ਭਰਾ ਦੇ ਵਿਆਹ ਤੇ ਕੌਰ ਬੀ ਨੇ ਲਾਈਆਂ ਰੌਣਕਾਂ, ਦੇਖੋ ਕੰਗਣਾ ਖੇਡਣ ਦੀ ਰਸਮ ਦੀਆਂ ਵੀ ਤਸਵੀਰਾਂ

ਵਿਆਹ ਨੂੰ ਲੈ ਕੇ ਇਕ ਤੋਂ ਬਾਅਦ ਇਕ ਅਦਾਕਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਵਿਆਹ ਕਾਰਨ ਚਰਚਾ ਵਿਚ ਰਹਿਣ ਵਾਲੇ ਅਦਾਕਾਰਾਂ ਦੀ ਸੂਚੀ ਵਿਚ ਇਕ ਹੋਰ ਨਾਮ ਜੁੜਿਆ ਹੈ। ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਦਰਅਸਲ ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ, ਜਿਨ੍ਹਾਂ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਹਰ ਕੋਈ ਕੌਰ ਬੀ ਦੇ ਭਰਾ ਅਤੇ ਭਰਜਾਈ ਨੂੰ ਦੇਖਣ ਲਈ ਉਤਸੁਕ ਹੋ ਰਿਹਾ ਹੈ।

ਦੱਸ ਦੇਈਏ ਕੌਰ ਬੀ ਨੇ ਕੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਜਿਸ ਵਿੱਚ ਉਹ ਭਰਾ ਦੇ ਵਿਆਹ ਵਿੱਚ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਸੀ। ਇਹ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਹੀਆਂ ਹਨ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਇਨ੍ਹਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਕਮੈਂਟਾਂ ਦੇ ਜ਼ਰੀਏ ਪਿਆਰ ਅਤੇ ਭਰਾ ਦੇ ਵਿਆਹ ਦੀਆਂ ਮੁਬਾਰਕਾਂ ਦੇ ਰਹੇ ਹਨ।

ਬੀਤੇ ਦਿਨੀਂ ਕੌਰ ਬੀ ਨੇ ਆਪਣੇ ਭਰਾ ਤੇ ਭਰਜਾਈ ਦੀ ਕੰਗਣੇ ਦੀ ਰਸਮ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਖਾਤੇ ਉੱਤੇ ਸਾਂਝੀ ਕੀਤੀ ਹੈ। ਉਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੌਰ ਬੀ ਆਪਣੇ ਭਰਾ ਤੇ ਭਰਜਾਈ ਨਾਲ ਕੰਗਣੇ ਦੀ ਰਸਮ ਵਿਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਭਰਾ ਦੇ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੀਂ ਵਿਆਹੀ ਜੋੜੀ ਨੂੰ ਕਮੈਂਟਾਂ ਦੇ ਜ਼ਰੀਏ ਪਿਆਰ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *