ਘਰੋਂ ਚੰਗਾ ਭਲਾ ਗਿਆ ਸੀ ਮੁੰਡਾ, ਰਸਤੇ ਚ ਅਜਿਹਾ ਕੀ ਹੋਇਆ ਜੋ ਕਰ ਬੈਠਾ ਐਂਨਾ ਵੱਡਾ ਗਲਤ ਕੰਮ

ਕਿਸੇ ਮੁਸ਼ਕਿਲ ਦਾ ਹੱਲ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਦੇਣਾ ਨਹੀਂ ਹੁੰਦਾ, ਕਿਉਂਕਿ ਚਲਦੇ ਰਹਿਣ ਦਾ ਨਾਮ ਹੀ ਜ਼ਿੰਦਗੀ ਹੁੰਦਾ ਹੈ। ਅਸਲੀ ਇਨਸਾਨ ਉਹ ਹੀ ਹੁੰਦਾ ਹੈ, ਜੋ ਹਰ ਮੁਸ਼ਕਿਲ ਦਾ ਸਾਹਮਣਾ ਕਰ ਸਕੇ। ਕੁਝ ਲੋਕ ਇਨ੍ਹਾਂ ਤੋਂ ਘ ਬ ਰਾ ਕੇ ਗਲਤ ਕਦਮ ਚੁੱਕ ਲੈਂਦੇ ਹਨ। ਉਹ ਖੁਦ ਤਾ ਇਸ ਦੁਨੀਆਂ ਤੋਂ ਚਲੇ ਜਾਂਦੇ ਹਨ ਪਰ ਪਿੱਛੇ ਪੂਰੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ 28 ਸਾਲਾਂ ਨੌਜਵਾਨ ਨੇ ਆਪਣੀ ਜਾਨ ਦੇ ਦਿੱਤੀ।

ਮੋਤ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਪਰ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਕ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸ਼ਨ ਵੱਲੋਂ ਫੋਨ ਰਾਹੀਂ ਇਸ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਸਥਾਨ ਉਤੇ ਪਹੁੰਚੇ। ਮੌਕੇ ਤੇ ਪਹੁੰਚ ਕੇ ਉਨ੍ਹਾਂ ਵੱਲੋਂ ਪੁਲਿਸ ਦੀ ਮਦਦ ਨਾਲ ਮ੍ਰਿਤਕ ਦੇਹ ਨੂੰ ਹਸਪਤਾਲ ਵਿਖੇ ਮੋਰਚਰੀ ਘਰ ਵਿੱਚ ਲਿਜਾਇਆ ਗਿਆ।

ਵਿਅਕਤੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਮੋਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਵੱਡੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਭਰਾ ਰਿਸ਼ਤੇਦਾਰੀ ਵਿੱਚ ਗਿਆ ਹੋਇਆ ਸੀ। ਉੱਥੋਂ ਵਾਪਿਸ ਆਉਣ ਤੋਂ ਬਾਅਦ ਹੀ ਉਸ ਨੇ ਅਜਿਹਾ ਕਦਮ ਚੁੱਕ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਉਹਨਾਂ ਦੇ ਭਰਾ ਨੇ ਅਜਿਹਾ ਕਦਮ ਕਿਉਂ ਚੁਕਿਆ।

ਪੁਲੀਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਕਿ ਸਕੂਲ ਦੇ ਪਿਛਲੇ ਪਾਸੇ ਇਕ 28 ਸਾਲਾ ਵਿਅਕਤੀ ਨੇ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਮੋਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published.