ਸਰਹੱਦ ਪਾਰ ਕਰਨ ਲੱਗਾ ਸੀ ਵਿਅਕਤੀ, ਫੌਜੀ ਨੇ ਮੌਕੇ ਤੇ ਕਰ ਦਿੱਤੀ ਵੱਡੀ ਕਾਰਵਾਈ

ਇਹ ਮਾਮਲਾ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਬਸੰਤਰ ਪੋਸਟ ਵਿਖੇ ਭਾਰਤ-ਪਾਕਿ ਦੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਇਹ ਸਾਰਾ ਮਾਮਲਾ ਮੌਕੇ ਤੇ ਖੜੇ ਬੀ ਐੱਸ ਐੱਫ ਜਵਾਨਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਵੱਲੋਂ ਮੌਕੇ ਤੇ ਹੀ ਫਾਏਰ ਕਰ ਦਿੱਤੇ ਗਏ। ਜਿਨ੍ਹਾਂ ਵਿੱਚੋਂ ਇੱਕ ਫਾਏਰ ਉਸ ਵਿਅਕਤੀ ਨੂੰ ਜਾ ਲੱਗਾ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਸ ਵਿਅਕਤੀ ਦੀ ਪਹਿਚਾਣ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਰਾਤ 12 ਵਜੇ ਦੇ ਕਰੀਬ ਬੀ ਐਸ ਐਫ ਹੈੱਡਕੁਆਟਰ ਤੋਂ ਫੋਨ ਰਾਹੀਂ ਸੂਚਨਾ ਮਿਲੀ ਕਿ ਬੀ ਓ ਪੀ ਫਾਰਵਾਰਡ ਪੋਸਟ ਤੇ 11.55 ਮਿੰਟ ਤੇ ਡਰੋਨ ਚਲਣ ਦੀ ਹਰਕਤ ਦੇਖੀ ਗਈ। ਅਜੇ ਉਨ੍ਹਾਂ ਵੱਲੋਂ ਇਸ ਸੰਬੰਧ ਵਿੱਚ ਚੌਂਕੀ ਇੰਚਾਰਜ ਅਤੇ ਹੋਰ ਪੁਲਿਸ ਪਾਰਟੀ, ਡੀ ਐਸ ਪੀ ਅਤੇ ਬੀ ਐਸ ਐਫ਼ ਨਾਲ ਸਰਚ ਅਪ੍ਰੇਸ਼ਨ ਸਾਂਝਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਇੱਕ ਹੋਰ ਸੂਚਨਾ ਪ੍ਰਾਪਤ ਹੋਈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਬਸੰਤਰ ਪੋਸਟ ਤੇ 6.45 ਮਿੰਟ ਤੇ ਅਣਪਛਾਤੇ ਵਿਅਕਤੀ ਵੱਲੋਂ ਸਰਹੱਦ ਲਾਈਨ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਸ ਵੱਲੋ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਮੌਕੇ ਤੇ ਮੌਜੂਦ ਬੀ ਐਸ ਐਫ ਦੇ ਜਵਾਨਾਂ ਨੇ ਫਾਏਰ ਕਰ ਦਿੱਤੇ। ਜਵਾਨਾਂ ਵੱਲੋਂ 2 ਫ਼ਾਏਰ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਉਸ ਵਿਅਕਤੀ ਨੂੰ ਜਾ ਲੱਗਾ। ਜਿਸ ਕਾਰਨ ਉਸ ਦੀ ਜਾਨ ਚਲੀ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਣਪਛਾਤਾ ਵਿਅਕਤੀ ਕੋਈ ਭਾਰਤੀ ਨਾਗਰਿਕ ਸੀ। ਜਿਸ ਦੀ ਉਮਰ ਲਗਭਗ 40 ਸਾਲ ਦੇ ਕਰੀਬ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਉਸ ਵਿਅਕਤੀ ਕੋਲੋਂ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *