਆਂ ਅਤੇ ਜੀਵਨ ਸਾਥੀ ਨੂੰ ਕੈਨੇਡਾ ਵਿਚ ਰਹਿਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਜਸਟਿਨ ਟਰੂਡੋ ਨੇ ਆਦੇਸ਼ ਦਿੱਤਾ ਹੈ ਕਿ ਪੀ ਆਰ ਵਾਲੇ ਉਮੀਦਵਾਰਾਂ ਦੀਆਂ ਸਿਟੀਜ਼ਨਸ਼ਿਪ ਅਰਜ਼ੀਆਂ ਦੇ ਨਿਪਟਾਰੇ ਲਈ ਕੋਈ ਫੀਸ ਨਹੀਂ ਹੋਣੀ ਚਾਹੀਦੀ।

ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਭਰਤੀ ਕਰਨ ਵਾਲੀਆਂ ਕੰਪਨੀਆਂ ਆਪਣੇ ਸਿਸਟਮ ਵਿੱਚ ਸੁਧਾਰ ਕਰਨ ਅਤੇ ਪ੍ਰੋਸੈੱਸਿੰਗ ਨੂੰ 2 ਹਫਤੇ ਵਿੱਚ ਨਿਪਟਾਉਣ ਦੇ ਉਪਰਾਲੇ ਕੀਤੇ ਜਾਣ। ਜਿਹੜੇ ਪ੍ਰਵਾਸੀ ਬਿਨਾਂ ਮਨਜ਼ੂਰੀ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ ਪਰ ਭਾਈਚਾਰਿਆਂ ਵਿੱਚ ਯੋਗਦਾਨ ਪਾ ਰਹੇ ਹਨ, ਉਨ੍ਹਾਂ ਨੂੰ ਪੱਕਾ ਕਰਨ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਜਸਟਿਨ ਟਰੂਡੋ ਨੇ ਲਿਖਿਆ ਹੈ ਕਿ ਕਿਊਬੈਕ ਦੇ ਨਾਲ ਨਾਲ ਪੂਰੇ ਮੁਲਕ ਵਿੱਚ ਪਰਵਾਸੀਆਂ ਲਈ ਫਰੈਂਚ ਭਾਸ਼ਾ ਸਿਖਾਉਣ ਦਾ ਉਪਰਾਲਾ ਕੀਤਾ ਜਾਵੇ।

ਕੌਮਾਂਤਰੀ ਵਿਦਿਆਰਥੀਆਂ ਦੇ ਨਾਲ ਨਾਲ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਵੀ ਐਕਸਪ੍ਰੈੱਸ ਐਂਟਰੀ ਅਧੀਨ ਪੀ ਆਰ ਦੇਣ ਵੱਲ ਕਦਮ ਪੁੱਟੇ ਜਾਣ। ਜਸਟਿਨ ਟਰੂਡੋ ਅੱਗੇ ਲਿਖਦੇ ਹਨ ਕਿ 2000 ਹੁਨਰਮੰਦ ਰਫਿਊਜ਼ੀਆਂ ਨੂੰ ਕੈਨੇਡਾ ਬੁਲਾਉਣ ਲਈ ਰੁਜ਼ਗਾਰ ਦਾਤਾਵਾਂ ਨਾਲ ਗੱਲਬਾਤ ਕਰਕੇ ਰਾਹ ਪੱਧਰਾ ਕੀਤਾ ਜਾਵੇ। ਅਖੀਰ ਵਿੱਚ ਪ੍ਰਧਾਨ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਛੋਟੀਆਂ ਅਤੇ ਦਰਮਿਆਨੇ ਆਕਾਰ ਵਾਲੀਆਂ ਕਮਿਊਨਿਟੀਜ਼ ਦੇ ਆਰਥਿਕ ਵਿਕਾਸ ਲਈ ਹਰ ਸੰਭਵ ਮਦਦ ਕੀਤੀ ਜਾਵੇ।

Leave a Reply

Your email address will not be published.