ਸਵੇਰੇ ਜਦ ਦੁਕਾਨਦਾਰ ਖੋਲਣ ਲੱਗਾ ਦੁਕਾਨ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਚੋਰੀ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਹੀ ਜਾ ਰਹੇ ਹਨ। ਇਨ੍ਹਾਂ ਨਾਲ ਜੁੜੀਆਂ ਰੋਜ਼ਾਨਾ ਕਿੰਨੀਆਂ ਹੀ ਖਬਰਾਂ ਸਾਹਮਣੇ ਆਉਂਦੀਆਂ ਹਨ। ਇਸ ਤਰ੍ਹਾਂ ਹੀ ਫਰੀਦਕੋਟ ਤੋਂ ਦੋ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੁਟੇਰਿਆਂ ਵੱਲੋਂ ਦੁਕਾਨਾਂ ਦੇ ਸ਼ਟਰ ਅਤੇ ਦਰਵਾਜੇ ਤੋੜ ਕੇ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਜਿਵੇਂ ਹੀ ਦੁਕਾਨ ਮਾਲਕਾਂ ਨੂੰ ਇਸ ਦੀ ਜਾਣਕਾਰੀ ਮਿਲੀ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੋ ਸ਼ੀ ਆਂ ਦੀ ਭਾਲ ਜਾਰੀ ਕਰ ਦਿੱਤੀ ਗਈ।

ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਬਜ਼ੀ ਮੰਡੀ ਵਿਚ ਦੁਕਾਨ ਹੈ। ਜਿਸ ਉਤੇ ਚੋਰਾਂ ਵੱਲੋਂ 11-13 ਵਜੇ ਦੇ ਕਰੀਬ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਵਿਅਕਤੀ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਦੁਕਾਨ ਦਾ ਪਿਛਲਾ ਤਾਲਾ ਤੋੜ ਕੇ ਦੁਕਾਨ ਦੇ ਅੰਦਰ ਦਾਖਲ ਹੋਇਆ। ਜਿਸ ਵੱਲੋਂ 7-8 ਹਜ਼ਾਰ ਰੁਪਏ ਦੇ ਕਰੀਬ ਚੋਰੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ.ਸੀ.ਟੀ.ਵੀ ਕੈਮਰੇ ਰਾਹੀਂ ਦੇਖਿਆ ਕਿ ਇਕ ਲੜਕਾ ਦੁਕਾਨ ਦੇ ਅੰਦਰ ਦਾਖਲ ਹੋਇਆ ਸੀ।

ਜਿਸ ਦਾ ਮੂੰਹ ਬੰਨਿਆ ਅਤੇ ਚਿੱਟੇ ਰੰਗ ਦਾ ਕੋਟ ਪਾਇਆ ਹੋਇਆ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਹਿਲ ਕੁਮਾਰ ਨਾਮਕ ਲੜਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ 6 ਵਜੇ ਦੇ ਕਰੀਬ ਕਿਸੇ ਨੇ ਫੋਨ ਰਾਹੀਂ ਇਸ ਸਬੰਧੀ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦੇ ਸ਼ਟਰ ਅਤੇ ਸ਼ੀਸ਼ੇ ਤੋੜੇ ਹੋਏ ਹਨ। ਜਿਸ ਤੋਂ ਬਾਅਦ ਉਹ ਤੁਰੰਤ ਹੀ ਦੁਕਾਨ ਉੱਤੇ ਪਹੁੰਚੇ। ਲੜਕੇ ਦਾ ਕਹਿਣਾ ਹੈ ਕਿ ਉਹਨਾਂ ਦਾ ਲਗਭਗ 40 ਤੋਂ 50 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ।

ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਲ ਕੁਮਾਰ ਨਾਮਕ ਲੜਕੇ ਦੀ ਰੇਡੀਮੇਡ ਕੱਪੜਿਆਂ ਦੀ ਦੁਕਾਨ ਹੈ। ਜਿਸ ਵਿਚ ਕਿਸੇ ਵੱਲੋਂ 4-5 ਪੈਂਟਾਂ ਅਤੇ ਸ਼ਰਟਾਂ ਚੋਰੀ ਕਰ ਲਈਆਂ ਗਈਆਂ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਉਹ ਦੋ ਸ਼ੀ ਆਂ ਨੂੰ ਜਲਦ ਹੀ ਫੜ ਲੈਣਗੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਬਜ਼ੀ ਮੰਡੀ ਵਿੱਚ ਹੋਈ ਲੁੱਟ ਖੋਹ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *