ਕਨੇਡਾ ਚ ਪੰਜਾਬੀ ਮੁੰਡੇ ਨਾਲ ਵੱਡੀ ਜੱਗੋ ਤੇਰਵੀ, 2017 ਚ ਮੋਗਾ ਤੋਂ ਗਿਆ ਸੀ ਕਨੇਡਾ

ਮੋਗਾ ਦੇ ਪ੍ਰਭਜੋਤ ਸਿੰਘ ਨਾਮ ਦੇ ਨੌਜਵਾਨ ਦਾ ਪਰਿਵਾਰ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਭਜੋਤ ਸਿੰਘ ਦੀ ਕੈਨੇਡਾ ਵਿੱਚ ਕਿਸੇ ਨੇ ਜਾਨ ਲੈ ਲਈ ਸੀ। ਉਹ 2017 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਮੁਕੰਮਲ ਹੋ ਚੁੱਕੀ ਸੀ ਅਤੇ ਹੁਣ ਉਹ ਉਥੇ ਕੈਬ ਚਲਾ ਕੇ ਗੁਜ਼ਾਰਾ ਕਰ ਰਿਹਾ ਸੀ। ਪ੍ਰਭਜੋਤ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦਾ ਪਿਤਾ ਉਸ ਨੂੰ ਬਚਪਨ ਵਿੱਚ ਹੀ ਛੱਡ ਗਿਆ।

ਜਿਸ ਕਰਕੇ ਉਸ ਦੇ ਚਾਚੇ ਜਸਵੰਤ ਸਿੰਘ ਨੂੰ ਉਸ ਨਾਲ ਬਹੁਤ ਪਿਆਰ ਸੀ। ਜਸਵੰਤ ਸਿੰਘ ਨੇ ਉਸ ਨੂੰ ਆਪਣੇ ਬੱਚਿਆਂ ਵਾਂਗ ਹੀ ਪਾਲਿਆ ਸੀ। ਪ੍ਰਭਜੋਤ ਸਿੰਘ ਦੇ ਤੁਰ ਜਾਣ ਕਰਕੇ ਉਸ ਦੀ ਮਾਂ ਅਤੇ ਭੈਣਾਂ ਦਾ ਰੋ ਰੋ ਬੁਰਾ ਹਾਲ ਹੈ, ਕਿਉਂਕਿ ਉਨ੍ਹਾਂ ਦਾ ਇੱਕੋ ਇੱਕ ਸਹਾਰਾ ਚਲਾ ਗਿਆ ਹੈ। ਪ੍ਰਭਜੋਤ ਸਿੰਘ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਵਿੱਚ ਰਹਿ ਰਿਹਾ ਸੀ। ਪ੍ਰਭਜੋਤ ਸਿੰਘ ਦਾ ਚਾਚਾ ਜਸਵੰਤ ਸਿੰਘ ਦਰਜੀ ਦਾ ਕੰਮ ਕਰਦਾ ਹੈ। ਉਨ੍ਹਾਂ ਦੀ ਆਪਣੀ ਧੀ ਵੀ ਕੈਨੇਡਾ ਵਿਚ ਪੜ੍ਹਾਈ ਕਰ ਰਹੀ ਹੈ।

ਕੈਨੇਡਾ ਤੋਂ ਇੱਕ ਨਿਊਜ਼ ਚੈੱਨਲ ਵਾਲਿਆਂ ਨੇ ਪ੍ਰਭਜੋਤ ਸਿੰਘ ਦੇ ਬਾਰੇ ਵਿਚ ਫੋਨ ਤੇ ਜਸਵੰਤ ਸਿੰਘ ਨਾਲ ਗੱਲਬਾਤ ਕੀਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਪੁਲਿਸ ਨੇ ਇਸ ਮਾਮਲੇ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਸਵੰਤ ਸਿੰਘ ਨੂੰ ਸ਼ਿਕਵਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਜਦਕਿ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੇ ਉਨ੍ਹਾਂ ਨੂੰ ਬੜਾ ਸਹਿਯੋਗ ਦਿੱਤਾ ਹੈ। ਜਸਵੰਤ ਸਿੰਘ ਵੱਲੋਂ ਪੰਜਾਬੀ ਭਾਈਚਾਰੇ ਦਾ ਧੰਨਵਾਦ ਵੀ ਕੀਤਾ ਜਾਂਦਾ ਹੈ।

ਉਹ ਚਾਹੁੰਦੇ ਹਨ ਕਿ ਪ੍ਰਭਜੋਤ ਸਿੰਘ ਦੀ ਜਾਨ ਲੈਣ ਦੇ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਿਨਾਂ ਮ੍ਰਿਤਕ ਦੀ ਮਾਂ ਅਤੇ ਭੈਣਾਂ ਦੀ ਵੀ ਮਦਦ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦਾ ਕੋਈ ਸਹਾਰਾ ਨਹੀਂ ਰਿਹਾ। ਜਸਵੰਤ ਸਿੰਘ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜ਼ਰੂਰ ਇਨਸਾਫ਼ ਮਿਲੇਗਾ। ਕੈਨੇਡਾ ਰਹਿੰਦੀ ਉਨ੍ਹਾਂ ਦੀ ਧੀ ਵੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦੀ ਰਹਿੰਦੀ ਹੈ।

Leave a Reply

Your email address will not be published. Required fields are marked *