ਦਰਬਾਰ ਸਾਹਿਬ ਬੇਅਦਬੀ ਮਾਮਲੇ ਚ ਦੋਸ਼ੀ ਬਾਰੇ ਪੁਲਿਸ ਦਾ ਹੈਰਾਨ ਕਰਨ ਵਾਲਾ ਖੁਲਾਸਾ

ਇਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਜਾਨ ਗਵਾਉਣ ਵਾਲੇ ਵਿਅਕਤੀ ਬਾਰੇ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਸਵੇਰੇ 11 ਵਜੇ ਤੋਂ ਇੱਥੇ ਨਜ਼ਰ ਆ ਰਿਹਾ ਹੈ ਅਤੇ ਸ਼ਾਮ ਸਮੇਂ ਲਗਭਗ 7 ਘੰਟੇ ਬਾਅਦ ਉਸ ਨੇ ਇਹ ਘਟੀਆ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਦੀ ਜਾਨ ਲੈ ਲਈ ਗਈ।

ਉਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਕਿ ਉਹ ਕਿਥੋਂ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਬਿਸਰਾ ਵੀ ਭੇਜਿਆ ਜਾਵੇਗਾ ਤਾਂ ਕਿ ਪਤਾ ਲੱਗ ਸਕੇ ਕਿ ਉਸ ਨੇ ਕੋਈ ਅਮਲ ਤਾਂ ਨਹੀਂ ਸੀ ਕੀਤਾ ਹੋਇਆ? ਇਸ ਮਾਮਲੇ ਨੂੰ ਸਪੱਸ਼ਟ ਹੋਣ ਵਿਚ 2 ਦਿਨ ਲੱਗ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਵਿਅਕਤੀ ਕਿੱਥੋਂ ਆਇਆ ਅਤੇ ਕਿਸ ਸਾਧਨ ਤੇ ਆਇਆ?

ਪਹਿਲੇ ਮਾਮਲੇ ਦੇ ਸੰਬੰਧ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਵਿਅਕਤੀ ਲੁਧਿਆਣੇ ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚ ਹੈ। ਉਸ ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ। ਸੂਬੇ ਦੇ ਗ੍ਰਹਿ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ 295 ਨੂੰ 295 ਏ ਵਿੱਚ ਬਦਲਣ ਲਈ ਕਿਹਾ ਹੈ, ਨਹੀਂ ਤਾਂ ਉਸ ਵਿਅਕਤੀ ਦੀ ਜਲਦੀ ਜ਼ਮਾਨਤ ਹੋ ਜਾਵੇਗੀ। ਰੰਧਾਵਾ ਦੇ ਦੱਸਣ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਪੁਲਿਸ ਕਿਸੇ ਵੀ ਹਾਲਤ ਵਿੱਚ ਅੰਦਰ ਨਹੀਂ ਜਾ ਸਕਦੀ।

ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿਊਂਦੇ ਗੁਰੂ ਹੋਣ ਦਾ ਰੁਤਬਾ ਹਾਸਲ ਹੈ। ਜੋ ਕੁਝ ਹੋ ਰਿਹਾ ਹੈ, ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵੱਲ ਚੁੱਕਿਆ ਗਿਆ ਕਦਮ ਹੈ। ਇਸ ਲਈ ਸਾਨੂੰ ਇਕਜੁੱਟ ਹੋਣਾ ਪਵੇਗਾ। ਪਹਿਲਾਂ ਵਾਪਰੀ ਘਟਨਾ ਬਾਰੇ ਰੰਧਾਵਾ ਦਾ ਕਹਿਣਾ ਹੈ ਕਿ ਉਸ ਮਾਮਲੇ ਚ ਪੁਲਿਸ ਨੇ ਕਾਰਵਾਈ ਕੀਤੀ ਹੈ। 12 ਸਾਲ ਪਹਿਲਾਂ ਉਸ ਵਿਅਕਤੀ ਦਾ ਪਿਤਾ ਛੱਡ ਗਿਆ ਸੀ।

ਉਸ ਨੇ ਆਪਣੀ ਮਾਂ ਨੂੰ ਵੀ ਖਿੱਚ ਧੂਹ ਕਰਕੇ ਘਰੋਂ ਕੱਢ ਦਿੱਤਾ ਹੈ। ਪੁਲੀਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਵਿਅਕਤੀ ਦੇ ਕਿੱਥੇ ਕਿੱਥੇ ਸੰਬੰਧ ਹਨ? ਰੰਧਾਵਾ ਦੇ ਦੱਸਣ ਮੁਤਾਬਕ ਜਾਂਚ ਤੋਂ ਪਹਿਲਾਂ ਸਭ ਕੁਝ ਜਨਤਾ ਦੇ ਸਾਹਮਣੇ ਨਹੀਂ ਲਿਆਂਦਾ ਜਾ ਸਕਦਾ। ਇਸ ਵਾਸਤੇ 2 ਦਿਨਾਂ ਦਾ ਸਮਾਂ ਲੱਗੇਗਾ। ਪੁਲਿਸ ਕਾਰਵਾਈ ਕਰ ਰਹੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *